02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਤੰਦਰੁਸਤ ਜੀਵਨ ਲਈ ਦਿਲ ਦਾ ਸਿਹਤਮੰਦ ਹੋਣਾ ਬਹੁਤ ਜ਼ਰੂਰੀ : ਡਾ. ਸ਼ੈਲੀ ਅਰੋੜਾ

ਰਾਮਪੁਰਾ ਫੂਲ, 1 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਆਮ ਆਦਮੀ ਕਲੀਨਿਕ ਰਾਮਪੁਰਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਬਾਲਿਆਂਵਾਲੀ ਡਾ: ਸ਼ੈਲੀ ਅਰੋੜਾ ਦੀ ਅਗਵਾਈ ਹੇਠ ਵਿਸ਼ਵ ਹਾਰਟ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਦਿਲ ਦੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆ। ਇਸ ਮੌਕੇ ਡਾ.

Ad Position 21
No active advertisement
ਅਜੀਤ ਡੈਸਕ 02-10-2026
ਰਾਮਪੁਰਾ ਫੂਲ, 1 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਆਮ ਆਦਮੀ ਕਲੀਨਿਕ ਰਾਮਪੁਰਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਬਾਲਿਆਂਵਾਲੀ ਡਾ: ਸ਼ੈਲੀ ਅਰੋੜਾ ਦੀ ਅਗਵਾਈ ਹੇਠ ਵਿਸ਼ਵ ਹਾਰਟ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਦਿਲ ਦੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆ। ਇਸ ਮੌਕੇ ਡਾ. ਸ਼ੈਲੀ ਅਰੋੜਾ, ਐਸ.ਐਮ.ਓ. ਨੇ ਕਿਹਾ ਕਿ ਤੰਦਰੁਸਤ ਅਤੇ ਖ਼ੁਸ਼ਹਾਲ ਜੀਵਨ ਲਈ ਦਿ ਲ ਦਾ ਸਿਹਤਮੰਦ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਬਦਲਦੀ ਜੀਵਨ ਸ਼ੈਲੀ, ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ, ਸਰੀਰਕ ਗਤੀਵਿਧੀਆਂ ਦੀ ਘਾਟ, ਤਣਾਅ, ਤੰਬਾਕੂਨੋਸ਼ੀ ਅਤੇ ਹੋਰ ਕਈ ਕਾਰਕ ਦਿਲ ਦੀ ਸਿਹਤ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਸ ਲਈ ਹਰ ਉਮਰ ਵਰਗ ਦੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਰੋਜ਼ਾਨਾ ਜੀਵਨ ਵਿਚ ਛੋਟੀਆਂ ਪਰ ਮਹੱਤਵਪੂਰਨ ਤਬਦੀਲੀਆਂ ਲਿਆਉਣੀਆਂ ਜ਼ਰੂਰੀ ਹਨ। ਸਿਹਤ ਕਰਮਚਾਰੀਆਂ ਨੇ ਦੱਸਿਆ ਕਿ ਦਿਲ ਦੀ ਸਿਹਤ ਨੂੰ ਬਣਾਈ ਰੱਖਣ ਲਈ ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ ਅਤੇ ਕੋਲੈਸਟਰੋਲ ਆਦਿ ਦੀ ਸਮੇਂ-ਸਮੇਂ ’ਤੇ ਜਾਂਚ ਕਰਵਾਉਣਾ ਵੀ ਮਹੱਤਵਪੂਰਨ ਹੈ। ਖ਼ਾਸ ਕਰਕੇ ਜਿਨ੍ਹਾਂ ਵਿਅਕਤੀਆਂ ਵਿਚ ਦਿਲ ਦੀ ਬਿਮਾਰੀ ਨਾਲ ਸਬੰਧਿਤ ਜੋਖ਼ਮ ਕਾਰਨ ਮੌਜੂਦ ਹਨ, ਉਨ੍ਹਾਂ ਨੂੰ ਆਪਣੀ ਸਿਹਤ ਦੀ ਨਿਯਮਤ ਨਿਗਰਾਨੀ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਬਲਾਕ ਐਜੂਕੇਟਰ ਜਗਤਾਰ ਸਿੰਘ, ਮਨਜੀਤ ਸਿੰਘ, ਸੁਰਿੰਦਰ ਕੌਰ, ਦਰਸ਼ਨ ਕੌਰ ਐਲ.ਐਚ.ਵੀ, ਸਤਪਾਲ ਸਿੰਘ, ਬਲਬੀਰ ਸਿੰਘ ਅਤੇ ਪਿੰਡ ਵਾਸੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਸਕੂਲ ਨਥਾਣਾ ਵਿਖੇ ਸੀ.ਬੀ.ਐਸ.ਈ. ਵਲੋਂ ‘ਕੈਪਸਿਟੀ ਬਿਲਡਿੰਗ ਪ੍ਰੋਗਰਾਮ’ ਕਰਵਾਇਆ ਅਗਲੀ ਖ਼ਬਰ ਯੈੱਸ ਬੈਂਕ ਦੀ ਬਠਿੰਡਾ ਸ਼ਾਖਾ ਨੇ ਮਨਾਈ 16ਵੀਂ ਵਰ੍ਹੇਗੰਢ
Ad Position 24