15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਸੰਗਤ ਮੰਡੀ, 14 ਅਕਤੂਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 07 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਮਾੜੇ ਅਨਸਰਾਂ ਦੀ ਭਾਲ ਵਿਚ ਗਸ਼ਤ ਕਰ ਰਹੇ ਸਨ।

Ad Position 21
No active advertisement
ਅਜੀਤ ਡੈਸਕ 15-10-2026
ਸੰਗਤ ਮੰਡੀ, 14 ਅਕਤੂਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 07 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਮਾੜੇ ਅਨਸਰਾਂ ਦੀ ਭਾਲ ਵਿਚ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਬਠਿੰਡਾ-ਡੱਬਵਾਲੀ ਮੁੱਖ ਮਾਰਗ ‘ਤੇ ਸਥਿਤ ਪਿੰਡ ਪਥਰਾਲਾ ਵਿਖੇ ਪੁੱਜੀ ਤਾਂ ਉੱਥੇ ਇਕ ਸ਼ੱਕੀ ਵਿਅਕਤੀ ਖੜ੍ਹਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ। ਸ਼ੱਕ ਦੇ ਆਧਾਰ ‘ਤੇ ਜਦੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 07 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਗੋਰਾ ਸਿੰਘ ਵਾਸੀ ਨਰਸਿੰਘ ਕਾਲੋਨੀ ਵਜੋਂ ਹੋਈ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਥਾਣਾ ਸੰਗਤ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਦੋ ਦਿਨ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਡੀ. ਏ. ਵੀ. ਕਾਲਜ ਬਠਿੰਡਾ ਦੇ ਐਮ. ਐਸ. ਸੀ. ਗਣਿਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਕਾਰਗੁਜ਼ਾਰੀ
Ad Position 24