15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ’ਤੇ ਦਿੱਤਾ ਜਾ ਰਿਹਾ ਜ਼ੋਰ- ‘ਆਪ’ ਆਗੂ ਹਰਸਿਮਰਨ ਸਿੰਘ

ਗੋਨਿਆਣਾ, 14 ਅਕਤੂਬਰ (ਲਛਮਣ ਦਾਸ ਗਰਗ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਦੇ ਉਦੇਸ਼ ਨਾਲ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਸਿਮਰਨ ਸਿੰਘ ‘ਆਪ’ ਆਗੂ ਨੇ ਪਿੰਡ ਅਮਰਗੜ੍ਹ ਵਿਖੇ ਹੋਈ ਇਕ ਮੀਟਿੰਗ ਦੌਰਾਨ ਕੀਤੇ।

Ad Position 21
No active advertisement
ਅਜੀਤ ਡੈਸਕ 15-10-2026
ਗੋਨਿਆਣਾ, 14 ਅਕਤੂਬਰ (ਲਛਮਣ ਦਾਸ ਗਰਗ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਦੇ ਉਦੇਸ਼ ਨਾਲ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਸਿਮਰਨ ਸਿੰਘ ‘ਆਪ’ ਆਗੂ ਨੇ ਪਿੰਡ ਅਮਰਗੜ੍ਹ ਵਿਖੇ ਹੋਈ ਇਕ ਮੀਟਿੰਗ ਦੌਰਾਨ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਮੁਹਿੰਮ ਦੇ 551 ਦਿਨ ਪੂਰੇ ਹੋਣ ’ਤੇ ਪਿੰਡਾਂ ’ਚ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਵਿਚੋਂ ਚਿੱਟੇ ਵਰਗੇ ਖ਼ਤਰਨਾਕ ਨਸ਼ਿਆਂ ਦਾ ਖ਼ਾਤਮਾ ਕਰਨਾ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਪੁਲਿਸ ਅਤੇ ਪ੍ਰਸ਼ਾਸਨ ਦੀ ਕਾਰਵਾਈ ਦੇ ਨਾਲ-ਨਾਲ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ਬਲਕਾਰ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਗੋਨਿਆਣਾ, ਸਰਬਜੀਤ ਸਿੰਘ ਸਰਪੰਚ, ਬੇਅੰਤ ਸਿੰਘ ਪ੍ਰਧਾਨ, ਬਲਜੀਤ ਸਿੰਘ ਮੈਂਬਰ, ਹਰਜਿੰਦਰ ਸਿੰਘ ਪੰਚ, ਜੀਵਨ ਸਿੰਘ ਪੰਚ, ਪਿੰਡ ਪੰਚਾਇਤ, ਨਗਰ ਨਿਵਾਸੀਆਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਂਗੂ ਬੁਖਾਰ ਸੰਬੰਧੀ ਸਕੂਲੀ ਬੱਚਿਆਂ ਨੂੰ ਦਿੱਤੀ ਜਾਣਕਾਰੀ ਅਗਲੀ ਖ਼ਬਰ ਪਰਵਿੰਦਰ ਝੋਟਾ ਮਾਮਲੇ ਤੋਂ ਬਾਅਦ ਬਠਿੰਡਾ ਦੇ ਲੋਕਾਂ ਨੇ ਖ਼ੁਦ ਸੰਭਾਲਿਆ ਮੋਰਚਾ
Ad Position 24