14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸਖ਼ਤ ਮੁਕਾਬਲੇ ਤੋਂ ਬਾਅਦ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਸੰਗਤ ਮੰਡੀ 13 ਅਕਤੂਬਰ (ਅੰਮ੍ਰਿਤ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੇਵਾ-ਮੁਕਤ ਨਹਿਰੀ ਪਟਵਾਰੀ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਹਲਕਾ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਚੁਣਿਆ ਹੈ। ਬਠਿੰਡਾ ਡੱਬਵਾਲੀ ਰੋਡ ’ਤੇ ਪੈਂਦੇ ਪਿੰਡ ਗਹਿਰੀ ਬੁੱਟਰ ਵਾਸੀ ਅਤੇ ਨਹਿਰੀ ਪਟਵਾਰ ਯੂਨੀਅਨ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਜਸਕਰਨ ਸਿੰਘ ਐਮ.

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਬਠਿੰਡਾ ਦਿਹਾਤੀ ਦੇ ਚਾਹਵਾਨਾਂ ਦੀ ਲੰਬੀ ਸੂਚੀ ’ਚੋਂ ਚੁਣਿਆ 14-10-2026
ਸੰਗਤ ਮੰਡੀ 13 ਅਕਤੂਬਰ (ਅੰਮ੍ਰਿਤ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੇਵਾ-ਮੁਕਤ ਨਹਿਰੀ ਪਟਵਾਰੀ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਹਲਕਾ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਚੁਣਿਆ ਹੈ। ਬਠਿੰਡਾ ਡੱਬਵਾਲੀ ਰੋਡ ’ਤੇ ਪੈਂਦੇ ਪਿੰਡ ਗਹਿਰੀ ਬੁੱਟਰ ਵਾਸੀ ਅਤੇ ਨਹਿਰੀ ਪਟਵਾਰ ਯੂਨੀਅਨ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਜਸਕਰਨ ਸਿੰਘ ਐਮ. ਏ. ਅੰਗਰੇਜ਼ੀ ਅਤੇ ਈ.ਟੀ.ਟੀ. ਪਾਸ ਹਨ। ਪਾਰਟੀ ਸੂਤਰਾਂ ਅਨੁਸਾਰ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ (ਰਾਖ਼ਵਾਂ) ਦੀ ਕਮਾਂਡ ਸੌਖਿਆਂ ਹੀ ਹਾਸਿਲ ਨਹੀਂ ਹੋਈ, ਸਗੋਂ ਉਹ ਇਸ ਅਹੁਦੇ ਦੇ ਚਾਹਵਾਨਾਂ ਦੀ ਲੰਬੀ ਸੂਚੀ ’ਚੋਂ ਚੁਣ ਕੇ ਮੈਦਾਨ ’ਚ ਉਤਾਰੇ ਗਏ ਹਨ। ਜਸਕਰਨ ਸਿੰਘ ਸਾਲ 2001 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਵਜੋਂ ਸੇਵਾ ਨਿਭਾਅ ਰਹੇ ਹਨ। ਉਹ 2007 ਤੋਂ 2016 ਤੱਕ ਐਸ. ਸੀ. ਵਿੰਗ ਬਠਿੰਡਾ ਦੇ ਸਲਾਹਕਾਰ, ਪੇਂਡੂ ਯੂਥ ਕਲੱਬਾਂ ਦੇ ਇੰਚਾਰਜ ਅਤੇ ਪਿੰਡ ਗਹਿਰੀ ਬੁੱਟਰ ਦੇ ਸ਼ਹੀਦ ਬਾਬਾ ਜੀਵਨ ਸਿੰਘ ਯੁਵਕ ਭਲਾਈ ਤੇ ਸਪੋਰਟਸ ਕਲੱਬ ਦੇ ਪ੍ਰਧਾਨ ਵਜੋਂ ਪਿਛਲੇ 29 ਸਾਲਾਂ ਤੋਂ ਸੇਵਾ ਕਰ ਰਹੇ ਹਨ। ਜਸਕਰਨ ਸਿੰਘ ਸਾਲ 2017 ’ਚ ਨਹਿਰੀ ਪਟਵਾਰੀ ਭਰਤੀ ਹੋਏ ਅਤੇ 2017 ਤੋਂ 2026 ਤੱਕ ਲਗਾਤਾਰ 9 ਸਾਲ ਨਹਿਰੀ ਪਟਵਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਹੇ। ਸਰਕਾਰੀ ਨੌਕਰੀ ਦੌਰਾਨ ਉਨ੍ਹਾਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ 26 ਜਨਵਰੀ 2019, 15 ਅਗਸਤ 2019, 15 ਅਗਸਤ 2022 ਅਤੇ 2023-24 ’ਚ ਜਲ ਸਰੋਤ ਵਿਭਾਗ ਵਲੋਂ ਪ੍ਰਸੰਸਾ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ । ਭਗਵੰਤ ਮਾਨ ਸਰਕਾਰ ਵਲੋਂ ਮਾਰਚ 2024 ਵਿਚ ਨਹਿਰੀ ਪਾਣੀਆਂ ਦੇ ਵਾਧੂ ਅੰਕੜੇ ਦਰਜ ਕਰਨ ਦੇ ਹੁਕਮ ਨੂੰ ਮੰਨਣ ਤੋਂ ਇਨਕਾਰ ਕਰਨ ’ਤੇ ਉਨ੍ਹਾਂ ਨੂੰ ਸਸਪੈਂਡ ਕਰਕੇ ਪਠਾਨਕੋਟ ਬਦਲ ਦਿੱਤਾ ਗਿਆ ਸੀ ਅਤੇ ਪੰਜਾਬ ਦੇ ਹਜ਼ਾਰਾਂ ਪਟਵਾਰੀਆਂ ’ਤੇ ਚਾਰਜਸ਼ੀਟਾਂ ਪਾਈਆਂ ਗਈਆਂ ਸਨ, ਪ੍ਰੰਤੂ ਉਹ ਆਪਣੇ ਸਟੈਂਡ ’ਤੇ ਡਟੇ ਰਹੇ। ਇਸੇ ਕਰਕੇ ਉਨ੍ਹਾਂ ਨੂੰ ‘ਪਾਣੀਆਂ ਦਾ ਰਾਖਾ’ ਕਿਹਾ ਜਾਂਦਾ ਹੈ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ’ਚ ਭਾਰੀ ਉਤਸ਼ਾਹ ਅਤੇ ਖੁਸ਼ੀ ਪਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਮਹਾਂਰਿਸ਼ੀ ਵਾਲਮੀਕਿ ਦਾ ਰਾਜ ਪੱਧਰੀ ਸਮਾਗਮ 17 ਨੂੰ ਹੋਵੇਗਾ ਅਗਲੀ ਖ਼ਬਰ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਰਾਮਪੁਰਾ ਫੂਲ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
Ad Position 24