20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦੂਨ ਸਕੂਲ ਕਰਾੜ ਵਾਲਾ ਵਿਖੇ ਰਾਮਲੀਲ੍ਹਾ ਪ੍ਰੋਗਰਾਮ ਦਾ ਸ਼ਾਨਦਾਰ ਆਯੋਜਨ

ਚਾਉਕੇ, 20 ਅਕਤੂਬਰ (ਮਨਜੀਤ ਸਿੰਘ ਘੜੈਲੀ)- ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾਰਵਾਲਾ ਵਿਖੇ ਰਾਮਲੀਲਾ ਪ੍ਰੋਗਰਾਮ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ, ਧਾਰਮਿਕ ਪਰੰਪਰਾਵਾਂ ਅਤੇ ਸੱਚਾਈ, ਧਰਮ, ਭਗਤੀ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਵਰਗੀਆਂ ਸਦੀਵੀ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਣਾ ਸੀ।

Ad Position 21
No active advertisement
ਅਜੀਤ ਡੈਸਕ 21-10-2026
ਚਾਉਕੇ, 20 ਅਕਤੂਬਰ (ਮਨਜੀਤ ਸਿੰਘ ਘੜੈਲੀ)- ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾਰਵਾਲਾ ਵਿਖੇ ਰਾਮਲੀਲਾ ਪ੍ਰੋਗਰਾਮ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ, ਧਾਰਮਿਕ ਪਰੰਪਰਾਵਾਂ ਅਤੇ ਸੱਚਾਈ, ਧਰਮ, ਭਗਤੀ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਵਰਗੀਆਂ ਸਦੀਵੀ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਅਤੇ ਸਮਾਜ ਸੇਵੀ ਦੇਵਿੰਦਰ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਚੇਅਰਪਰਸਨ ਡਾ. ਚਰਨਜੀਤ ਕੌਰ ਢਿੱਲੋਂ ਅਤੇ ਪ੍ਰਿੰਸੀਪਲ ਮੀਨਾਕਸ਼ੀ ਚੌਧਰੀ ਨੇ ਵੀ ਆਪਣੀ ਹਾਜ਼ਰੀ ਨਾਲ ਸਮਾਗਮ ਦੀ ਸ਼ੋਭਾ ਵਧਾਈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਰਾਮਾਇਣ ਦੇ ਵੱਖ-ਵੱਖ ਮਹੱਤਵਪੂਰਨ ਪ੍ਰਸੰਗਾਂ ਨੂੰ ਆਪਣੀਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਰਾਹੀਂ ਜੀਵੰਤ ਕਰ ਦਿੱਤਾ। ਵਿਦਿਆਰਥੀਆਂ ਦੇ ਉਤਸ਼ਾਹ, ਅਦਾਕਾਰੀ ਅਤੇ ਸਮਰਪਣ ਨੇ ਸਭ ਨੂੰ ਪ੍ਰਭਾਵਿਤ ਕੀਤਾ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਸੱਚਾਈ, ਹਿੰਮਤ, ਵੱਡਿਆਂ ਦਾ ਸਤਿਕਾਰ, ਭਗਤੀ, ਫ਼ਰਜ਼ ਪ੍ਰਤੀ ਸਮਰਪਣ ਅਤੇ ਨਿਆਂ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ। ਮੁੱਖ ਮਹਿਮਾਨ ਦੇਵਿੰਦਰ ਕੁਮਾਰ ਨੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਭਾਰਤੀ ਵਿਰਸੇ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਚੇਅਰਪਰਸਨ ਡਾ. ਚਰਨਜੀਤ ਕੌਰ ਢਿੱਲੋਂ ਨੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਮਿਸ ਮੀਨਾਕਸ਼ੀ ਚੌਧਰੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸੱਤਿਆ ਸਾਈਂ ਸੇਵਾ ਸਮਿਤੀ ਨੇ ਮਰੀਜ਼ਾਂ ਨੂੰ ਫਲ, ਦੁੱਧ ਤੇ ਬਿਸਕੁਟ ਵੰਡੇ ਅਗਲੀ ਖ਼ਬਰ ਐਸ ਆਈ ਆਰ : ਵੋਟਰ ਆਪਣੇ ਵੇਰਵਿਆਂ ਦੀ ਜਾਂਚ ਕਰਨ- ਜ਼ਿਲ੍ਹਾ ਚੋਣ ਅਫ਼ਸਰ
Ad Position 24