ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਵਲੋਂ ਸੂਬਾ ਸਰਕਾਰ ਦੀ ਅਰਥੀ ਫੂਕ ਰੋਸ ਮੁਜ਼ਾਹਰਾ
ਬਠਿੰਡਾ, 20 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਸਰਕਾਰ ਵਲੋਂ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੂੰ ਦੀਵਾਲੀ ਤੋਂ ਪਹਿਲਾਂ ‘ਜੁਆਨਿੰਗ-ਪੱਤਰ’ ਦੇਣ ਤੋਂ ਮੁਕਰਨ ਦੇ ਰੋਸ ਵਜੋਂ ‘ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਫੈਸਲੇ ਤਹਿਤ ਹੈੱਡ ਵਾਟਰ ਵਰਕਸ ਭਾਗੂ ਰੋਡ ਚੌਂਕ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਬਠਿੰਡਾ ਵਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਗਗਨਦੀਪ ਸਿੰਘ ਅਤੇ ਹੋਰ ਆਗੂਆਂ ਨੇ ਕਿਹਾ ਕਿ 15 ਅਕਤੂਬਰ ਨੂੰ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਕਮ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਪੈਨਲ ਮੀਟਿੰਗ ’ਚ ਬਣੀ ਸਹਿਮਤੀ ਅਨੁਸਾਰ ਦੀਵਾਲੀ ਤੋਂ ਪਹਿਲਾਂ ਜਲ ਸਪਲਾਈ ਅਤੇ ਸੈਨੀਟੇਸ਼ਨ, ਮਾਲ ਤੇ ਮੁੜ ਵਸੇਬਾ, ਮਾਰਕਫੈਡ, ਕੋਆਪ੍ਰੇਟਿਵ ਬੈਂਕ, ਸਹਿਕਾਰਤਾ ਵਿਭਾਗ (ਵੇਰਕਾ), ਵੇਅਰਹਾਊਸ, ਪੀ.
ਬਠਿੰਡਾ, 20 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਸਰਕਾਰ ਵਲੋਂ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੂੰ ਦੀਵਾਲੀ ਤੋਂ ਪਹਿਲਾਂ ‘ਜੁਆਨਿੰਗ-ਪੱਤਰ’ ਦੇਣ ਤੋਂ ਮੁਕਰਨ ਦੇ ਰੋਸ ਵਜੋਂ ‘ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਫੈਸਲੇ ਤਹਿਤ ਹੈੱਡ ਵਾਟਰ ਵਰਕਸ ਭਾਗੂ ਰੋਡ ਚੌਂਕ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਬਠਿੰਡਾ ਵਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਗਗਨਦੀਪ ਸਿੰਘ ਅਤੇ ਹੋਰ ਆਗੂਆਂ ਨੇ ਕਿਹਾ ਕਿ 15 ਅਕਤੂਬਰ ਨੂੰ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਕਮ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਪੈਨਲ ਮੀਟਿੰਗ ’ਚ ਬਣੀ ਸਹਿਮਤੀ ਅਨੁਸਾਰ ਦੀਵਾਲੀ ਤੋਂ ਪਹਿਲਾਂ ਜਲ ਸਪਲਾਈ ਅਤੇ ਸੈਨੀਟੇਸ਼ਨ, ਮਾਲ ਤੇ ਮੁੜ ਵਸੇਬਾ, ਮਾਰਕਫੈਡ, ਕੋਆਪ੍ਰੇਟਿਵ ਬੈਂਕ, ਸਹਿਕਾਰਤਾ ਵਿਭਾਗ (ਵੇਰਕਾ), ਵੇਅਰਹਾਊਸ, ਪੀ. ਡਬਲਯੂ. ਡੀ. ਇਲੈਕਟਰਿਕ ਵਿੰਗ ਵਿਚ ਬਤੌਰ ਇੰਨਲਿਸਟਮੈਂਟ, ਆਊਟਸੋਰਸ, ਕੰਪਨੀਆਂ, ਠੇਕੇਦਾਰਾਂ, ਸੁਸਾਇਟੀਆਂ ਆਦਿ ਵੱਖ-ਵੱਖ ਕੈਟਾਗਿਰੀਆਂ ਅਧੀਨ ਲਗਾਤਾਰ ਸੇਵਾਵਾਂ ਦੇ ਰਹੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਪੰਜਾਬ ਰਾਜ ਆਊਟਸੋਰਸ ਪਰਸੋਨਲ (ਕੰਟਰੈਕਟੂਅਲ ਇੰਗੇਜਮੈਂਟ ਵਿਚ ਤਬਦੀਲੀ) ਬਿੱਲ- 2026 ਅਧੀਨ ‘ਜੁਆਨਿੰਗ-ਪੱਤਰ’ ਸਬੰਧਤ ਵਿਭਾਗੀ ਅਧਿਕਾਰੀ ਚਿੱਠੀ ਜਾਰੀ ਨਾ ਕਰਕੇ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਭੱਜ ਚੁੱਕੀ ਹੈ, ਜਿਸ ਕਾਰਨ ਠੇਕਾ ਮੁਲਾਜਮਾਂ ਵਿਚ ਭਾਰੀ ਰੋਸ ਹੈ ਅਤੇ ਤਿੱਖੇ ਸੰਘਰਸ਼ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੂੰ ਬਿਨਾ ਸ਼ਰਤ ਤੁਰੰਤ ‘ਜੁਆਨਿੰਗ-ਪੱਤਰ’ ਦਿੱਤੇ ਜਾਣ। ਘੱਟੋ-ਘੱਟ ਉਜਰਤ ਦੇ ਕਾਨੂੰਨ ਤਹਿਤ ਤਨਖਾਹ ਤੈਅ ਕੀਤੀ ਜਾਵੇ, ਈ.ਪੀ.ਐਫ. ਅਤੇ ਈ.ਐਸ.ਆਈ. ਸਹੂਲਤਾਂ ਲਾਗੂ ਕਰਨ ਸਮੇਤ ‘ਮੰਗ-ਪੱਤਰ’ ਵਿੱਚ ਦਰਜ ਮੰਗਾਂ-ਮਸਲਿਆਂ ਨੂੰ ਤੁਰੰਤ ਹੱਲ ਕੀਤਾ ਜਾਵੇ, ਜੇਕਰ ਇਨ੍ਹਾਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਤਾਂ 25 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਹਲਕੇ ਵਿਚ ‘ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ।