13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮਾਤਾ ਸਾਹਿਬ ਕੌਰ ਕਾਲਜ ਦੀ ਵਿਦਿਆਰਥਣ ਨੇ ਐਨ. ਡੀ. ਏ. ਦੀ ਪ੍ਰੀਖਿਆ ਕੀਤੀ ਪਾਸ

ਤਲਵੰਡੀ ਸਾਬੋ, 13 ਅਕਤੂਬਰ (ਰਵਜੋਤ ਸਿੰਘ ਰਾਹੀ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੀ ਹੋਣਹਾਰ ਵਿਦਿਆਰਥਣ ਪ੍ਰਦੀਪ ਕੌਰ ਪੁੱਤਰੀ ਮਲਕੀਤ ਸਿੰਘ ਨੇ ਨੈਸ਼ਨਲ ਡਿਫੈਂਸ ਅਕੈਡਮੀ ਦੀ ਪ੍ਰੀਖਿਆ ਪਾਸ ਕੀਤੀ ਹੈ । ਇਸ ਮਾਣਮੱਤੀ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਲਜ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 14-10-2026
ਤਲਵੰਡੀ ਸਾਬੋ, 13 ਅਕਤੂਬਰ (ਰਵਜੋਤ ਸਿੰਘ ਰਾਹੀ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੀ ਹੋਣਹਾਰ ਵਿਦਿਆਰਥਣ ਪ੍ਰਦੀਪ ਕੌਰ ਪੁੱਤਰੀ ਮਲਕੀਤ ਸਿੰਘ ਨੇ ਨੈਸ਼ਨਲ ਡਿਫੈਂਸ ਅਕੈਡਮੀ ਦੀ ਪ੍ਰੀਖਿਆ ਪਾਸ ਕੀਤੀ ਹੈ । ਇਸ ਮਾਣਮੱਤੀ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਪ੍ਰਦੀਪ ਕੌਰ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਦੀਪ ਕੌਰ ਦੀ ਸਫਲਤਾ ਇਸ ਗੱਲ ਦਾ ਪ੍ਰਮਾਣ ਹੈ ਕਿ ਜੇਕਰ ਵਿਦਿਆਰਥੀਆਂ ਨੂੰ ਢੁਕਵਾਂ ਮਾਰਗ ਦਰਸ਼ਨ, ਗੁਣਵੱਤਾਪੂਰਨ ਕੋਚਿੰਗ ਅਤੇ ਅੱਗੇ ਵਧਣ ਦੇ ਮੌਕੇ ਮਿਲਣ, ਤਾਂ ਉਹ ਆਪਣੀ ਪ੍ਰਤਿਭਾ ਦੇ ਬਲਬੂਤੇ ਨਵੀਆਂ ਉਚਾਈਆਂ ਨੂੰ ਛੂਹ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਡਾਇਰੈਕਟਰ ਆਫ਼ ਐਜੂਕੇਸ਼ਨ ਤੇ ਸਕੱਤਰ ਵਿਦਿਆ ਇੰਜ. ਸੁਖਮਿੰਦਰ ਸਿੰਘ ਦੇ ਉਪਰਾਲਿਆਂ ਸਦਕਾ ਚਲਾਈ ਜਾ ਰਹੀ ਨਿਸ਼ਚੇ ਅਕੈਡਮੀ ਵਲੋਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਦਿੱਤੀ ਜਾ ਰਹੀ ਕੋਚਿੰਗ ਅਤੇ ਮਾਰਗ ਦਰਸ਼ਨ ਦੀ ਮਹੱਤਤਾ ਨੂੰ ਵੀ ਉਜਾਗਰ ਕਰਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਦੀਪ ਕੌਰ ਨੇ ਨਿਸ਼ਚੇ ਅਕੈਡਮੀ ਅਧੀਨ ਚੱਲ ਰਹੇ ਕੋਚਿੰਗ ਪ੍ਰੋਗਰਾਮ ਦੀਆਂ ਕਲਾਸਾਂ ਵਿਚ ਸ਼ਮੂਲੀਅਤ ਕਰਦਿਆਂ ਆਪਣੀ ਮਿਹਨਤ, ਇਕਾਗਰਤਾ ਅਤੇ ਦ੍ਰਿੜ੍ਹ ਸੰਕਲਪ ਨਾਲ ਇਹ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ । ਐਨ.ਡੀ.ਏ. ਇੰਚਾਰਜ ਪ੍ਰੋ.ਹਰਪ੍ਰੀਤ ਕੌਰ ਨੇ ਕਿਹਾ ਕਿ ਸੰਸਥਾ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਵਿਦਿਆਰਥਣ ਨੇ ਰਾਸ਼ਟਰੀ ਪੱਧਰ ਦੀ ਮਹੱਤਵਪੂਰਨ ਪ੍ਰੀਖਿਆ ਪਾਸ ਕਰਕੇ ਆਪਣੀ ਯੋਗਤਾ ਦਾ ਸਬੂਤ ਦਿੱਤਾ ਹੈ। ਕਾਲਜ ਮੈਨੇਜਮੈਂਟ ਤੇ ਸਟਾਫ਼ ਨੇ ਪ੍ਰਦੀਪ ਕੌਰ ਨੂੰ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ ।
Ad Position 22
No active advertisement
ਪਿਛਲੀ ਖ਼ਬਰ ਸਮਾਜਿਕ ਵਿਗਿਆਨ ਵਿਸ਼ੇ ’ਤੇ ਦੋ ਰੋਜ਼ਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਅਣਪਛਾਤੀ ਬਜ਼ੁਰਗ ਔਰਤ ਦੀ ਲਾਸ਼ ਮਿਲੀ
Ad Position 24