ਪੇਸ਼ੀ ਤੋਂ ਗੈਰ ਹਾਜ਼ਰ ਰਹਿਣ ਵਾਲਾ ਵਿਅਕਤੀ ਭਗੌੜਾ ਕਰਾਰ - ਮੁਕੱਦਮਾ ਦਰਜ
ਬਠਿੰਡਾ, 20 ਅਕਤੂਬਰ (ਵੀਰਪਾਲ ਸਿੰਘ)-ਪੇਸ਼ੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਵਿਅਕਤੀ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਮੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਹਰੀਸ਼ ਕੁਮਾਰ ਉਰਫ਼ ਹਰੀਸ਼ ਯਾਦਵ ਨੂੰ ਜੱਜ ਸੰਦੀਪ ਕੁਮਾਰ ਦੀ ਅਦਾਲਤ ਵਿਚ ਪੇਸ਼ੀ ਤੋਂ ਗੈਰ ਹਾਜ਼ਰ ਰਹਿਣ ਕਾਰਣ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ।
ਅਜੀਤ ਡੈਸਕ
21-10-2026