15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਗ੍ਰਿਫ਼ਤਾਰੀ ਤੋਂ ਪਹਿਲਾਂ ਲਾਈਵ ਹੋਏ ਡਾ. ਪ੍ਰਗਟ ਸਿੰਘ ਵਿਰਕ ਪੁਲਿਸ ਧੱਕੇਸ਼ਾਹੀ ਬਾਰੇ ਦੱਸਦੇ ਹੋਏ ਤੇ ਉਨ੍ਹਾਂ ਦੇ ਘਰ ਦੇ ਬਾਹਰ ਤਾਇਨਾਤ ਪੁਲਿਸ। ‘ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ’ ਮਾਨਸਾ ਜਾਣ ਤੋਂ ਰੋਕਣ ਲਈ ਪੁਲਿਸ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂਆਂ ਨੂੰ ਦਿਨ ਚੜ੍ਹਦੇ ਹੀ ਬਣਾਇਆ ‘ਬੰਦੀ’

ਬਠਿੰਡਾ, 14 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਨਸ਼ਿਆਂ ਵਿਰੁੱਧ ਜੰਗ ਲੜਣ ਵਾਲੇ ਮਾਨਸਾ ਦੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਉੱਥੋਂ ਦੇ ਨਸ਼ਾ ਵੇਚਣ ਵਾਲੇ ਮੈਡੀਕਲ ਸੰਚਾਲਕ ਵਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ, ਜਿਸ ਦੇ ਚੱਲਦਿਆਂ ਅੱਜ ਦੇ ਮਾਨਸਾ ਵਿਚ ਹੋਣ ਪ੍ਰਦਰਸ਼ਨ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਵਲੋਂ ਦਿਨ ਚੜ੍ਹਦੇ ਹੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂਆਂ ਦੀ ਫੜੋ-ਫੜੀ ਸ਼ੁਰੂ ਕਰ ਦਿੱਤੀ ਗਈ। ਇਸੇ ਕੜੀ ਤਹਿਤ ਬਠਿੰਡਾ ਪੁਲਿਸ ਵਲੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ, ਉੱਪ-ਪ੍ਰਧਾਨ ਪ੍ਰਗਟ ਸਿੰਘ ਵਿਰਕ, ਜਨਰਲ ਸਕੱਤਰ ਗੁਰਤੇਜ ਸਿੰਘ ਫ਼ੌਜੀ ਤੇ ਸੁਰਿੰਦਰ ਸਿੰਘ ਨਥਾਣਾ ਸਮੇਤ ਕੁਝ ਹੋਰ ਆਗੂਆਂ ਦੇ ਘਰਾਂ ਵਿਚ ਦਿਨ ਚੜ੍ਹਦੇ ਹੀ ਛਾਪੇਮਾਰੀ ਕਰਦੇ ਹੋਏ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ, ਜਦਕਿ ਗੁਰਜੰਟ ਸਿੰਘ ਧੀਮਾਨ ਅਤੇ ਹਾਕਮ ਸਿੰਘ ਹੈਪੀ ਪੁਲਿਸ ਦੇ ਹੱਥ ਨਹੀਂ ਲੱਗ ਸਕੇ।

Ad Position 21
No active advertisement
ਅਜੀਤ ਡੈਸਕ 15-10-2026
ਬਠਿੰਡਾ, 14 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਨਸ਼ਿਆਂ ਵਿਰੁੱਧ ਜੰਗ ਲੜਣ ਵਾਲੇ ਮਾਨਸਾ ਦੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਉੱਥੋਂ ਦੇ ਨਸ਼ਾ ਵੇਚਣ ਵਾਲੇ ਮੈਡੀਕਲ ਸੰਚਾਲਕ ਵਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ, ਜਿਸ ਦੇ ਚੱਲਦਿਆਂ ਅੱਜ ਦੇ ਮਾਨਸਾ ਵਿਚ ਹੋਣ ਪ੍ਰਦਰਸ਼ਨ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਵਲੋਂ ਦਿਨ ਚੜ੍ਹਦੇ ਹੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂਆਂ ਦੀ ਫੜੋ-ਫੜੀ ਸ਼ੁਰੂ ਕਰ ਦਿੱਤੀ ਗਈ। ਇਸੇ ਕੜੀ ਤਹਿਤ ਬਠਿੰਡਾ ਪੁਲਿਸ ਵਲੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ, ਉੱਪ-ਪ੍ਰਧਾਨ ਪ੍ਰਗਟ ਸਿੰਘ ਵਿਰਕ, ਜਨਰਲ ਸਕੱਤਰ ਗੁਰਤੇਜ ਸਿੰਘ ਫ਼ੌਜੀ ਤੇ ਸੁਰਿੰਦਰ ਸਿੰਘ ਨਥਾਣਾ ਸਮੇਤ ਕੁਝ ਹੋਰ ਆਗੂਆਂ ਦੇ ਘਰਾਂ ਵਿਚ ਦਿਨ ਚੜ੍ਹਦੇ ਹੀ ਛਾਪੇਮਾਰੀ ਕਰਦੇ ਹੋਏ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ, ਜਦਕਿ ਗੁਰਜੰਟ ਸਿੰਘ ਧੀਮਾਨ ਅਤੇ ਹਾਕਮ ਸਿੰਘ ਹੈਪੀ ਪੁਲਿਸ ਦੇ ਹੱਥ ਨਹੀਂ ਲੱਗ ਸਕੇ। ਇਸ ਕਾਰਵਾਈ ਦਾ ਆਗੂਆਂ ਨੇ ਕਾਰਨ ਪੁੱਛਦੇ ਹੋਏ ਵਿਰੋਧ ਵੀ ਕੀਤਾ ਪਰ ਪੁਲਿਸ ਕੋਈ ਠੋਸ ਜਵਾਬ ਨਹੀਂ ਦੇ ਸਕੀ। ਇਹ ਆਗੂ ਖ਼ਬਰ ਲਿਖੇ ਜਾਣ ਤੱਕ ਪੁਲਿਸ ਥਾਣਿਆਂ ਵਿਚ ਬੰਦ ਸਨ। ਪੁਲਿਸ ਵਲੋਂ ਹਿਰਾਸਤ ’ਚ ਲਏ ਜਾਣ ਸਮੇਂ ਲਾਈਵ ਹੋਏ ਡਾ. ਪ੍ਰਗਟ ਸਿੰਘ ਵਿਰਕ ਦੇ ਸੂਬਾ ਸਰਕਾਰ ’ਤੇ ਵਰ੍ਹਦੇ ਹੋਏ ਕਿਹਾ ਕਿ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਨਹੀਂ ਸਗੋਂ ਨਸ਼ਿਆਂ ਖ਼ਿਲਾਫ਼ ਲੜਣ ਵਾਲੇ ਪਰਵਿੰਦਰ ਸਿੰਘ ਝੋਟੇ ਵਰਗਿਆਂ ਨੂੰ ਖ਼ਤਮ ਕਰਨ ਲਈ ਵਿੱਢਿਆ ਹੋਇਆ। ਉਨ੍ਹਾਂ ਕਿਹਾ ਕਿ ਝੋਟੇ ਦਾ ਕਤਲ ਸਰਕਾਰ ਤੇ ਪੁਲਿਸ ਦੀ ਸ਼ਹਿ ’ਤੇ ਕੀਤਾ ਗਿਆ, ਜੋ ਸਰਕਾਰ ਦੇ ਪਤਨ ਦਾ ਕਾਰਨ ਬਣੇਗਾ। ਡਾ. ਵਿਰਕ ਨੇ ਅੱਜ ਦੇ ਪੰਜਾਬ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗਹਿਰੀ ਬੁੱਟਰ ਵਲੋਂ ਦਿਹਾਤੀ ਦੇ ਵਰਕਰਾਂ ਨੂੰ ਬੰਦ ਦੇ ਸਮਰਥਨ ਲਈ ਲਾਮਬੰਦ ਹੋਣ ਦਾ ਸੱਦਾ ਅਗਲੀ ਖ਼ਬਰ ਧਰਮਪੁਰਾ ਵਿਖੇ ਚੇਅਰਮੈਨ ਕੇਵਲ ਸ਼ਰਮਾ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
Ad Position 24