ਡੇਂਗੂ ਬੁਖਾਰ ਸੰਬੰਧੀ ਸਕੂਲੀ ਬੱਚਿਆਂ ਨੂੰ ਦਿੱਤੀ ਜਾਣਕਾਰੀ
ਭੁੱਚੋ ਮੰਡੀ, 14 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਸਰਕਾਰੀ ਹਾਈ ਸਮਾਰਟ ਸਕੂਲ ਚੱਕ ਰਾਮ ਸਿੰਘ ਵਾਲਾ ਵਿਖੇ ਸਿਹਤ ਵਿਭਾਗ ਦੇ ਬੁਲਾਰੇ ਰਾਜਵਿੰਦਰ ਸਿੰਘ ਰੰਗੀਲਾ ਨੇ ਬੱਚਿਆਂ ਨੂੰ ਮੌਸਮੀ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਡੇਂਗੂ ਬੁਖਾਰ ਸਬੰਧੀ ਵਿਸਥਾਰ ਪੂਰਵਕ ਦੱਸਦਿਆਂ ਕਿਹਾ ਕਿ ਵਿਸ਼ੇਸ਼ ਕਿਸਮ ਦਾ ਇਹ ਮੱਛਰ ਸਾਫ ਖੜ੍ਹੇ ਪਾਣੀ ਉਪਰ ਪੈਦਾ ਹੁੰਦਾ ਹੈ, ਇਸ ਲਈ ਆਪਣੇ ਘਰਾਂ ਅੰਦਰ ਅਤੇ ਆਲੇ ਦੁਆਲੇ ਕਿਸੇ ਵੀ ਜਗ੍ਹਾ ’ਤੇ ਸਾਫ਼ ਪਾਣੀ ਨਾ ਖੜ੍ਹਨ ਦਿੱਤਾ ਜਾਵੇ।
ਭੁੱਚੋ ਮੰਡੀ, 14 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਸਰਕਾਰੀ ਹਾਈ ਸਮਾਰਟ ਸਕੂਲ ਚੱਕ ਰਾਮ ਸਿੰਘ ਵਾਲਾ ਵਿਖੇ ਸਿਹਤ ਵਿਭਾਗ ਦੇ ਬੁਲਾਰੇ ਰਾਜਵਿੰਦਰ ਸਿੰਘ ਰੰਗੀਲਾ ਨੇ ਬੱਚਿਆਂ ਨੂੰ ਮੌਸਮੀ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਡੇਂਗੂ ਬੁਖਾਰ ਸਬੰਧੀ ਵਿਸਥਾਰ ਪੂਰਵਕ ਦੱਸਦਿਆਂ ਕਿਹਾ ਕਿ ਵਿਸ਼ੇਸ਼ ਕਿਸਮ ਦਾ ਇਹ ਮੱਛਰ ਸਾਫ ਖੜ੍ਹੇ ਪਾਣੀ ਉਪਰ ਪੈਦਾ ਹੁੰਦਾ ਹੈ, ਇਸ ਲਈ ਆਪਣੇ ਘਰਾਂ ਅੰਦਰ ਅਤੇ ਆਲੇ ਦੁਆਲੇ ਕਿਸੇ ਵੀ ਜਗ੍ਹਾ ’ਤੇ ਸਾਫ਼ ਪਾਣੀ ਨਾ ਖੜ੍ਹਨ ਦਿੱਤਾ ਜਾਵੇ। ਘਰਾਂ ਵਿਚ ਕੂਲਰ, ਫਰਿੱਜ ਦੇ ਪਿੱਛੇ ਲੱਗੀ ਟਰੇਅ, ਬੋਤਲ ਵਿਚ ਲੱਗਾ ਮਣੀ ਪਲਾਂਟ ਅਤੇ ਪੰਛੀਆਂ ਲਈ ਰੱਖੇ ਪਾਣੀ ਦੇ ਕਟੋਰੇ ਆਦਿ ਵਿਚ ਡੇਂਗੂ ਬੁਖਾਰ ਦਾ ਮੱਛਰ ਪੈਦਾ ਹੁੰਦਾ ਹੈ। ਇਨ੍ਹਾਂ ਦੀ ਸਫਾਈ ਸਮੇਂ ਸਿਰ ਕੀਤੀ ਜਾਵੇ ਤਾਂ ਡੇਂਗੂ ਮੱਛਰ ਪੈਦਾ ਹੋਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬੁਖਾਰ ਹੋਣ ਦੀ ਸੂਰਤ ਵਿਚ ਨੇੜਲੇ ਸਿਹਤ ਕਰਮਚਾਰੀ ਨਾਲ ਸੰਪਰਕ ਕਰੋ ਅਤੇ ਆਪਣੇ ਖੂਨ ਦੀ ਜਾਂਚ ਕਰਵਾ ਕੇ ਹੀ ਇਲਾਜ ਸ਼ੁਰੂ ਕਰਵਾਓ। ਸਕੂਲ ਮੁਖੀ ਰਣਜੀਤ ਸਿੰਘ ਸੰਧੂ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਲਈ ਇਹ ਜਾਣਕਾਰੀ ਬਹੁਤ ਜਰੂਰੀ ਹੈ। ਇਸ ਮੌਕੇ ਬਰੀਡਿੰਗ ਚੈੱਕਰ ਗੁਰਪਿੰਦਰ ਸਿੰਘ ਵੀ ਹਾਜ਼ਰ ਸਨ।