03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪੰਜ ਖੱਬੇ ਪੱਖੀ ਪਾਰਟੀਆਂ ਵਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ

ਫ਼ਰੀਦਕੋਟ, 2 ਅਕਤੂਬਰ (ਸਰਬਜੀਤ ਸਿੰਘ)-ਦੇਸ਼ ਪੱਧਰ ਦੀਆਂ ਪੰਜ ਖੱਬੀਆਂ ਪਾਰਟੀਆਂ ਵਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀਆਂ ਪੱਖਪਾਤੀ ਅਤੇ ਗੈਰ ਕਾਨੂੰਨੀ ਕਾਰਵਾਈਆਂ ਨਾਲ ਐਸ. ਆਈ.

Ad Position 21
No active advertisement
ਅਜੀਤ ਡੈਸਕ 03-10-2026
ਫ਼ਰੀਦਕੋਟ, 2 ਅਕਤੂਬਰ (ਸਰਬਜੀਤ ਸਿੰਘ)-ਦੇਸ਼ ਪੱਧਰ ਦੀਆਂ ਪੰਜ ਖੱਬੀਆਂ ਪਾਰਟੀਆਂ ਵਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀਆਂ ਪੱਖਪਾਤੀ ਅਤੇ ਗੈਰ ਕਾਨੂੰਨੀ ਕਾਰਵਾਈਆਂ ਨਾਲ ਐਸ.ਆਈ.ਆਰ. ਪ੍ਰਕਿਰਿਆ ਨੂੰ ਮਨਮਾਣੇ ਢੰਗ ਨਾਲ ਲਾਗੂ ਕਰਕੇ ਵੋਟਾਂ ਕੱਟਣ ਦੇ ਵਿਰੋਧ ਵਿਚ ਦਿੱਤੇ ਗਏ ਸਾਂਝੇ ਐਕਸ਼ਨ ਦੇ ਸੱਦੇ ’ਤੇ ਅੱਜ ਸਥਾਨਕ ਵਾਲਮੀਕਿ ਚੌਂਕ ਵਿਖੇ ਮੁੱਖ ਚੋਣ ਕਮਿਸ਼ਨਰ ਦਾ ਪਤਲਾ ਫੂਕਿਆ ਗਿਆ। ਕਾਮਰੇਡ ਅਸ਼ਵਨੀ ਕੁਮਾਰ, ਪ੍ਰੇਮ ਚਾਵਲਾ, ਵੀਰ ਇੰਦਰਜੀਤ ਸਿੰਘ ਪੁਰੀ, ਆਪਰ ਸਿੰਘ ਸੰਧੂ, ਕੁਲਦੀਪ ਸ਼ਰਮਾ, ਸੁਖਜਿੰਦਰ ਸਿੰਘ ਤੂੰਬੜਭੰਨ, ਗੁਰਚਰਨ ਸਿੰਘ ਮਾਨ ਅਤੇ ਵੀਰ ਸਿੰਘ ਕੰਮੇਆਣਾ ਨੇ ਦੋਸ਼ ਲਾਇਆ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਐਸ.ਆਈ.ਆਰ. ਲਾਗੂ ਕਰਨ ਸਮੇਂ ਤਰ੍ਹਾਂ ਤਰ੍ਹਾਂ ਦੇ ਗੁੰਝਲਦਾਰ ਤਰੀਕੇ ਰਾਹੀਂ ਵੋਟਾਂ ਕੱਟਣ ਦੇ ਸੰਬੰਧ ਵਿਚ ਆਪਣੇ ਦੋ ਸਾਥੀ ਚੋਣ ਕਮਿਸ਼ਨਰਾਂ ਐਸ.ਐਸ. ਸੰਧੂ. ਅਤੇ ਵਿਵੇਕ ਜੋਸ਼ੀ ਵਲੋਂ 14 ਵਾਰੀ ਉਠਾਏ ਇਤਰਾਜ਼ਾਂ ਅਤੇ ਮਸ਼ਵਰਿਆਂ ਨੂੰ ਨਜ਼ਰ ਅੰਦਾਜ਼ ਕੀਤਾ ਹੈ। ਆਗੂਆਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੋਂ ਤੁਰੰਤ ਅਸਤੀਫਾ ਲਿਆ ਜਾਵੇ, ਗੈਰ ਕਾਨੂੰਨੀ ਤੌਰ ’ਤੇ ਲੋਕਾਂ ਨੂੰ ਐਸ.ਆਈ.ਆਰ. ਪ੍ਰਕਿਰਿਆ ਵਿਚ ਉਲਝਾਕੇ ਕੱਟੀਆਂ ਗਈਆਂ। ਉਨ੍ਹਾਂ ਮੰਗ ਕੀਤੀ ਕਿ ਸਾਢੇ 13 ਕਰੋੜ ਤੋਂ ਵੱਧ ਵੋਟਾਂ ਬਹਾਲ ਕੀਤੀਆਂ ਜਾਣ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਖਲਾਕੀ ਤੌਰ ’ਤੇ ਜ਼ਿੰਮੇਵਾਰੀ ਕਬੂਲ ਕਰਦੇ ਹੋਏ ਆਪਣਾ ਅਸਤੀਫਾ ਦੇਣ, ਚੋਣ ਕਮਿਸ਼ਨ ਦੀ ਭਰੋਸੇਯੋਗਤਾ, ਇਮਾਨਦਾਰੀ, ਨਿਰਪੱਖਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ। ਇਸ ਮੌਕੇ ਹਰਪਾਲ ਸਿੰਘ ਮਚਾਕੀ, ਮੁਖਤਿਆਰ ਸਿੰਘ ਭਾਣਾ, ਇੰਦਰਜੀਤ ਸਿੰਘ ਗਿੱਲ, ਜਤਿੰਦਰ ਸਿੰਘ ਜੰਡ ਵਾਲਾ, ਅਮਰਜੀਤ ਸਿੰਘ ਕਲੇਰ, ਮੇਜਰ ਸਿੰਘ ਜੌਹਲ, ਰਜਿੰਦਰ ਸਿੰਘ ਸੰਧੂ, ਬਲਕਾਰ ਸਿੰਘ ਸਹੋਤਾ, ਸੂਰਤ ਸਿੰਘ ਮਾਹਲਾ, ਅਜੀਤ ਸਿੰਘ ਖਾਲਸਾ, ਤਰਸੇਮ ਸਿੰਘ ਭਾਣਾ, ਰਮਨਦੀਪ ਸਿੰਘ ਕੰਮੇਆਣਾ, ਕੁਲਵਿੰਦਰ ਸਿੰਘ, ਸੁਖਮੰਦਰ ਸਿੰਘ ਕਿਲ੍ਹਾ ਨੌਂ, ਗੁਰਵਿੰਦਰ ਸਿੰਘ ਮਚਾਕੀ, ਵੀਰਪਾਲ ਕੌਰ ਬਿਸ਼ਨੰਦੀ, ਬਲਜੀਤ ਕੌਰ ਬਿਸ਼ਨੰਦੀ, ਜਸਮੇਲ ਸਿੰਘ, ਨੱਥਾ ਸਿੰਘ ਅਰਾਈਆਂ ਵਾਲਾ ਅਤੇ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਘਰ ‘ਚੋਂ ਸੋਨਾ-ਚਾਂਦੀ ਦੇ ਗਹਿਣੇ ਚੋਰੀ ਕਰਨ ਵਾਲੇ ਕੈਮਰਿਆਂ ਦੀ ਮਦਦ ਨਾਲ ਪਰਿਵਾਰ ਨੇ ਕੀਤਾ ਕਾਬੂ ਅਗਲੀ ਖ਼ਬਰ ਨਸ਼ੇ ਦੇ ਕੈਪਸੂਲਾਂ ਸਮੇਤ ਤਿੰਨ ਵਿਅਕਤੀ ਕਾਬੂ
Ad Position 24