30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਮਾਲਵਾ ਪੰਜਾਬੀ ਸਾਹਿਤ ਸਭਾ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਕਰਵਾਈ ਸਾਹਿਤਕ ਬੈਠਕ

ਰਾਮਪੁਰਾ ਫੂਲ, 30 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਮਾਲਵਾ ਪੰਜਾਬੀ ਸਾਹਿਤ ਸਭਾ (ਰਜਿ.) ਰਾਮਪੁਰਾ ਫੂਲ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 01-10-2026
ਰਾਮਪੁਰਾ ਫੂਲ, 30 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਮਾਲਵਾ ਪੰਜਾਬੀ ਸਾਹਿਤ ਸਭਾ (ਰਜਿ.) ਰਾਮਪੁਰਾ ਫੂਲ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਸਭਾ ਦੀ ਇਹ ਵਿਸ਼ੇਸ਼ ਸਾਹਿਤਕ ਬੈਠਕ ਸਭਾ ਦੇ ਪ੍ਰਧਾਨ ਦਰਸ਼ਨ ਸਿੰਘ ਪ੍ਰੀਤੀਮਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਪ੍ਰਸਿੱਧ ਸਾਹਿਤਕਾਰਾਂ, ਲੇਖਕਾਂ ਅਤੇ ਚਿੰਤਕਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਾਹਿਤ ਰਤਨ ਤੇ ਪ੍ਰਸਿੱਧ ਨਾਵਲਕਾਰ ਓਮ ਪ੍ਰਕਾਸ਼ ਗਾਸੋ ਬਰਨਾਲਾ ਅਤੇ ਪ੍ਰਸਿੱਧ ਵਿਸ਼ਵ ਚਿੰਤਕ ਡਾ. ਸਵਰਾਜ ਸਿੰਘ ਪਟਿਆਲਾ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਧਾਰਾ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਸੋਚ ਬਾਰੇ ਵਿਸਥਾਰ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਬੁਲਾਰਿਆਂ ਨੇ ਕਿਹਾ ਕਿ ਭਗਤ ਸਿੰਘ ਦੀ ਵਿਚਾਰਧਾਰਾ ਨੌਜਵਾਨ ਪੀੜ੍ਹੀ ਨੂੰ ਜਾਗਰੂਕਤਾ, ਤਰਕਸ਼ੀਲਤਾ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਸੰਦੇਸ਼ ਦਿੰਦੀ ਹੈ। ਇਸ ਮੌਕੇ ਮਾਲਵਾ ਪੰਜਾਬੀ ਸਾਹਿੱਤ ਸਭਾ ਦੇ ਸਰਪ੍ਰਸਤ ਹੈੱਡਮਾਸਟਰ ਹਰਿੰਦਰ ਸਿੰਘ ਭੁੱਲਰ, ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਭੁੱਲਰ, ਡਾ. ਨਿਰੰਜਨ ਸਿੰਘ ਚੌਹਾਨ, ਗਮਦੂਰ ਸਿੰਘ ਜੱਸੀ, ਨਿਰਮਲ ਸਿੰਘ ਵਿਗਿਆਨੀ, ਜਗਸੀਰ ਸਿੰਘ ਸੀਰਾ, ਗੁਰਮੇਲ ਸਿੰਘ, ਗੁਰਿੰਦਰਜੀਤ ਕੌਰ ਖਹਿਰਾ, ਕੇ. ਸਾਧੂ ਸਿੰਘ, ਸੁਰਿੰਦਰ ਸ਼ਰਮਾ ਨਾਗਰਾ, ਅਮਰਜੀਤ ਸਿੰਘ ਅਮਨ, ਜਗਮਿੰਦਰ ਪਾਲ ਬਰਾਸ, ਗੁਰਮੁਖ ਸਿੰਘ ਜਾਗੀ, ਚੰਦ ਸਿੰਘ, ਜਗਤਾਰ ਸਿੰਘ ਨਿਮਾਣਾ, ਵੀਰਇੰਦਰ ਘੰਗਰੋਸੀ, ਸੁੱਖਵਿੰਦਰ ਸਮਾਣਾ ਸਮੇਤ ਵੱਡੀ ਗਿਣਤੀ ਵਿਚ ਸਾਹਿਤਕਾਰਾਂ ਅਤੇ ਲੇਖਕਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਲਈ ਨੌਜਵਾਨ ਪੀੜ੍ਹੀ ਨੂੰ ਸਾਹਿਤ ਅਤੇ ਵਿਚਾਰਧਾਰਾ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਤੋਂ ਬਜ਼ੁਰਗਾਂ ਤੱਕ ਈਕੋ ਕਲੱਬ ਦਾ ਜਲਵਾ, ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪੇ-ਸਕੇਲ ਤੇ ਸੀ.ਐਸ.ਆਰ. ਨਿਯਮ ਲਾਗੂ ਕਰਵਾਉਣ ਲਈ ਸੰਗਰੂਰ ’ਚ ਰੈਲੀ ਕੱਲ੍ਹ
Ad Position 24