14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਿਸ਼ੇਸ਼ ਗਹਿਰੀ ਸੁਧਾਈ: ਰਾਜਨੀਤਿਕ ਪਾਰਟੀਆਂ ਨੂੰ ਅੰਤਿਮ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ

ਬਠਿੰਡਾ, 13 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਾਰਤ ਚੋਣ ਕਮਿਸ਼ਨ ਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਅੱਜ ਮੁਕੰਮਲ ਹੋ ਗਿਆ ਹੈ। ਆਖ਼ਰੀ ਪੜਾਅ ਦੌਰਾਨ ਅੱਜ ਰਾਜੇਸ਼ ਧੀਮਾਨ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਲੋਂ 1.

Ad Position 21
No active advertisement
ਅਜੀਤ ਡੈਸਕ 14-10-2026
ਬਠਿੰਡਾ, 13 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਾਰਤ ਚੋਣ ਕਮਿਸ਼ਨ ਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਅੱਜ ਮੁਕੰਮਲ ਹੋ ਗਿਆ ਹੈ। ਆਖ਼ਰੀ ਪੜਾਅ ਦੌਰਾਨ ਅੱਜ ਰਾਜੇਸ਼ ਧੀਮਾਨ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਲੋਂ 1.10.2026 ਦੇ ਅਧਾਰ ’ ਤੇ ਅੰਤਿਮ ਵੋਟਰ ਸੂਚੀ ਤੇ ਸਰਵਿਸ ਵੋਟਰ ਸੂਚੀ ਦੀਆਂ ਕਾਪੀਆਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਗਈਆਂ। ਜ਼ਿਲ੍ਹਾ ਬਠਿੰਡਾ ’ਚ ਇਸ ਵੇਲੇ ਬਠਿੰਡਾ ਦੇ ਵਿਧਾਨ ਸਭਾ ਖੇਤਰ ਰਾਮਪੁਰਾ ਫੂਲ, ਭੁੱਚੋ ਮੰਡੀ, ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਤਲਵੰਡੀ ਸਾਬੋ ਅਤੇ ਮੌੜ ਹਲਕੇ ’ਚ ਕੁੱਲ 10,07,387 ਵੋਟਰ ਹਨ, ਜਿੰਨ੍ਹਾਂ ਵਿਚ 5,20,749 ਪੁਰਸ਼, 4,86,619 ਮਹਿਲਾ ਅਤੇ 19 ਵੋਟਰ ਤੀਜੇ ਲਿੰਗ ਨਾਲ ਸਬੰਧਿਤ ਹਨ। ਇਨ੍ਹਾਂ ਵਿਚ 8109 ਵੋਟਰ ਦਿਵਯਾਂਗ ਹਨ, 13281 ਵੋਟਰ 18 ਤੋਂ 19 ਸਾਲ ਦੀ ਉਮਰ ਦੇ ਹਨ ਅਤੇ 6242 ਵੋਟਰ 80 ਸਾਲ ਤੋਂ ਵੱਧ ਉਮਰ ਦੇ ਹਨ। ਨਾਲ ਹੀ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ’ਚ 1204 ਪੋਲਿੰਗ ਸਟੇਸ਼ਨ ਅਤੇ 557 ਪੋਲਿੰਗ ਸਟੇਸ਼ਨਾਂ ਦੀਆਂ ਬਿਲਡਿੰਗਾਂ ਹਨ। ਇਸ ਸਬੰਧੀ ਜ਼ਿਲ੍ਹਾ ਬਠਿੰਡਾ ਦੇ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਬੈਠਕ ਕਰਦਿਆਂ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਨਾਲ ਮੁਕੰਮਲ ਹੋ ਗਿਆ ਹੈ। ਉਨ੍ਹਾਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਦੀ ਕਾਪੀ ਸੌਂਪਣ ਉਪਰੰਤ ਕਿਹਾ ਕਿ ਸਾਰੀਆਂ ਪਾਰਟੀਆਂ ਦੇ ਬੂਥ ਲੈਵਲ ਏਜੰਟ-1 ਅਤੇ ਬੂਥ ਲੈਵਲ ਏਜੰਟ-2 ਨੇ ਪ੍ਰਸ਼ਾਸਨ ਦਾ ਬਹੁਤ ਸਹਿਯੋਗ ਦਿੱਤਾ ਹੈ। ਇਸ ਮੌਕੇ ਬਲਜੀਤ ਸਿੰਘ ਬੱਲੀ, ਬਲਵਿੰਦਰ ਸਿੰਘ ਬੱਲੋ ਅਤੇ ਅਮਨਦੀਪ ਸਿੰਘ ਆਮ ਆਦਮੀ ਪਾਰਟੀ ਤੋਂ, ਹਰਪ੍ਰੀਤ ਸਿੰਘ ਮਾਨ ਅਤੇ ਅਮਿਤ ਬਾਂਸਲ ਭਾਰਤੀ ਜਨਤਾ ਪਾਰਟੀ ਤੋਂ, ਡਾ. ਜੋਗਿੰਦਰ ਸਿੰਘ ਅਤੇ ਵਿਸ਼ਾਲ ਬਹੁਜਨ ਸਮਾਜ ਪਾਰਟੀ ਤੋਂ, ਐਡਵੋਕੇਟ ਰਾਜਨ ਗਰਗ ਇੰਡੀਅਨ ਨੈਸ਼ਨਲ ਕਾਂਗਰਸ ਤੋਂ, ਬਨਵਾਰੀ ਲਾਲ ਸੀ.ਪੀ.ਆਈ (ਐਮ) ਤੋਂ ਇਲਾਵਾ ਚੋਣ ਤਹਿਸੀਲਦਾਰ ਹਰਜਿੰਦਰ ਕੌਰ, ਚੋਣ ਕਾਨੂੰਗੋ ਪਰਮਜੀਤ ਸਿੰਘ ਅਤੇ ਚੋਣ ਕਾਨੂੰਗੋ ਸੁਰੇਸ਼ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਵਰਕਰਾਂ ਨੇ ਤਾਜਪੋਸ਼ੀ ਸਮਾਗਮ ’ਚ ਹਾਜ਼ਰੀ ਲਗਵਾਈ ਅਗਲੀ ਖ਼ਬਰ ਹੈਰੋਇਨ ਸਮੇਤ ਔਰਤ ਕਾਬੂ
Ad Position 24