30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਬੱਚਿਆਂ ਤੋਂ ਬਜ਼ੁਰਗਾਂ ਤੱਕ ਈਕੋ ਕਲੱਬ ਦਾ ਜਲਵਾ, ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਸ਼ਾਨਦਾਰ ਪ੍ਰਦਰਸ਼ਨ

ਰਾਮਪੁਰਾ ਫੂਲ, 30 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਅੰਡਰ-17 ਸ਼ੂਟਿੰਗ ਵਾਲੀਬਾਲ ਮੁਕਾਬਲਿਆਂ ਵਿਚ 11 ਟੀਮਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਬਠਿੰਡਾ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਆਜ਼ਾਦ ਵਾਲੀਬਾਲ ਸਪੋਰਟਸ ਕਲੱਬ ਰਾਮਪੁਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 01-10-2026
ਰਾਮਪੁਰਾ ਫੂਲ, 30 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਅੰਡਰ-17 ਸ਼ੂਟਿੰਗ ਵਾਲੀਬਾਲ ਮੁਕਾਬਲਿਆਂ ਵਿਚ 11 ਟੀਮਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਬਠਿੰਡਾ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਆਜ਼ਾਦ ਵਾਲੀਬਾਲ ਸਪੋਰਟਸ ਕਲੱਬ ਰਾਮਪੁਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ। ਕਲੱਬ ਦੇ ਪ੍ਰਧਾਨ ਅਤੇ ਰਿਟਾਇਰਡ ਹੈੱਡਮਾਸਟਰ ਹਰਿੰਦਰ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਲੱਬ ਵਲੋਂ ਵੱਖ-ਵੱਖ ਉਮਰ ਵਰਗਾਂ ਦੇ ਲੋਕਾਂ ਨੂੰ ਸ਼ੂਟਿੰਗ ਵਾਲੀਬਾਲ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੰਡਰ-1 7 ਤੋਂ ਬਾਅਦ ਅੰਡਰ-21 ਵਰਗ ਦੇ ਖਿਡਾਰੀ ਵੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ, ਜਦਕਿ 70 ਸਾਲ ਉਮਰ ਵਰਗ ਦੀ ਟੀਮ ਵੀ ਖੇਡ ਮੈਦਾਨ ਵਿਚ ਉੱਤਰੇਗੀ। ਉਨ੍ਹਾਂ ਕਿਹਾ ਕਿ ਇੱਕੋ ਕਲੱਬ ਦੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਦਾ ਖੇਡਾਂ ਨਾਲ ਜੁੜਨਾ ਖ਼ੁਸ਼ੀ ਦੀ ਗੱਲ ਹੈ। ਹਰਿੰਦਰ ਸਿੰਘ ਭੁੱਲਰ ਨੇ ਅੰਡਰ-17 ਟੀਮ ਦੇ ਖਿਡਾਰੀਆਂ ਨੂੰ ਦੂਜਾ ਸਥਾਨ ਹਾਸਲ ਕਰਨ ’ਤੇ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਪੈਦਾ ਕਰਨ ਦਾ ਵਧੀਆ ਸਾਧਨ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਉਪਰਾਲਿਆਂ ਨਾਲ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਮਿਲ ਰਿਹਾ ਹੈ ਅਤੇ ਖੇਡਾਂ ਪ੍ਰਤੀ ਉਨ੍ਹਾਂ ਦਾ ਉਤਸ਼ਾਹ ਵਧ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਹਕੀਕਤ ਅਤੇ ਕਲਪਨਾ ਵਿਚਕਾਰ ਉਲਝੇ ਦਰਸ਼ਕ, ਨਾਟਕ ‘ਖਿੜਕੀ’ ਨੇ ਛੱਡੀ ਡੂੰਘੀ ਛਾਪ ਅਗਲੀ ਖ਼ਬਰ ਮਾਲਵਾ ਪੰਜਾਬੀ ਸਾਹਿਤ ਸਭਾ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਕਰਵਾਈ ਸਾਹਿਤਕ ਬੈਠਕ
Ad Position 24