ਡਾ. ਮਨੋਰਮਾ ਸਮਾਗ ਨੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ
ਤਲਵੰਡੀ ਸਾਬੋ, 13 ਅਕਤੂਬਰ (ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਡਾ. ਮਨੋਰਮਾ ਸਮਾਗ ਨੇ ਅੱਜ ਕਾਰਜਕਾਰੀ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ।
ਕ
ਕਾਰਜਕਾਰੀ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਦੇ ਹੋਏ ਡਾ.ਮਨੋਰਮਾ ਸਮਾਗ ਤੇ ਨਾਲ ਮੌਜੂਦ ਕਾਲਜ ਅਧਿਕਾਰੀ।
14-10-2026
ਤਲਵੰਡੀ ਸਾਬੋ, 13 ਅਕਤੂਬਰ (ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਡਾ. ਮਨੋਰਮਾ ਸਮਾਗ ਨੇ ਅੱਜ ਕਾਰਜਕਾਰੀ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ‘ਤੇ ਕਾਲਜ ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਡਾ. ਮਨੋਰਮਾ ਸਮਾਗ ਪ੍ਰਸਿੱਧ ਸਾਹਿਤਕਾਰ ਅਤੇ ਗੁਰੂ ਨਾਨਕ ਕਾਲਜ, ਬੁਢਲਾਡਾ ਦੇ ਸੇਵਾਮੁਕਤ ਪ੍ਰੋਫੈਸਰ ਸਵਰਗੀ ਪ੍ਰੋ. ਗੁਰਬਚਨ ਸਿੰਘ ਨਰੂਆਣਾ ਦੀ ਸਪੁੱਤਰੀ ਹਨ ਤੇ ਮੌਜੂਦਾ ਸਮੇਂ ਡਾ . ਮਨੋਰਮਾ ਸਮਾਗ ਕਾਲਜ ਵਿਖੇ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਕੋਲ ਅਧਿਆਪਨ, ਖੋਜ ਅਤੇ ਪ੍ਰਬੰਧਕੀ ਕਾਰਜਾਂ ਦਾ ਲਗਭਗ ਤੀਹ ਸਾਲ ਦਾ ਤਜਰਬਾ ਹੈ। ਉਨ੍ਹਾਂ ਨੇ ਮਾਤਾ ਸੁੰਦਰੀ ਪਬਲਿਕ ਸਕੂਲ, ਕੋਟਸ਼ਮੀਰ ਵਿਖੇ ਵੀ ਪੰਜ ਸਾਲ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾਈਆਂ। ਸਾਹਿਤਕ ਅਤੇ ਅਕਾਦਮਿਕ ਖੇਤਰ ਵਿਚ ਵੀ ਉਨ੍ਹਾਂ ਦਾ ਵਿਸ਼ੇਸ਼ ਯੋਗਦਾਨ ਹੈ ।ਉਨ੍ਹਾਂ ਦੀਆਂ ਚਾਰ ਪੁਸਤਕਾਂ ਸਮੇਤ ਦਰਜਨਾਂ ਖੋਜ-ਪੱਤਰ ਅਤੇ ਲੇਖ ਵੱਖ-ਵੱਖ ਪ੍ਰਕਾਸ਼ਨਾਂ ਵਿਚ ਛਪ ਚੁੱਕੇ ਹਨ। ਉਨ੍ਹਾਂ ਦੀਆਂ ਪ੍ਰਕਾਸ਼ਿਤ ਪੁਸਤਕਾਂ ਵਿਚ ਨਾਰੀਵਾਦ ਚਿੰਤਨ ਤੇ ਪੰਜਾਬੀ ਨਾਟਕ, ਗਾਰਗੀ ਦੇ ਪ੍ਰਮੁੱਖ ਨਾਟਕਾਂ ਵਿਚ ਲੋਕ-ਤੱਤ, ਨਾਰੀਵਾਦੀ ਸਮੀਖਿਆ, ਕਿੱਸਾਸੋਹਣੀ - ਮਹੀਂਵਾਲ ਦਾ ਸੰਪਾਦਨ ਜ਼ਿਕਰ ਮਿਲਦਾ ਹੈ। ਉਨ੍ਹਾਂ ਨੇ ਨੈਸ਼ਨਲ ਅਤੇ ਇੰਟਰਨੈਸ਼ਨਲ ਕਾਨਫ਼ਰੰਸਾਂ ਵਿਚ ਪੇਪਰ ਪੜ੍ਹੇ ਅਤੇ ਪ੍ਰਕਾਸ਼ਿਤ ਹੋਏ ਹਨ। ਕਾਰਜਕਾਰੀ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਣ ਉਪਰੰਤ ਡਾ.ਮਨੋਰਮਾ ਸਮਾਗ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟਰੇਟ ਆਫ਼ ਐਜੂਕੇਸ਼ਨ ਅਤੇ ਸਮੁੱਚੀ ਮੈਨੇਜਮੈਂਟ ਦਾ ਧੰਨਵਾਦ ਕੀਤਾ ।