14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਰੋਸ ਧਰਨੇ ’ਚ ਆਗੂਆਂ ਸਮੇਤ ਸ਼ਾਮਿਲ ਹੋਣ ਜਾਂਦੇ ਸਮੇਂ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ

ਚਾਉਕੇ, 14 ਅਕਤੂਬਰ (ਮਨਜੀਤ ਸਿੰਘ ਘੜੈਲੀ)-ਲੰਘੇ ਦਿਨ ਮਾਨਸਾ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਲਈ ਉਨ੍ਹਾਂ ਦੇ ਸਮਰਥਕਾਂ ਤੇ ਇਨਸਾਫ ਪਸੰਦ ਧਿਰਾਂ ਵਲੋਂ ਮਾਨਸਾ ਵਿਖੇ ਲਗਾਏ ਗਏ ਧਰਨੇ ਚ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਸੀਨੀਅਰ ਆਗੂਆਂ ਦੇ ਨਾਲ ਮੌੜ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਵੀ ਹਾਜ਼ਰੀ ਭਰਦਿਆਂ ਪੀੜਤ ਪਰਿਵਾਰ ਲਈ ਇਨਸਾਫ ਦੀ ਮੰਗ ਕੀਤੀ। ਧਰਨੇ ਚ ਸ਼ਾਮਿਲ ਹੋਣ ਉਪਰੰਤ ਗੱਲਬਾਤ ਕਰਦਿਆਂ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਨੂੰ ਰੰਗਲਾ ਬਣਾਉਣ ਦੇ ਸੁਪਨੇ ਦਿਖਾ ਕੇ ਸੂਬੇ ਦੀ ਸੱਤਾ ਤੇ ਕਾਬਿਜ਼ ਹੋਈ ਧਿਰ ਨੇ ਹਾਲਾਤ ਇਹ ਬਣਾ ਦਿੱਤੇ ਹਨ ਕਿ ਅੱਜ ਪੰਜਾਬ ਦਾ ਕੋਈ ਵੀ ਬਾਸ਼ਿੰਦਾ ਆਪਣੇ ‘ਆਪ’ ਨੂੰ ਸੁਰੱਖਿਅਤ ਮਹਿਸੂਸ ਨਹੀ ਕਰਦਾ।

Ad Position 21
No active advertisement
ਅਜੀਤ ਡੈਸਕ 15-10-2026
ਚਾਉਕੇ, 14 ਅਕਤੂਬਰ (ਮਨਜੀਤ ਸਿੰਘ ਘੜੈਲੀ)-ਲੰਘੇ ਦਿਨ ਮਾਨਸਾ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਲਈ ਉਨ੍ਹਾਂ ਦੇ ਸਮਰਥਕਾਂ ਤੇ ਇਨਸਾਫ ਪਸੰਦ ਧਿਰਾਂ ਵਲੋਂ ਮਾਨਸਾ ਵਿਖੇ ਲਗਾਏ ਗਏ ਧਰਨੇ ਚ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਸੀਨੀਅਰ ਆਗੂਆਂ ਦੇ ਨਾਲ ਮੌੜ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਵੀ ਹਾਜ਼ਰੀ ਭਰਦਿਆਂ ਪੀੜਤ ਪਰਿਵਾਰ ਲਈ ਇਨਸਾਫ ਦੀ ਮੰਗ ਕੀਤੀ। ਧਰਨੇ ਚ ਸ਼ਾਮਿਲ ਹੋਣ ਉਪਰੰਤ ਗੱਲਬਾਤ ਕਰਦਿਆਂ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਨੂੰ ਰੰਗਲਾ ਬਣਾਉਣ ਦੇ ਸੁਪਨੇ ਦਿਖਾ ਕੇ ਸੂਬੇ ਦੀ ਸੱਤਾ ਤੇ ਕਾਬਿਜ਼ ਹੋਈ ਧਿਰ ਨੇ ਹਾਲਾਤ ਇਹ ਬਣਾ ਦਿੱਤੇ ਹਨ ਕਿ ਅੱਜ ਪੰਜਾਬ ਦਾ ਕੋਈ ਵੀ ਬਾਸ਼ਿੰਦਾ ਆਪਣੇ ‘ਆਪ’ ਨੂੰ ਸੁਰੱਖਿਅਤ ਮਹਿਸੂਸ ਨਹੀ ਕਰਦਾ। ਉਨ੍ਹਾਂ ਕਿਹਾ ਕਿ ਗੋਲੀਆਂ ਚਲਾਉਣੀਆਂ ਅਤੇ ਕਤਲੇਆਮ, ਇੱਥੋਂ ਤੱਕ ਆਮ ਹੋ ਗਿਆ ਹੈ ਕਿ ਪੁਲਿਸ ਦੀ ਵਰਦੀ ਪਹਿਨਣ ਵਾਲੇ ਵੀ ਸੁਰੱਖਿਅਤ ਨਹੀ। ਸਾਬਕਾ ਵਿਧਾਇਕ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ਤੇ ਬੁਰੀ ਤਰ੍ਹਾਂ ਫੇਲ੍ਹ ਹੋਈ ਸਰਕਾਰ ਤੋਂ ਹੁਣ ਕਿਸੇ ਤਰ੍ਹਾਂ ਵੀ ਸਥਿੱਤੀ ਕਾਬੂ ਹੇਠ ਨਹੀ ਆ ਰਹੀ ਇਸ ਲਈ ਹੁਣ ਲੋਕਾਂ ਨੂੰ ਇਕਜੁੱਟ ਹੋਣਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਮਰਹੂਮ ਝੋਟਾ ਦੇ ਪਰਿਵਾਰ ਦੀਆਂ ਮੰਗਾਂ ਨੂੰ ਸਰਕਾਰ ਅਮਲੀ ਜਾਮਾ ਪਹਿਨਾਵੇ।
Ad Position 22
No active advertisement
ਪਿਛਲੀ ਖ਼ਬਰ ਘਰੇਲੂ ਵਿਵਾਦ ਦੇ ਚਲਦਿਆਂ ਪਤੀ ਨੇ ਪਤਨੀ , ਦੋ ਬੇਟਿਆਂ ਅਤੇ ਸਹੁਰੇ ਤੇ ਕੀਤਾ ਜਾਨਲੇਵਾ ਹਮਲਾ ਅਗਲੀ ਖ਼ਬਰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਬਾਅਦ ਪਹਿਲੀਵਾਰ ਬਠਿੰਡਾ ਪੁੱਜੇ ਪਰਗਟ ਸਿੰਘ
Ad Position 24