‘ਖੇਡਾਂ ਵਤਨ ਪੰਜਾਬ ਦੀਆਂ-2026’ ’ਚ ਮਾਤਾ ਸੁੰਦਰੀ ਕਾਲਜ ਢੱਡੇ ਦੀਆਂ ਖਿਡਾਰਨਾਂ ਨੇ ਮਾਰੀਆਂ ਮੱਲਾਂ
ਬਠਿੰਡਾ, 30 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਢੱਡੇ ਦੀ ਇਕਾਈ ਮਾਤਾ ਸੁੰਦਰੀ ਕਾਲਜ, ਢੱਡੇ ਦੀਆਂ ਖਿਡਾਰਨਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਕੁਸ਼ਤੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ, ਐਮ.
ਖ
ਖੇਡਾਂ ਵਤਨ ਪੰਜਾਬ ਦੀਆਂ ਵਿਚੋਂ ਤਗਮੇ ਜਿੱਤਣ ਵਾਲੀਆਂ ਮਾਤਾ ਸੁੰਦਰੀ ਗਰੁੱਪ ਦੀਆਂ ਖਿਡਾਰਨਾਂ ਨਾਲ ਸੰਸਥਾ ਦੀ ਮੈਨੇਜਮੈਂਟ। ਅਜੀਤ ਤਸਵੀਰ
01-10-2026
ਬਠਿੰਡਾ, 30 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਢੱਡੇ ਦੀ ਇਕਾਈ ਮਾਤਾ ਸੁੰਦਰੀ ਕਾਲਜ, ਢੱਡੇ ਦੀਆਂ ਖਿਡਾਰਨਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਕੁਸ਼ਤੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ, ਐਮ.ਡੀ. ਗੁਰਬਿੰਦਰ ਸਿੰਘ ਬੱਲੀ ਅਤੇ ਡਾਇਰੈਕਟਰ ਐਡਮਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਖਿਡਾਰਨਾਂ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸੰਸਥਾ ਦੀਆਂ ਬਹੁਤ ਸਾਰੀਆਂ ਵਿਦਿਆਰਥਣਾਂ ਨੇ ਇੱਥੋਂ ਦੇ ਖੇਡ ਮੈਦਾਨ ਵਿਚ ਸਿਖਲਾਈ ਪ੍ਰਾਪਤ ਕਰਕੇ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਭਾਰਤੀ ਫ਼ੌਜ ਵਿਚ ਭਰਤੀ ਹੋ ਕੇ ਸੰਸਥਾ ਦਾ ਮਾਣ ਵਧਾਇਆ ਹੈ। ਇਹ ਪ੍ਰਾਪਤੀਆਂ ਸੰਸਥਾ ਵਲੋਂ ਖੇਡਾਂ ਨੂੰ ਦਿੱਤੀ ਜਾਂਦੀ ਵਿਸ਼ੇਸ਼ ਮਹੱਤਤਾ ਦਾ ਪ੍ਰਮਾਣ ਹਨ। ਸੰਸਥਾ ਦੇ ਪ੍ਰਿੰਸੀਪਲ ਪ੍ਰੋ. ਰਾਜ ਸਿੰਘ ਬਾਘਾ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿਚ ਸੰਸਥਾ ਦੀਆਂ ਵਿਦਿਆਰਥਣਾਂ ਦੀ ਇਹ ਵੱਡੀ ਉਪਲੱਬਧੀ ਹੈ ਅਤੇ ਇਸ ਦੇ ਲਈ ਸੰਸਥਾ ਦੇ ਖੇਡ ਵਿਭਾਗ ਵਧਾਈ ਦਾ ਪਾਤਰ ਹੈ, ਜੋ ਖਿਡਾਰਨਾਂ ਨੂੰ ਵਿਸ਼ੇਸ਼ ਸਿਖਲਾਈ ਦੇ ਰਿਹਾ ਹੈ। ਖੇਡ ਵਿਭਾਗ ਦੇ ਮੁਖੀ ਪ੍ਰੋ. ਜਸਵਿੰਦਰ ਸਿੰਘ ਨੇ ਦੱਸਿਆ ਕਿ ਕੁਸ਼ਤੀ ਮੁਕਾਬਲਿਆਂ ਵਿਚ ਅਮਿਤ ਕੌਰ ਨੇ 65 ਕਿਲੋਗ੍ਰਾਮ, ਭਵਨਜੋਤ ਕੌਰ ਨੇ 69 ਕਿਲੋਗ੍ਰਾਮ ਅਤੇ ਸੁਖਮਨਪ੍ਰੀਤ ਕੌਰ ਨੇ 73 ਕਿਲੋਗ੍ਰਾਮ ਭਾਰ ਵਰਗ ਵਿਚ ਸੋਨੇ ਦੇ ਤਗਮੇ ਜਿੱਤੇ ਹਨ। ਇਸੇ ਤਰ੍ਹਾਂ ਸਮਰਪ੍ਰੀਤ ਕੌਰ ਨੇ 49 ਕਿਲੋਗ੍ਰਾਮ, ਹਰਮਨਜੋਤ ਕੌਰ ਨੇ 65 ਕਿਲੋਗ੍ਰਾਮ ਅਤੇ ਪਰਨੀਤ ਕੌਰ ਨੇ 53 ਕਿਲੋਗ੍ਰਾਮ ਭਾਰ ਵਰਗ ਵਿਚ ਚਾਂਦੀ ਦੇ ਤਗਮੇ ਜਿੱਤ ਕੇ ਸੰਸਥਾ ਦਾ ਮਾਣ ਵਧਾਇਆ। ਸੰਸਥਾ ਦੇ ਸਕੂਲ ਦੀਆਂ ਵਿਦਿਆਰਥਣਾਂ ਜਸਵਿੰਦਰ ਕੌਰ ਅਤੇ ਸੁਖਮਨਪ੍ਰੀਤ ਕੌਰ ਨੇ ਵੀ ਕੁਸ਼ਤੀ ਮੁਕਾਬਲਿਆਂ ਵਿਚ ਕਾਂਸੀ ਦੇ ਤਗਮੇ ਹਾਸਲ ਕੀਤੇ। ਇਨ੍ਹਾਂ ਵਿਚੋਂ ਤਿੰਨ ਖਿਡਾਰਨਾਂ ਦੀ ਚੋਣ ਸਟੇਟ ਪੱਧਰੀ ਮੁਕਾਬਲਿਆਂ ਲਈ ਵੀ ਹੋਈ ਹੈ, ਜੋ ਸੰਸਥਾ ਲਈ ਮਾਣ ਵਾਲੀ ਗੱਲ ਹੈ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਵਿਚ ਪ੍ਰੋ. ਕਰਨਵੀਰ ਸਿੰਘ ਅਤੇ ਮੈਡਮ ਸਤਵੀਰ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ।ਖਿਡਾਰਨਾਂ ਦੀ ਸਫ਼ਲਤਾ ਲਈ ਸੰਸਥਾ ਦੇ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ, ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ ਅਤੇ ਪ੍ਰਿੰਸੀਪਲ ਕੰਵਰਦੀਪ ਸਿੰਘ ਗਿੱਲ ਨੇ ਸਮੂਹ ਸਟਾਫ਼ ਅਤੇ ਜੇਤੂ ਖਿਡਾਰਨਾਂ ਨੂੰ ਮੁਬਾਰਕਵਾਦ ਦਿੱਤੀ ਹੈ।