14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਵੱਖ-ਵੱਖ ਥਾਵਾਂ ਤੋਂ ਚਾਰ ਨਸ਼ਾ ਤਸਕਰ ਕਾਬੂ ਹੈਰੋਇਨ , ਨਸ਼ੀਲੇ ਕੈਪਸੂਲ ਤੇ ਗਾਂਜਾ ਬਰਾਮਦ

ਬਠਿੰਡਾ, 14 ਅਕਤੂਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਪਾਸੋਂ 1. 104 ਗ੍ਰਾਮ ਗਾਂਜਾ, 20 ਗ੍ਰਾਮ ਹੈਰੋਇਨ ਅਤੇ 75 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 15-10-2026
ਬਠਿੰਡਾ, 14 ਅਕਤੂਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਪਾਸੋਂ 1.104 ਗ੍ਰਾਮ ਗਾਂਜਾ, 20 ਗ੍ਰਾਮ ਹੈਰੋਇਨ ਅਤੇ 75 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਕਾਲੋਨੀ ਪੁਲਿਸ ਵਲੋਂ ਬਲਰਾਜ ਨਗਰ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਸੌਰਵ ਕੁਮਾਰ ਵਾਸੀ ਬਲਰਾਜ ਨਗਰ ਬਠਿੰਡਾ ਵਜੋਂ ਹੋਈ ਹੈ। ਜਿਸ ’ਤੇ ਥਾਣਾ ਕਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਦੂਸਰੇ ਮਾਮਲੇ ਵਿਚ ਤਫ਼ਦੀਸ਼ ਕਰ ਰਹੀ ਮਹਿਲਾ ਪੁਲਿਸ ਅਧਿਕਾਰੀ ਕੁਲਵੀਰ ਕੌਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਵਾਲੀ ਪੁਲਿਸ ਵਲੋਂ ਜਸਪ੍ਰੀਤ ਸਿੰਘ ਵਾਸੀ ਮੇਨ ਕਿੱਕਰਦਾਸ ਮੁਹੱਲਾ ਬਠਿੰਡਾ ਨੂੰ ਦਾਣਾ ਮੰਡੀ ਬਠਿੰਡਾ ਪਾਸੋਂ 75 ਨਸ਼ੀਲੇ ਕੈਪਸੂਲ ਪ੍ਰੈਗਾਲਬਿਨ ਸਣੇ ਕਾਬੂ ਕੀਤਾ ਗਿਆ ਹੈ, ਜਿਸ ’ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ। ਤੀਸਰੇ ਮਾਮਲੇ ਵਿਚ ਤਫ਼ਤੀਸ਼ ਕਰ ਰਹੇ ਅਫ਼ਸਰ ਗੁਰਪ੍ਰੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸੁਰਿੰਦਰ ਕੁਮਾਰ ਅਤੇ ਅਨਿਲ ਕੁਮਾਰ ਵਾਸੀ ਚੰਦਸਰ ਬਸਤੀ ਬਠਿੰਡਾ ਨੂੰ ਬਿਜਲੀ ਗਰਿੱਡ ਕੰਟਰੋਲ ਪਾਸੋਂ 1.104 ਗ੍ਰਾਮ ਗਾਂਜੇ ਸਮੇਤ ਕਾਬੂ ਕੀਤਾ ਗਿਆ, ਜਿਸ ’ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਰੋਸ ਵਜੋਂ 15 ਦੇ ਪੰਜਾਬ ਬੰਦ ਦੇ ਸੱਦੇ ਦੀ ਭਾਕਿਯੂ ਲੱਖੋਵਾਲ-ਟਿਕੈਤ ਵਲੋਂ ਹਮਾਇਤ ਅਗਲੀ ਖ਼ਬਰ ਟਰੱਕ-ਮੋਟਰਸਾਈਕਲ ਰੇਹੜੀ ਦਰਮਿਆਨ ਹੋਏ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
Ad Position 24