02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਭਾਈ ਲਾਲੋ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਬਠਿੰਡਾ, 1 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਬਠਿੰਡਾ ਦੇ ਇਤਿਹਾਸਕ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਆਗੂਆਂ ਅਤੇ ਸੰਗਤ ਨੇ ਭਾਈ ਲਾਲੋ ਦੇ ਜੀਵਨ ਅਤੇ ਉਨ੍ਹਾਂ ਵਲੋਂ ਦਿੱਤੇ ਗਏ ਸਾਦਗੀ, ਇਮਾਨਦਾਰੀ, ਮਿਹਨਤ ਅਤੇ ਕਿਰਤ ਦੀ ਕਮਾਈ ਦੇ ਸੰਦੇਸ਼ ਨੂੰ ਯਾਦ ਕੀਤਾ।

Ad Position 21
No active advertisement
ਅਜੀਤ ਡੈਸਕ 02-10-2026
ਬਠਿੰਡਾ, 1 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਬਠਿੰਡਾ ਦੇ ਇਤਿਹਾਸਕ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਆਗੂਆਂ ਅਤੇ ਸੰਗਤ ਨੇ ਭਾਈ ਲਾਲੋ ਦੇ ਜੀਵਨ ਅਤੇ ਉਨ੍ਹਾਂ ਵਲੋਂ ਦਿੱਤੇ ਗਏ ਸਾਦਗੀ, ਇਮਾਨਦਾਰੀ, ਮਿਹਨਤ ਅਤੇ ਕਿਰਤ ਦੀ ਕਮਾਈ ਦੇ ਸੰਦੇਸ਼ ਨੂੰ ਯਾਦ ਕੀਤਾ। ਬੁਲਾਰਿਆਂ ਨੇ ਕਿਹਾ ਕਿ ਭਾਈ ਲਾਲੋ ਦਾ ਜੀਵਨ ਮਨੁੱਖਤਾ ਨੂੰ ਸੱਚੀ-ਸੁੱਚੀ ਕਿਰਤ ਕਰਨ ਅਤੇ ਹੱਕ-ਸੱਚ ਦੇ ਮਾਰਗ ’ ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ ਅਤੇ ਉਨ੍ਹਾਂ ਵਲੋਂ ਦਰਸਾਏ ਸਿਧਾਂਤ ਅੱਜ ਵੀ ਸਮਾਜ ਲਈ ਪ੍ਰੇਰਣਾਦਾਇਕ ਹਨ। ਸਮਾਗਮ ਦੌਰਾਨ ਸੰਗਤ ਵਲੋਂ ਸ਼ਰਧਾ ਅਤੇ ਸਤਿਕਾਰ ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ ਗਿਆ। ਇਸ ਮੌਕੇ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਪੰਜਾਬ ਪ੍ਰਧਾਨ ਗੁਰਮੀਤ ਸਿੰਘ ਰਾਮਗੜ੍ਹੀਆ, ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਮਲਪ੍ਰੀਤ ਕੌਰ, ਜਨਰਲ ਸਕੱਤਰ ਸਿਕੰਦਰ ਸਿੰਘ ਖੋਖਰ, ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਬਾਹੀਆ, ਪ੍ਰੈੱਸ ਸਕੱਤਰ ਦਵਿੰਦਰ ਸਿੰਘ ਸੱਗੂ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮਠਾੜੂ, ਕਰਮਜੀਤ ਸਿੰਘ, ਚਰਨਜੀਤ ਮਸਾਣਾ, ਜ਼ੋਨ ਇੰਚਾਰਜ ਗੁਰਤੇਜ ਸਿੰਘ ਤੇਜੀ, ਮਨਜੀਤ ਸਿੰਘ ਜੰਡੂ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਕੁਲਵੰਤ ਸਿੰਘ, ਨਿਰਮਲ ਸਿੰਘ ਖ਼ਾਲਸਾ, ਜਗਤਾਰ ਸਿੰਘ, ਸੁਰਜੀਤ ਸਿੰਘ, ਨਿਰਮਲ ਸਿੰਘ, ਗੁਰਚਰਨ ਸਿੰਘ ਮਠਾੜੂ ਸਮੇਤ ਹੋਰ ਅਹੁਦੇਦਾਰ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਤੀਰ ਅੰਦਾਜ਼ੀ ਮੁਕਾਬਲੇ ਵਿਚ ਲਵ ਹਰਨੀਨ ਨੇ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਸ਼ਿਵ ਸੈਨਾ ਸੂਰਿਆਵੰਸ਼ੀ ਵਲੋਂ ਆਰ.ਟੀ.ਏ. ਵਿਭਾਗ ਤੇ ਟ੍ਰੈਫ਼ਿਕ ਪੁਲਿਸ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ
Ad Position 24