ਪਿੰਡ ਬੁੱਗਰਾਂ ਵਿਖੇ ਜੀਤਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ ਕਾਂਗਰਸ ’ਚ ਸ਼ਾਮਿਲ
ਚਾਉਕੇ, 30 ਸਤੰਬਰ (ਮਨਜੀਤ ਸਿੰਘ ਘੜੈਲੀ)- ਹਲਕਾ ਮੌੜ ਅੰਦਰ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਭਾਰੀ ਬਲ ਮਿਲਿਆ, ਜਦ ਹਲਕਾ ਮੌੜ ’ਚ ਸਰਗਰਮ ਸੀਨੀਅਰ ਕਾਂਗਰਸੀ ਆਗੂ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਪਿੰਡ ਬੁੱਗਰਾਂ ਵਿਖੇ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ’ਚ ਸ਼ਾਮਿਲ ਹੋ ਗਏ । ਪਿੰਡ ਬੁੱਗਰਾਂ ਵਿਖੇ ਨੰਨਦੀਪ ਸਿੰਘ ਕਾਲਾ ਦੇ ਗ੍ਰਹਿ ਰੁਪਿੰਦਰ ਸਿੰਘ ਭੁੱਲਰ (ਬਿੱਟੂ ਬੁੱਗਰ) ਦੀ ਅਗਵਾਈ ਹੇਠ ਪਾਰਟੀ ਦੀ ਇਕ ਭਰਵੀਂ ਇਕੱਤਰਤਾ ਕੀਤੀ ਗਈ, ਜਿਸ ਵਿਚ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ।
ਚਾਉਕੇ, 30 ਸਤੰਬਰ (ਮਨਜੀਤ ਸਿੰਘ ਘੜੈਲੀ)- ਹਲਕਾ ਮੌੜ ਅੰਦਰ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਭਾਰੀ ਬਲ ਮਿਲਿਆ, ਜਦ ਹਲਕਾ ਮੌੜ ’ਚ ਸਰਗਰਮ ਸੀਨੀਅਰ ਕਾਂਗਰਸੀ ਆਗੂ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਪਿੰਡ ਬੁੱਗਰਾਂ ਵਿਖੇ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ’ਚ ਸ਼ਾਮਿਲ ਹੋ ਗਏ । ਪਿੰਡ ਬੁੱਗਰਾਂ ਵਿਖੇ ਨੰਨਦੀਪ ਸਿੰਘ ਕਾਲਾ ਦੇ ਗ੍ਰਹਿ ਰੁਪਿੰਦਰ ਸਿੰਘ ਭੁੱਲਰ (ਬਿੱਟੂ ਬੁੱਗਰ) ਦੀ ਅਗਵਾਈ ਹੇਠ ਪਾਰਟੀ ਦੀ ਇਕ ਭਰਵੀਂ ਇਕੱਤਰਤਾ ਕੀਤੀ ਗਈ, ਜਿਸ ਵਿਚ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ -ਵੱਖ ਰਾਜਨੀਤਿਕ ਪਾਰਟੀਆਂ ਦੇ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ। ਕਾਂਗਰਸ ਪਾਰਟੀ ’ਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਨਮਾਨਿਤ ਕਰਦਿਆਂ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਇੰਨਾਂ ਪਰਿਵਾਰਾਂ ਨੂੰ ਪਾਰਟੀ ਚ ਪੂਰਨ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਆਪ ਸਰਕਾਰ ਹਰ ਮੁਹਾਜ਼ ’ਤੇ ਫੇਲ੍ਹ ਸਾਬਿਤ ਹੋ ਰਹੀ ਹੈ ਅਤੇ ਸੂਬੇ ਦੀ ਜਨਤਾ ਇਸ ਸਰਕਾਰ ਦਾ ਬੋਰੀ ਬਿਸਤਰਾ ਗੋਲ ਕਰਨ ਲਈ ਉਤਾਵਲੇ ਵਿਖਾਈ ਦੇ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਨਣ ਤੇ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ ਅਤੇ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਲਖਵੀਰ ਸਿੰਘ ਹੈਪੀ, ਕਾਂਗਰਸੀ ਆਗੂ ਮਨਦੀਪ ਹੈਪੀ ਬੁੱਗਰ, ਜਸਕਰਨ ਸਿੰਘ ਰੰਧਾਵਾ ਵੀ ਵਿਸ਼ੇਸ ਤੌਰ ਤੇ ਸ਼ਾਮਿਲ ਸਨ ਅਤੇ ਵੱਡੀ ਗਿਣਤੀ ’ਚ ਹੋਰ ਕਾਂਗਰਸੀ ਵਰਕਰ ਵੀ ਮੌਜੂਦ ਸਨ।