02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪੰਜਾਬ ਸਰਕਾਰ ਨੇ ਲੋਕ ਹਿੱਤ ’ਚ ਵੱਡੀਆਂ ਸਕੀਮਾਂ ਲਿਆਂਦੀਆਂ- ਵਿਧਾਇਕ ਮਾਸਟਰ ਜਗਸੀਰ ਸਿੰਘ

ਗੋਨਿਆਣਾ, 1 ਅਕਤੂਬਰ (ਲਛਮਣ ਦਾਸ ਗਰਗ)-ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਇਲਾਕੇ ਦੇ ਅਨੇਕਾਂ ਪਿੰਡਾਂ ਵਿਚ ਪੰਜਾਬ ਸਰਕਾਰ ਨੇ ਲੋਕ ਹਿੱਤ ਵਿਚ ਲਿਆਂਦੀਆਂ ਗਈਆਂ ਵੱਡੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਸਕੀਮਾਂ ਜੋ ਸਫਲਤਾ ਪੂਰਵਕ ਚੱਲ ਰਹੀਆਂ ਹਨ, ਸੂਬਾ ਨਿਵਾਸੀਆਂ ਨੂੰ ਬਹੁਤ ਜ਼ਿਆਦਾ ਲਾਭ ਹੋ ਰਿਹਾ ਹੈ। ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਨੇੜਲੇ ਪਿੰਡ ਹਰਰਾਏਪੁਰ, ਜੀਦਾ, ਸਿਵੀਆਂ ਅਤੇ ਆਕਲੀਆ ਖ਼ੁਰਦ ਵਿਚ ਮੁੱਖ ਮੰਤਰੀ ਸਿਹਤ ਬੀਮਾ ਕਾਰਡਾਂ ਦੀ ਵੰਡ ਦਾ ਉਦਘਾਟਨ ਕਰਨ ਉਪਰੰਤ ਸੰਬੋਧਨ ਕਰ ਰਹੇ ਸਨ।

Ad Position 21
No active advertisement
ਅਜੀਤ ਡੈਸਕ 02-10-2026
ਗੋਨਿਆਣਾ, 1 ਅਕਤੂਬਰ (ਲਛਮਣ ਦਾਸ ਗਰਗ)-ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਇਲਾਕੇ ਦੇ ਅਨੇਕਾਂ ਪਿੰਡਾਂ ਵਿਚ ਪੰਜਾਬ ਸਰਕਾਰ ਨੇ ਲੋਕ ਹਿੱਤ ਵਿਚ ਲਿਆਂਦੀਆਂ ਗਈਆਂ ਵੱਡੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਸਕੀਮਾਂ ਜੋ ਸਫਲਤਾ ਪੂਰਵਕ ਚੱਲ ਰਹੀਆਂ ਹਨ, ਸੂਬਾ ਨਿਵਾਸੀਆਂ ਨੂੰ ਬਹੁਤ ਜ਼ਿਆਦਾ ਲਾਭ ਹੋ ਰਿਹਾ ਹੈ। ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਨੇੜਲੇ ਪਿੰਡ ਹਰਰਾਏਪੁਰ, ਜੀਦਾ, ਸਿਵੀਆਂ ਅਤੇ ਆਕਲੀਆ ਖ਼ੁਰਦ ਵਿਚ ਮੁੱਖ ਮੰਤਰੀ ਸਿਹਤ ਬੀਮਾ ਕਾਰਡਾਂ ਦੀ ਵੰਡ ਦਾ ਉਦਘਾਟਨ ਕਰਨ ਉਪਰੰਤ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਨੇ ਚੋਣਾਂ ਤੋਂ ਪਹਿਲਾਂ ਦਿੱਤੀਆਂ ਗਰੰਟੀਆਂ ਪੂਰੀਆਂ ਕਰਨ ਦੇ ਨਾਲ-ਨਾਲ ਮੁਫ਼ਤ 10-10 ਲੱਖ ਰੁਪਏ ਦਾ ਸਿਹਤ ਬੀਮਾ ਕੀਤਾ ਹੈ। ਇਸ ਤੋਂ ਪਹਿਲਾਂ ਬੋਲਦਿਆਂ ਸਿਹਤ ਵਿਭਾਗ ਦੇ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਰਸਮੀ ਸ਼ੁਰੂਆਤ ਕੀਤੀ ਗਈ ਹੈ। ਇਸ ਉਪਰੰਤ ਆਸ਼ਾ ਵਰਕਰ ਘਰ-ਘਰ ਜਾ ਕੇ ਕਾਰਡ ਆਨਲਾਈਨ ਕਰਕੇ ਵੰਡਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀ.ਐਚ.ਓ ਅਮਨਦੀਪ ਕੌਰ, ਗੁਰਪ੍ਰੀਤ ਕੌਰ, ਪ੍ਰਭਜੋਤ, ਰਣਜੀਤ ਕੌਰ, ਸ਼ਿੰਦਰਪਾਲ ਕੌਰ, ਰਾਜਵਿੰਦਰ ਕੌਰ, ਜਸਵੀਰ ਕੌਰ, ਕੁਲਵਿੰਦਰ ਕੌਰ, ਬਲਜੀਤ ਕੌਰ, ਹਰਜੋਤ ਸਿੰਘ, ਬਲਜੀਤ ਸਿੰਘ ਅਤੇ ਜੁਝਾਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਮਾਖਾ ਚਹਿਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਗੁਰੂ ਗ੍ਰੰਥ ਸਾਹਿਬ ਜੀ ਦੇ ‘ਸ਼ੁੱਧ ਪਾਠ ਬੋਧ ਸਮਾਗਮ’ ਦੀਆਂ ਤਿਆਰੀਆਂ ਸੰਬੰਧੀ ਹੋਈ ਮੀਟਿੰਗ
Ad Position 24