ਪੀ. ਆਰ. ਟੀ. ਸੀ. ਪੈਨਸ਼ਨਰਾਂ ਨੂੰ ਸਮੇਂ ਸਿਰ ਪੈਨਸ਼ਨ ਨਾ ਮਿਲਣ ‘ਤੇ ਮੈਨੇਜਮੈਂਟ ਖ਼ਿਲਾਫ਼ ਰੋਸ
ਬਠਿੰਡਾ, 13 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੀ. ਆਰ.
ਬਠਿੰਡਾ, 13 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਬਠਿੰਡਾ ਡਿੱਪੂ ਦੀ ਮਹੀਨੇਵਾਰ ਮੀਟਿੰਗ ਪੈਨਸ਼ਨ ਦਫ਼ਤਰ ਬਠਿੰਡਾ ਡਿੱਪੂ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਸੁਖਜੀਤ ਸਿੰਘ ਪ੍ਰਧਾਨ ਅਤੇ ਸੱਤਪਾਲ ਭਾਈ ਦੇਸਾ ਚੇਅਰਮੈਨ ਵਲੋਂ ਕੀਤੀ ਗਈ। ਮੀਟਿੰਗ ਦੌਰਾਨ ਪੈਨਸ਼ਨ ਸਮੇਂ ਸਿਰ ਜਾਰੀ ਨਾ ਹੋਣ ‘ਤੇ ਪੀ.ਆਰ.ਟੀ.ਸੀ. ਮੈਨੇਜਮੈਂਟ ਦੀ ਵਾਅਦਾ ਖ਼ਿਲਾਫ਼ੀ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਚੇਅਰਮੈਨ ਸਤਪਾਲ ਭਾਈ ਦੇਸਾ ਨੇ ਦੱਸਿਆ ਕਿ 30 ਸਤੰਬਰ ਨੂੰ ਸੈਂਟਰਲ ਬਾਡੀ ਦੇ ਅਹੁਦੇਦਾਰਾਂ ਨਾਲ ਹੋਈ ਮੀਟਿੰਗ ਦੌਰਾਨ ਪੀ.ਆਰ.ਟੀ.ਸੀ. ਦੇ ਐਮ.ਡੀ. ਨੇ ਭਰੋਸਾ ਦਿੱਤਾ ਸੀ ਕਿ 10 ਅਕਤੂਬਰ ਤੋਂ ਪਹਿਲਾਂ ਪੈਨਸ਼ਨ ਜਾਰੀ ਕਰ ਦਿੱਤੀ ਜਾਵੇਗੀ ਅਤੇ ਰਹਿੰਦੇ ਬਕਾਏ ਵੀ ਅਦਾ ਕੀਤੇ ਜਾਣਗੇ। ਪਰ 12 ਅਕਤੂਬਰ ਤੱਕ ਪੈਨਸ਼ਨ ਜਾਰੀ ਨਾ ਹੋਣ ਕਾਰਨ ਪੈਨਸ਼ਨਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਪੈਨਸ਼ਨ ਤੁਰੰਤ ਜਾਰੀ ਕੀਤੀ ਜਾਵੇ ਅਤੇ ਪੇਅ ਕਮਿਸ਼ਨ ਦੇ ਬਕਾਏ ਤੇ ਲੰਬਿਤ ਮੈਡੀਕਲ ਬਿੱਲਾਂ ਦੀ ਅਦਾਇਗੀ ਵੀ ਜਲਦੀ ਕੀਤੀ ਜਾਵੇ। ਇਸ ਮੌਕੇ ਬੋਗਾ ਸਿੰਘ ਭਾਗੀਦਾਰ ਵਲੋਂ ਆਪਣੇ ਪੋਤੇ ਦੇ ਜਨਮ ਦੀ ਖ਼ੁਸ਼ੀ ਵਿਚ ਲੱਡੂਆਂ ਦੀ ਸੇਵਾ ਕੀਤੀ ਗਈ। ਮੀਟਿੰਗ ਨੂੰ ਨਛੱਤਰ ਸਿੰਘ, ਸੁਖਮਿੰਦਰ ਸਿੰਘ ਗਾਟਵਾਲੀ, ਸੁਖਦੇਵ ਸਿੰਘ ਧੋਲਾ, ਗੁਰਬਚਨ ਸਿੰਘ ਜੱਸੀ, ਸੁਖਜੀਤ ਸਿੰਘ ਪ੍ਰਧਾਨ ਅਤੇ ਪ੍ਰੀਤਮ ਸਿੰਘ ਬਰਾੜ ਸੀਨੀਅਰ ਮੀਤ ਪ੍ਰਧਾਨ ਸੈਂਟਰਲ ਬਾਡੀ ઠ ਵਲੋਂ ਸੰਬੋਧਨ ਕੀਤਾ। ਮੀਟਿੰਗ ਵਿਚ ਪਹੁੰਚੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦਾ ਧੰਨਵਾਦ ਸੱਤਪਾਲ ਭਾਈ ਦੇਸਾ ਚੇਅਰਮੈਨ ਨੇ ਕੀਤਾ। ਸਟੇਜ ਦੀ ਭੂਮਿਕਾ ਗੋਪਾਲ ਕ੍ਰਿਸ਼ਨ ਮੌੜ, ਜਨਰਲ ਸਕੱਤਰ ਬਠਿੰਡਾ ਡਿੱਪੂ ਨੇ ਨਿਭਾਈ।