14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਦਿੱਲੀ ’ਚ ਵਿਦਿਆਰਥੀਆਂ ’ਤੇ ਜਬਰ ਖ਼ਿਲਾਫ਼ ਬਠਿੰਡਾ ’ਚ ਰੋਸ ਪ੍ਰਦਰਸ਼ਨ

ਬਠਿੰਡਾ, 13 ਅਕਤੂਬਰ (ਵੀਰਪਾਲ ਸਿੰਘ)- ਦਿੱਲੀ ਵਿਚ ਸੰਘਰਸ਼ ਕਰ ਰਹੇ ਵਿਦਿਆਰਥੀਆਂ ’ਤੇ ਕਥਿਤ ਜਬਰ ਬੰਦ ਕਰਵਾਉਣ, ਚੋਣ ਕਮਿਸ਼ਨ ਨੂੰ ਹਟਾਉਣ ਅਤੇ ਐਸ. ਆਈ.

Ad Position 21
No active advertisement
ਬਠਿੰਡਾ ਫਾਇਰ ਬ੍ਰਿਗੇਡ ਚੌਂਕ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ। ਤਸਵੀਰ : ਲਵਲੀ 14-10-2026
ਬਠਿੰਡਾ, 13 ਅਕਤੂਬਰ (ਵੀਰਪਾਲ ਸਿੰਘ)- ਦਿੱਲੀ ਵਿਚ ਸੰਘਰਸ਼ ਕਰ ਰਹੇ ਵਿਦਿਆਰਥੀਆਂ ’ਤੇ ਕਥਿਤ ਜਬਰ ਬੰਦ ਕਰਵਾਉਣ, ਚੋਣ ਕਮਿਸ਼ਨ ਨੂੰ ਹਟਾਉਣ ਅਤੇ ਐਸ.ਆਈ.ਆਰ ਦੀ ਪ੍ਰਕਿਰਿਆ ਰੱਦ ਕਰਵਾਉਣ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਅਤੇ ਐਸ.ਐਫ.ਆਈ ਨਾਲ ਸਬੰਧਿਤ ਕੇਂਦਰੀ ਯੂਨੀਵਰਸਿਟੀ ਪੰਜਾਬ ਦੇ ਵਿਦਿਆਰਥੀਆਂ ਵਲੋਂ ਰੋਸ ਮਾਰਚ ਕੱਢਿਆ ਤੇ ਬਠਿੰਡਾ ਦੇ ਫਾਇਰ ਬ੍ਰਿਗੇਡ ਚੌਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਕੇਂਦਰ ਸਰਕਾਰ ਅਤੇ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ। ਪ੍ਰਦਰਸ਼ਨ ਦੌਰਾਨ ਵੱਖ-ਵੱਖ ਵਿਦਿਆਰਥੀ ਆਗੂਆਂ ਨੇ ਸੰਬੋਧਨ ਕਰਦਿਆਂ ਦਿੱਲੀ ਵਿਚ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਕੀਤੇ ਜਾ ਰਹੇ ਕਥਿਤ ਜ਼ਬਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀਆਂ ਮੰਗਾਂ ਉਠਾਉਣ ਅਤੇ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰਨ ਦਾ ਹੱਕ ਮਿਲਣਾ ਚਾਹੀਦਾ ਹੈ। ਆਗੂਆਂ ਨੇ ਮੰਗ ਕੀਤੀ ਕਿ ਵਿਦਿਆਰਥੀਆਂ ਖ਼ਿਲਾਫ਼ ਕੀਤੀ ਜਾ ਰਹੀ ਸਖ਼ਤੀ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ। ਵਿਦਿਆਰਥੀ ਆਗੂਆਂ ਗੁਰਵਿੰਦਰ, ਨਵਜੋਤ, ਸਿਮਰਨ, ਅਕਾਸ਼ਦੀਪ ਨੇ ਸੰਬੋਧਨ ਕਰਦਿਆਂ ਚੋਣ ਕਮਿਸ਼ਨ ਦੀ ਭੂਮਿਕਾ ’ਤੇ ਸਵਾਲ ਉਠਾਉਂਦਿਆਂ ਇਸ ਨੂੰ ਹਟਾਉਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਐਸ.ਆਈ.ਆਰ ਪ੍ਰਕਿਰਿਆ ਨੂੰ ਰੱਦ ਕਰਨ ਦੀ ਮੰਗ ਵੀ ਦੁਹਰਾਈ। ਆਗੂਆਂ ਨੇ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਜੁੜੇ ਮਾਮਲਿਆਂ ਵਿਚ ਪਾਰਦਰਸ਼ਤਾ ਅਤੇ ਲੋਕਾਂ ਦੇ ਲੋਕਤੰਤਰੀ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਅਤੇ ਲੋਕਤੰਤਰੀ ਹੱਕਾਂ ਨਾਲ ਜੁੜੇ ਮੁੱਦਿਆਂ ਨੂੰ ਅਣਗੌਲਿਆ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਵਿਦਿਆਰਥੀਆਂ ਨਾਲ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਕੱਢਿਆ ਜਾਵੇ। ਫਾਇਰ ਬ੍ਰਿਗੇਡ ਚੌਕ ਵਿਚ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਕੋਟਫੱਤਾ ਮੰਡੀ ’ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ ਅਗਲੀ ਖ਼ਬਰ ਪੀ. ਆਰ. ਟੀ. ਸੀ. ਪੈਨਸ਼ਨਰਾਂ ਨੂੰ ਸਮੇਂ ਸਿਰ ਪੈਨਸ਼ਨ ਨਾ ਮਿਲਣ ‘ਤੇ ਮੈਨੇਜਮੈਂਟ ਖ਼ਿਲਾਫ਼ ਰੋਸ
Ad Position 24