30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜਗਸੀਰ ਕਲਿਆਣ, ਡਾ. ਦਲਜੀਤ ਗੁਰੂ

ਭੁੱਚੋ ਮੰਡੀ, 30 ਸਤੰਬਰ (ਬਿੱਕਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਕਲਿਆਣ ਅਤੇ ਹਲਕਾ ਭੁੱਚੋ ਦੇ ਇੰਚਾਰਜ ਡਾ: ਦਲਜੀਤ ਸਿੰਘ ਗੁਰੂ ਦੀ ਅਗਵਾਈ ਹੇਠ ਭੁੱਚੋ ਮੰਡੀ ਵਿਚ ਨੌਜਵਾਨਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਦੀ ਨੌਜਵਾਨ ਪੀੜ੍ਹੀ ਨਾਲ ਜੁੜੇ ਮੁੱਦਿਆਂ, ਨਸ਼ਿਆਂ ਦੀ ਸਮੱਸਿਆ ਅਤੇ ਖੇਡ ਮੈਦਾਨਾਂ ਦੀ ਮਾੜੀ ਹਾਲਤ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਤਗਮਾ ਜੇਤੂ ਖਿਡਾਰੀਆਂ ਨਾਲ ਪ੍ਰਬੰਧਕ। ਤਸਵੀਰ: ਲਵਲੀ 01-10-2026
ਭੁੱਚੋ ਮੰਡੀ, 30 ਸਤੰਬਰ (ਬਿੱਕਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਕਲਿਆਣ ਅਤੇ ਹਲਕਾ ਭੁੱਚੋ ਦੇ ਇੰਚਾਰਜ ਡਾ: ਦਲਜੀਤ ਸਿੰਘ ਗੁਰੂ ਦੀ ਅਗਵਾਈ ਹੇਠ ਭੁੱਚੋ ਮੰਡੀ ਵਿਚ ਨੌਜਵਾਨਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਦੀ ਨੌਜਵਾਨ ਪੀੜ੍ਹੀ ਨਾਲ ਜੁੜੇ ਮੁੱਦਿਆਂ, ਨਸ਼ਿਆਂ ਦੀ ਸਮੱਸਿਆ ਅਤੇ ਖੇਡ ਮੈਦਾਨਾਂ ਦੀ ਮਾੜੀ ਹਾਲਤ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਖੇਡ ਪ੍ਰੇਮੀ ਨੌਜਵਾਨਾਂ ਅਤੇ ਵੱਖ-ਵੱਖ ਖੇਡ ਕਲੱਬਾਂ ਦੇ ਮੈਂਬਰਾਂ ਨੇ ਸਰਕਾਰੀ ਸਕੂਲ ਦੇ ਖੇਡ ਮੈਦਾਨ ਦੀ ਮਾੜੀ ਹਾਲਤ ਦਾ ਮੁੱਦਾ ਅਕਾਲੀ ਆਗੂਆਂ ਦੇ ਸਾਹਮਣੇ ਰੱਖਦਿਆਂ ਇਸ ਦੇ ਸੁਧਾਰ ਲਈ ਗ੍ਰਾਂਟ ਜਾਰੀ ਕਰਵਾਉਣ ਦੀ ਮੰਗ ਕੀਤੀ। ਇਸ ’ਤੇ ਜਗਸੀਰ ਸਿੰਘ ਕਲਿਆਣ ਅਤੇ ਡਾ. ਦਲਜੀਤ ਸਿੰਘ ਗੁਰੂ ਨੇ ਭਰੋਸਾ ਦਿਵਾਇਆ ਕਿ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੇ ਰਾਹੀਂ ਇਕ ਹਫ਼ਤੇ ਦੇ ਅੰਦਰ ਖੇਡ ਮੈਦਾਨ ਲਈ ਗ੍ਰਾਂਟ ਜਾਰੀ ਕਰਵਾਉਣ ਲਈ ਯਤਨ ਕੀਤੇ ਜਾਣਗੇ। ਜਗਸੀਰ ਸਿੰਘ ਕਲਿਆਣ ਅਤੇ ਡਾ: ਦਲਜੀਤ ਸਿੰਘ ਗੁਰੂ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਪੰਜਾਬ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਅਤੇ ਉਸਾਰੂ ਦਿਸ਼ਾ ਦੇਣ ਦਾ ਮਹੱਤਵਪੂਰਨ ਸਾਧਨ ਹਨ। ਡਾ. ਦਲਜੀਤ ਸਿੰਘ ਗੁਰੂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੇ ਨਾਲ-ਨਾਲ ਮਨ ਲਾ ਕੇ ਪੜ੍ਹਾਈ ਕਰਨ, ਮਾਤਾ-ਪਿਤਾ ਅਤੇ ਬਜ਼ੁਰਗਾਂ ਦੀ ਸੇਵਾ ਕਰਨ ਅਤੇ ਪਰਮਾਤਮਾ ਦੇ ਨਾਮ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਰਾਕੇਸ਼ ਕੁਮਾਰ ਗਰਗ, ਭੁੱਚੋ ਸ਼ਹਿਰੀ ਪ੍ਰਧਾਨ ਸ਼ਿਵਨੰਦਨ ਗਰਗ, ਯੂਥ ਸਰਕਲ ਪ੍ਰਧਾਨ ਪਰਮਜੀਤ ਪੰਮਾ, ਸਾਧੂ ਰਾਮ ਐਮ.ਸੀ., ਰਾਜ ਕੁਮਾਰ ਐਸ.ਸੀ. ਵਿੰਗ ਪ੍ਰਧਾਨ, ਗੌਰਵ ਲਡਵਾਲ ਵਾਈਸ ਪ੍ਰਧਾਨ ਯੂਥ ਸਰਕਲ ਭੁੱਚੋ, ਹਰਵਿੰਦਰ ਸਿੰਘ ਹਿੰਦੋ ਅਤੇ ਨਵਦੀਪ ਕੁਮਾਰ ਆਈ.ਟੀ. ਵਿੰਗ ਇੰਚਾਰਜ ਭੁੱਚੋ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ- ਹਾਕੀ ਅੰਡਰ-17 ਦੇ ਫਾਈਨਲ ‘ਚ ਪੁੱਜੇ ਪੀ.ਆਈ.ਐਸ. ਬਠਿੰਡਾ ਤੇ ਪੀ.ਆਈ.ਐਸ. ਬਾਦਲ ਅਗਲੀ ਖ਼ਬਰ ਪਿੰਡ ਬਾਘਾ ’ਚ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਅਤੇ ਏਮਜ਼ ਬਠਿੰਡਾ ਵਲੋਂ ਮੈਗਾ ਸਿਹਤ ਕੈਂਪ
Ad Position 24