ਜੀ. ਜੀ. ਐਸ. ਰਿਫ਼ਾਇਨਰੀ ਵਲੋਂ ਸਕੂਲ ਨੂੰ ਵਾਟਰ ਕੂਲਰ ਤੇ ਆਰ. ਓ. ਭੇਟ
ਰਾਮਾਂ ਮੰਡੀ, 3 ਅਕਤੂਬਰ (ਤਰਸੇਮ ਸਿੰਗਲਾ)-ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਵਲੋਂ ਆਪਣੀ ਸੀ. ਐਸ.
ਰਾਮਾਂ ਮੰਡੀ, 3 ਅਕਤੂਬਰ (ਤਰਸੇਮ ਸਿੰਗਲਾ)-ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਵਲੋਂ ਆਪਣੀ ਸੀ. ਐਸ. ਆਰ. ਸਕੀਮ ਤਹਿਤ ਬੱਚਿਆਂ ਅਤੇ ਸਕੂਲ ਸਟਾਫ਼ ਨੂੰ ਸ਼ੁੱਧ ਅਤੇ ਠੰਢੇ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਥਾਨਕ ਐਸ ਐਸ ਐਨ ਆਰੀਆ ਸੀਨੀਅਰ ਸੈਕੰਡਰੀ ਸਕੂਲ ਨੂੰ ਇਕ ਵਾਟਰ ਕੂਲਰ ਅਤੇ ਸ਼ੁੱਧ ਪਾਣੀ ਲਈ ਆਰ.ਓ. ਸਿਸਟਮ ਭੇਟ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼ਿਵ ਜਯੋਤੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਵਲੋਂ ਸਕੂਲ ਨੂੰ ਮੁਹੱਈਆ ਕਰਵਾਈ ਗਈ ਇਹ ਸਹੂਲਤ ਵਿਦਿਆਰਥੀਆਂ ਅਤੇ ਸਟਾਫ਼ ਲਈ ਬੇਹੱਦ ਲਾਹੇਵੰਦ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ੁੱਧ ਅਤੇ ਠੰਢੇ ਪਾਣੀ ਦੀ ਉਪਲੱਬਧਤਾ ਨਾਲ ਵਿਦਿਆਰਥੀਆਂ ਨੂੰ ਖਾਸ ਤੌਰ ’ਤੇ ਗਰਮੀ ਦੇ ਮੌਸਮ ਦੌਰਾਨ ਵੱਡੀ ਸਹੂਲਤ ਮਿਲੇਗੀ। ਪ੍ਰਿੰਸੀਪਲ ਸ਼ਿਵ ਜਯੋਤੀ, ਸਕੂਲ ਸਟਾਫ਼, ਪ੍ਰਬੰਧਕ ਕਮੇਟੀ ਅਤੇ ਵਿਦਿਆਰਥੀਆਂ ਵਲੋਂ ਇਸ ਉਪਰਾਲੇ ਲਈ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਦੇ ਡੀ. ਜੀ. ਐਮ. ਵਿਸ਼ਵ ਮੋਹਨ ਪ੍ਰਸ਼ਾਦ ਅਤੇ ਰਿਫ਼ਾਇਨਰੀ ਪ੍ਰਬੰਧਕਾਂ ਦਾ ਧੰਨਵਾਦ ਕੀਤਾ।