03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਕਲਾ ਦੇ ਖੇਤਰ ’ਚ ਗੱਡੇ ਝੰਡੇ

ਚਾਉਕੇ, 3 ਅਕਤੂਬਰ (ਮਨਜੀਤ ਸਿੰਘ ਘੜੈਲੀ)- ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਆਨਲਾਈਨ ਮੁਕਾਬਲਿਆਂ ‘ਚ ਆਪਣੀ ਪ੍ਰਤਿਭਾ ਅਤੇ ਕਲਾਤਮਿਕ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਅਧਿਆਪਕਾਂ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਤੇ ਸੰਸਥਾ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਾਗਰਜੀਤ ਸਿੰਘ ਖੀਪਲ (ਡਾਇਰੈਕਟਰ) ਨੇ ਚੁਣੇ ਗਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਦੱਸਿਆ ਕਿ ਸਿੱਖਿਆ ਅਤੇ ਕਲਾ ਮੰਚ ਪੰਜਾਬ ਵਲੋਂ ਪਿਛਲੇ ਦਿਨੀਂ ਪ੍ਰਾਈਵੇਟ ਵਰਗ ਦੇ ‘ਨਵੇ ਦਿਸਹੱਦੇ’ ਜ਼ਿਲ੍ਹਾ ਪੱਧਰੀ ਆਨਲਾਈਨ ਕਲਾ ਮੁਕਾਬਲੇ 2026 ਵਿਚ ਜ਼ਿਲ੍ਹੇ ਭਰ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

Ad Position 21
No active advertisement
ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਕਲਾ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀਆਂ ਤਸਵੀਰਾਂ। 04-10-2026
ਚਾਉਕੇ, 3 ਅਕਤੂਬਰ (ਮਨਜੀਤ ਸਿੰਘ ਘੜੈਲੀ)- ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਆਨਲਾਈਨ ਮੁਕਾਬਲਿਆਂ ‘ਚ ਆਪਣੀ ਪ੍ਰਤਿਭਾ ਅਤੇ ਕਲਾਤਮਿਕ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਅਧਿਆਪਕਾਂ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਤੇ ਸੰਸਥਾ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਾਗਰਜੀਤ ਸਿੰਘ ਖੀਪਲ (ਡਾਇਰੈਕਟਰ) ਨੇ ਚੁਣੇ ਗਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਦੱਸਿਆ ਕਿ ਸਿੱਖਿਆ ਅਤੇ ਕਲਾ ਮੰਚ ਪੰਜਾਬ ਵਲੋਂ ਪਿਛਲੇ ਦਿਨੀਂ ਪ੍ਰਾਈਵੇਟ ਵਰਗ ਦੇ ‘ਨਵੇ ਦਿਸਹੱਦੇ’ ਜ਼ਿਲ੍ਹਾ ਪੱਧਰੀ ਆਨਲਾਈਨ ਕਲਾ ਮੁਕਾਬਲੇ 2026 ਵਿਚ ਜ਼ਿਲ੍ਹੇ ਭਰ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਜਿਸ ਵਿਚ ਸੰਸਥਾ ਦੀ ਵਿਦਿਆਰਥਣ ਅਸ਼ਮੀਨ ਕੌਰ ਧਾਲੀਵਾਲ ਪੁੱਤਰੀ ਸਤਨਾਮ ਸਿੰਘ (ਕਲਾਸ ਚੌਥੀ) ਨੇ (ਪ੍ਰਾਇਮਰੀ ਪ੍ਰਾਈਵੇਟ ਵਰਗ ਆਨਲਾਈਨ) ਦੇ ਸੋਲੋ ਡਾਂਸ ਮੁਕਾਬਲੇ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਕਵਿਤਾ ਮੁਕਾਬਲੇ (ਪ੍ਰਾਇਮਰੀ ਵਰਗ) ‘ਚ ਤਨਵੀਰ ਕੌਰ ਸਿੱਧੂ ਪੁੱਤਰੀ ਪਰਮਜੀਤ ਸਿੰਘ (ਕਲਾਸ ਪੰਜਵੀ) ਅਤੇ ਰਵਨੀਤ ਕੌਰ ਪੁੱਤਰੀ ਗੁਰਮੇਲ ਸਿੰਘ (ਕਲਾਸ ਦਸਵੀਂ) ਨੇ ਕਵਿਤਾ ਅੱਪਰ ਪ੍ਰਾਇਮਰੀ ਵਰਗ ‘ਚ ਜਿੱਤ ਪ੍ਰਾਪਤ ਕੀਤੀ ।ਭਾਸ਼ਣ ਮੁਕਾਬਲੇ (ਪ੍ਰਾਈਵੇਟ ਅੱਪਰ ਵਰਗ) ‘ਚ ਜਪਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ (ਕਲਾਸ ਨੌਵੀਂ) ਨੇ ਜਿੱਤ ਪ੍ਰਾਪਤ ਕੀਤੀ ਹੈ।ਇਸੇ ਤਰ੍ਹਾਂ ਮੇਹਰ ਕੌਰ ਪੁੱਤਰੀ ਗੁਰਦੇਵ ਸਿੰਘ (ਕਲਾਸ ਚੌਥੀ) ਨੇ ਆਪਣਾ ਨਾਮ ਪੰਜਾਬ ਰਾਜ ਪੱਧਰੀ ਮੁਕਾਬਲੇ ਲਈ ਸੂਚੀ ‘ਚ ਦਰਜ ਕਰਵਾਇਆ। ਚੁਣੇ ਗਏ ਵਿਦਿਆਰਥੀ ਅੱਗੇ ਆਫਲਾਈਨ ਰਾਜ ਪੱਧਰੀ ਮੁਕਾਬਲਿਆਂ ‘ਚ ਭਾਗ ਲੈਣਗੇ। ਇਸ ਪ੍ਰਾਪਤੀ ‘ਤੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਾਗਰਜੀਤ ਸਿੰਘ ਖੀਪਲ (ਡਾਇਰੈਕਟਰ) ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਕਲਾ ਨੂੰ ਹੋਰ ਨਿਖਾਰਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵਾ ਲਈ ਹਮੇਸ਼ਾ ਤੱਤਪਰ ਰਹਿਣ ਵਾਲੇ ਮਾ: ਬਲਜਿੰਦਰ ਜਲਾਲ ਦਾ ਕੈਨੇਡਾ ’ਚ ਸਨਮਾਨ ਅਗਲੀ ਖ਼ਬਰ ਕੋਟਸ਼ਮੀਰ ’ਚ ਆਮ ਆਦਮੀ ਪਾਰਟੀ ਵਲੋਂ ਮੁਨਾਫ਼ੇ ਮਾਨ ਦੇ ਨਾਅਰੇ ਤਹਿਤ ਡੋਰ-ਟੂ-ਡੋਰ ਪ੍ਰਚਾਰ
Ad Position 24