ਡੀ. ਏ. ਵੀ. ਕਾਲਜ ਬਠਿੰਡਾ ਦੇ ਐਮ. ਐਸ. ਸੀ. ਗਣਿਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਕਾਰਗੁਜ਼ਾਰੀ
ਬਠਿੰਡਾ, 14 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ. ਏ.
ਬਠਿੰਡਾ, 14 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ. ਏ. ਵੀ. ਕਾਲਜ ਬਠਿੰਡਾ ਦੇ ਐਮ.ਐਸ.ਸੀ. ਗਣਿਤ ਸਮੈਸਟਰ-1 ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪਹਿਲਾ ਸਥਾਨ ਹਰਮਨਜੋਤ ਕੌਰ, ਪਵਿੰਦਰ ਕੌਰ ਅਤੇ ਰਵਲੀਨ ਕੌਰ ਨੇ ਸਾਂਝੇ ਤੌਰ ’ਤੇ ਹਾਸਿਲ ਕੀਤਾ, ਦੂਜਾ ਸਥਾਨ ਹਰਸ਼ਿਤ ਅਤੇ ਮਾਨਸੀ ਨੇ ਪ੍ਰਾਪਤ ਕੀਤਾ ਅਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਵਿਦਿਆਰਥੀਆਂ ਨੇ ਹਰ ਮੌਕੇ ’ਤੇ ਮਦਦ ਕਰਨ ਲਈ ਕਾਲਜ ਦੇ ਸਮਰਪਿਤ ਅਤੇ ਵਚਨਬੱਧ ਫੈਕਲਟੀ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਡਾ: ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਅਤੇ ਅਸ਼ੀਰਵਾਦ ਦਿੱਤਾ। ਉਨ੍ਹਾਂ ਕਿਹਾ ਕਿ ਲਗਨ ਅਤੇ ਨਿਰੰਤਰਤਾ ਹੀ ਸਫ਼ਲਤਾ ਦੀਆਂ ਕੁੰਜੀਆਂ ਹਨ। ਵਧੀਆ ਨਤੀਜਿਆਂ ਲਈ ਆਪਣਾ ਸਰਵੋਤਮ ਯੋਗਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਗਣਿਤ ਵਿਭਾਗ ਦੇ ਮੁਖੀ ਪ੍ਰੋ: ਅਤੁਲ ਸਿੰਗਲਾ ਅਤੇ ਸਮੂਹ ਫੈਕਲਟੀ ਮੈਂਬਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।