ਅੱਜ ਕਲੀਨਿਕ ਬੰਦ ਰੱਖਣਗੇ ਮੈਡੀਕਲ ਪ੍ਰੈਕਟੀਸ਼ਨਰ
ਬਠਿੰਡਾ , 14 ਅਕਤੂਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ )- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੀ ਦਿਨ - ਦਿਹਾੜੇ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਬਠਿੰਡਾ ਇਕਾਈ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ । ਜਥੇਬੰਦੀ ਨੇ ਇਸ ਘਟਨਾ ਨੂੰ ਸੂਬੇ ਦੀ ਅਮਨ - ਕਾਨੂੰਨ ਦੀ ਸਥਿਤੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਕਰਾਰ ਦਿੰਦਿਆਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਦਾ ਐਲਾਨ ਕੀਤਾ ਹੈ ।
ਬਠਿੰਡਾ , 14 ਅਕਤੂਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ )- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੀ ਦਿਨ - ਦਿਹਾੜੇ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਬਠਿੰਡਾ ਇਕਾਈ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ । ਜਥੇਬੰਦੀ ਨੇ ਇਸ ਘਟਨਾ ਨੂੰ ਸੂਬੇ ਦੀ ਅਮਨ - ਕਾਨੂੰਨ ਦੀ ਸਥਿਤੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਕਰਾਰ ਦਿੰਦਿਆਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਦਾ ਐਲਾਨ ਕੀਤਾ ਹੈ । ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਡਾ . ਮੇਵਾ ਸਿੰਘ ਬਰਾੜ , ਜਨਰਲ ਸਕੱਤਰ ਡਾ . ਮਨਪ੍ਰੀਤ ਸਿੰਘ ਬੁਰਜ ਡੱਲਾ ਅਤੇ ਜ਼ਿਲ੍ਹਾ ਚੇਅਰਮੈਨ ਡਾ . ਐਚ . ਐਸ . ਕੌਸ਼ਲ ਨੇ ਕਿਹਾ ਕਿ ਦਿਨ - ਦਿਹਾੜੇ ਅਜਿਹੀਆਂ ਵਾਰਦਾਤਾਂ ਵਾਪਰਨਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ । ਆਗੂਆਂ ਨੇ ਐਲਾਨ ਕੀਤਾ ਕਿ ਅੱਜ ਪੰਜਾਬ ਬੰਦ ਦੇ ਸੱਦੇ ਤਹਿਤ ਜ਼ਿਲ੍ਹਾ ਬਠਿੰਡਾ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਪ੍ਰੈਕਟਿਸ ਕਰ ਰਹੇ ਜਥੇਬੰਦੀ ਦੇ ਸਮੂਹ ਮੈਡੀਕਲ ਪ੍ਰੈਕਟੀਸ਼ਨਰ ਆਪਣੇ ਕਲੀਨਿਕ ਬੰਦ ਰੱਖ ਕੇ ਰੋਸ ਧਰਨਿਆਂ ਵਿਚ ਸ਼ਮੂਲੀਅਤ ਕਰਨਗੇ । ਲੋਕ ਜਨਸ਼ਕਤੀ ਪਾਰਟੀ ਵਲੋਂ ਅੱਜ ਦੇ ਪੰਜਾਬ ਬੰਦ ਦੀ ਹਮਾਇਤ ਬਠਿੰਡਾ , 14 ਅਕਤੂਬਰ ( ਸੱਤਪਾਲ ਸਿੰਘ ਸਿਵੀਆਂ )- ਕੇਂਦਰੀ ਮੰਤਰੀ ਚਿਰਾਗ ਪਾਸਵਾਨ ਦੀ ਅਗਵਾਈ ਵਾਲੀ ਲੋਕ ਜਨਸ਼ਕਤੀ ਪਾਰਟੀ ( ਰਾਮ ਵਿਲਾਸ ) ਨੇ ਮਾਨਸਾ ਦੇ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਅੱਜ ਦੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਹੈ । ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਮਾੜੀ ਹਾਲਤ ਦਾ ਭੁਗਤਾਨ ਨਸ਼ਾ ਖ਼ਤਮ ਕਰਨ ਦੀ ਸੋਚ ਰੱਖਣ ਵਾਲੇ ਪਰਵਿੰਦਰ ਸਿੰਘ ਝੋਟੇ ਵਰਗੇ ਸੂਰਮਿਆਂ ਨੂੰ ਆਪਣੀ ਕੀਮਤੀ ਜਾਨ ਗਵਾ ਕੇ ਕਰਨਾ ਪੈ ਰਿਹਾ ਹੈ ਤੇ ਸੂਬੇ ਅੰਦਰ ਡਰੱਗ ਮਾਫ਼ੀਆ ਦਾ ਬੋਲਬਾਲਾ ਹੈ । ਗਹਿਰੀਵਾਲਾ ਨੇ ਕਿਹਾ ਕਿ ਨਸ਼ਾ ਸਮਗਲਰਾਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰਨ ਦੇ ਰੋਸ ਵਜੋਂ ਅੱਜ ਦੇ ਪੰਜਾਬ ਬੰਦ ਦੇ ਸੱਦੇ ਦਾ ਲੋਕ ਜਨ ਸ਼ਕਤੀ ਪਾਰਟੀ ( ਰਾਮ ਵਿਲਾਸ ) ਸੰਪੂਰਨ ਸਮਰਥਨ ਕਰਦੀ ਹੈ । ਇਸ ਮੌਕੇ ਰਜਿੰਦਰ ਰਾਜੂ , ਅੰਗਰੇਜ਼ ਸਿੰਘ , ਪ੍ਰਦੀਪ ਕੁਮਾਰ , ਹਰਦੀਪ ਸਿੰਘ , ਅਸ਼ੋਕ ਗੋਇਲ , ਵਿੱਕੀ , ਭਗਵਾਨ ਦਾਸ , ਤਰਸੇਮ ਗਰਗ , ਰਕੇਸ਼ ਕੁਮਾਰ , ਜੀਵਨ ਲਾਲ , ਹੰਸਰਾਜ , ਨਰੇਸ਼ ਕੁਮਾਰ , ਡਾ . ਐਨ . ਕੇ . ਅਗਰਵਾਲ , ਮੋਹਿਤ ਗਰਗ , ਨਵਦੀਪ ਅੰਸਲ , ਸਤਪਾਲ ਬੰਸਲ , ਅਜੀਤ ਸਿੰਘ , ਹਰਮਨਦੀਪ ਸਿੰਘ , ਬੰਟੀ ਬਲਜਿੰਦਰ ਸਿੰਘ ਮੌਜੂਦ ਸਨ । ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਅੱਜ ਦੇ ਪੰਜਾਬ ਬੰਦ ਦਾ ਸਮਰਥਨ ਬਠਿੰਡਾ , 14 ਅਕਤੂਬਰ ( ਸੱਤਪਾਲ ਸਿੰਘ ਸਿਵੀਆਂ )- ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰੇਆਮ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਉਸ ਨੂੰ ਇਨਸਾਫ਼ ਦਿਵਾਉਣ ਲਈ ਅੱਜ ਦੇ ਪੰਜਾਬ ਬੰਦ ਦਾ ਸਮਰਥਨ ਕੀਤਾ ਹੈ । ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ , ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਪੰਜਾਬ ਦੀ ‘ ਆਪ ’ ਸਰਕਾਰ ਵਲੋਂ ਚਲਾਏ ਜਾ ਰਹੇ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ’ ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਸਰਕਾਰੀ ਮੁਹਿੰਮ ਨਸ਼ਿਆਂ ਵਿਰੁੱਧ ਹੋਣ ਦੀ ਬਜਾਏ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਅਤੇ ਇਸ ਨੂੰ ਰੋਕਣ ਵਾਲੇ ਵਿਅਕਤੀਆਂ ਵਿਰੁੱਧ ਚਲਾਈ ਜਾ ਰਹੀ ਹੈ । ਪੰਜਾਬ ਅੰਦਰ ਚਿੱਟੇ ਅਤੇ ਹੋਰ ਨਸ਼ਿਆਂ ਦੇ ਥੋਕ ਪੱਧਰ ਦੇ ਵਪਾਰੀ , ਕਾਰੋਬਾਰੀ ਸਰਕਾਰ ਦੀ ਛਤਰ - ਛਾਇਆ ਹੇਠ ਸ਼ਰੇਆਮ ਨਸ਼ਿਆਂ ਦਾ ਵਪਾਰ ਵੱਡੀ ਪੱਧਰ ’ ਤੇ ਚਲਾ ਰਹੇ ਹਨ , ਜਿਸ ਨਾਲ ਮਾਵਾਂ ਦੇ ਨੌਜਵਾਨ ਪੁੱਤਰ ਮੌਤ ਦੇ ਪੰਜਿਆਂ ਵਿਚ ਜਾ ਰਹੇ ਹਨ । ਇਹ ਸਾਰਾ ਕੁਝ ਸਰਕਾਰ ਤੇ ਪੁਲਿਸ ਦੀ ਮਿਲੀ ਭੁਗਤ ਨਾਲ ਚੱਲ ਰਿਹਾ । ਉਨ੍ਹਾਂ ਮੰਗ ਕੀਤੀ ਕਿ ਨਸ਼ਿਆਂ ਦੇ ਥੋਕ ਵਪਾਰੀ ਤੁਰੰਤ ਗ੍ਰਿਫ਼ਤਾਰ ਕੀਤੇ ਜਾਣ , ਨਸ਼ਾ ਸਪਲਾਈ ਲਾਈਨਾਂ ਸਖ਼ਤੀ ਨਾਲ ਬੰਦ ਕੀਤੀਆਂ ਜਾਣ , ਨਸ਼ੇ ‘ ਚ ਸ਼ਾਮਿਲ ਪੁਲਿਸ ਅਧਿਕਾਰੀਆਂ ਤੇ ਸਿਆਸਤਦਾਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ । ਮਜ਼ਦੂਰ ਆਗੂਆਂ ਨੇ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅੱਜ ਦੇ ਪੰਜਾਬ ਬੰਦ ਹਮਾਇਤ ਦਾ ਐਲਾਨ ਕੀਤਾ ।