20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ, ਸਬ ਡਵੀਜ਼ਨ ਬਠਿੰਡਾ ਦੀ ਨਵੀਂ ਕਮੇਟੀ ਦਾ ਗਠਨ

ਬਠਿੰਡਾ, 20 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਪੀ. ਐੱਸ.

Ad Position 21
No active advertisement
ਅਜੀਤ ਡੈਸਕ 21-10-2026
ਬਠਿੰਡਾ, 20 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਪੀ.ਐੱਸ.ਪੀ.ਸੀ.ਐੱਲ./ਪੀ.ਐੱਸ.ਟੀ.ਸੀ.ਐੱਲ. ਦੀ ਡਿਵੀਜ਼ਨ ਕਮੇਟੀ ਦੀ ਅਹਿਮ ਮੀਟਿੰਗ ਡਿਵੀਜ਼ਨ ਪ੍ਰਧਾਨ ਲਖਬੀਰ ਸਿੰਘ ਦੀ ਅਗਵਾਈ ਹੇਠ ਨਹਿਰੂ ਪਾਰਕ ਬਠਿੰਡਾ ਵਿਖੇ ਹੋਈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਡਿਵੀਜ਼ਨ ਕਮੇਟੀ ਦੀ ਹਾਜ਼ਰੀ ਵਿੱਚ ਸਬ ਡਿਵੀਜ਼ਨ ਬਠਿੰਡਾ ਦੀ ਨਵੀਂ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਜਿਸ ਵਿਚ ਜਸਪਾਲ ਸਿੰਘ ਕਿੰਗਰਾ ਨੂੰ ਪ੍ਰਧਾਨ ਚੁਣਿਆ ਗਿਆ, ਜਦਕਿ ਚਮਕੌਰ ਸਿੰਘ ਤੁੰਗਵਾਲੀ ਨੂੰ ਜਨਰਲ ਸਕੱਤਰ, ਸ਼ਰਨਜੀਤ ਸਿੰਘ ਨੂੰ ਮੀਤ ਪ੍ਰਧਾਨ, ਗੁਰਲਾਭ ਸਿੰਘ ਨੂੰ ਖ਼ਜ਼ਾਨਚੀ, ਸੰਜੀਵ ਕੁਮਾਰ ਨੂੰ ਪ੍ਰੈੱਸ ਸਕੱਤਰ, ਗੁਰਬੰਤ ਸਿੰਘ ਨੂੰ ਮੁੱਖ ਸਲਾਹਕਾਰ ਅਤੇ ਸੁਖਵਿੰਦਰ ਸਿੰਘ ਨੂੰ ਸਲਾਹਕਾਰ ਚੁਣਿਆ ਗਿਆ। ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਡਿਵੀਜ਼ਨ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਉਹ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਸੂਬਾ ਵਰਕਿੰਗ ਕਮੇਟੀ ਮੈਂਬਰ ਜਸਪਾਲ ਸਿੰਘ ਧੀਮਾਨ ਨੇ ਹਰਜੀਤ ਕੁਮਾਰ ਗੋਨਿਆਣਾ ਨੂੰ ਡਿਵੀਜ਼ਨ ਪ੍ਰੈੱਸ ਸਕੱਤਰ ਦੀ ਜ਼ਿੰਮੇਵਾਰੀ ਸੌਂਪਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ ’ਤੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੀ ਪ੍ਰਾਪਤੀ ਲਈ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲਈ ਜਾ ਰਹੀ ਹੈ। ਇਨ੍ਹਾਂ ਮੰਗਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਮਹਿੰਗਾਈ ਭੱਤੇ (ਡੀ.ਏ.) ਦਾ ਬਕਾਇਆ ਜਾਰੀ ਕਰਵਾਉਣਾ ਅਤੇ 17 ਜੁਲਾਈ 2020 ਦਾ ਪੱਤਰ ਰੱਦ ਕਰਵਾਉਣਾ ਸ਼ਾਮਿਲ ਹਨ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਡਿਵੀਜ਼ਨ ਕਮੇਟੀ ਦੀ ਮੀਟਿੰਗ ਹਰ ਮਹੀਨੇ ਦੇ ਪਹਿਲੇ ਸੋਮਵਾਰ ਨੂੰ ਕੀਤੀ ਜਾਵੇਗੀ। ਡਿਵੀਜ਼ਨ ਕਮੇਟੀ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਦਾ ਵੀ ਸਮਰਥਨ ਕੀਤਾ। ਮੀਟਿੰਗ ਵਿਚ ਗੁਰਮੀਤ ਸਿੰਘ ਗੋਨਿਆਣਾ, ਜਸਵਿੰਦਰ ਸਿੰਘ ਗੰਗਾ, ਸੰਦੀਪ ਸਿੰਘ, ਸ਼ੰਕਰ ਲਾਲ, ਗੁਰਭੇਜ ਸਿੰਘ, ਅਸ਼ਵਰਿਆ ਦੱਤ ਸਮੇਤ ਹੋਰ ਮੁਲਾਜ਼ਮ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਦੁਸਹਿਰਾ ਮਨਾਇਆ ਅਗਲੀ ਖ਼ਬਰ ਅੱਜ ਤੋਂ ਸਮੂਹਿਕ ਛੁੱਟੀ ਲੈ ਕੇ ਪੰਜਾਬ ਦੇ ਮੁਲਾਜ਼ਮ ਕਰਨਗੇ ਰੋਸ ਪ੍ਰਦਰਸ਼ਨ
Ad Position 24