20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਦੁਸਹਿਰਾ ਮਨਾਇਆ

ਚਾਉਕੇ, 20 ਅਕਤੂਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਪ੍ਰਿੰਸੀਪਲ ਮੈਡਮ ਅਮੀਸ਼ਾ ਸਾਹਨੀ ਨੇ ਸਵੇਰ ਸਮੇਂ ਅਸੈਂਬਲੀ ਦੌਰਾਨ ਬੱਚਿਆਂ ਨੂੰ ਦੱਸਿਆ ਕਿ ਸ਼੍ਰੀ ਰਾਮ ਚੰਦਰ ਜੀ ਨੇ ਰਾਵਣ ਨੂੰ ਹਰਾ ਕੇ ਬੁਰਾਈ ਉੱਪਰ ਜਿੱਤ ਹਾਸਿਲ ਕੀਤੀ।

Ad Position 21
No active advertisement
ਅਜੀਤ ਡੈਸਕ 21-10-2026
ਚਾਉਕੇ, 20 ਅਕਤੂਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਪ੍ਰਿੰਸੀਪਲ ਮੈਡਮ ਅਮੀਸ਼ਾ ਸਾਹਨੀ ਨੇ ਸਵੇਰ ਸਮੇਂ ਅਸੈਂਬਲੀ ਦੌਰਾਨ ਬੱਚਿਆਂ ਨੂੰ ਦੱਸਿਆ ਕਿ ਸ਼੍ਰੀ ਰਾਮ ਚੰਦਰ ਜੀ ਨੇ ਰਾਵਣ ਨੂੰ ਹਰਾ ਕੇ ਬੁਰਾਈ ਉੱਪਰ ਜਿੱਤ ਹਾਸਿਲ ਕੀਤੀ। ਉਨ੍ਹਾਂ ਦੱਸਿਆ ਕਿ ਜਿੱਤ ਹਮੇਸ਼ਾ ਸੱਚ ਦੀ ਹੁੰਦੀ ਹੈ। ਇਸ ਮੌਕੇ ਬੱਚਿਆਂ ਵਲੋਂ ਨਾਟਕ ਪੇਸ਼ ਕੀਤਾ, ਜਿਸ ਵਿਚ ਰਾਮ ਲੀਲਾ ਦੇ ਦ੍ਰਿਸ਼ ਪੇਸ਼ ਕੀਤੇ ਗਏ। ਇਸ ਤੋਂ ਉਪਰੰਤ ਰਾਵਨ ਦੇ ਪੁਤਲੇ ਨੂੰ ਵੀ ਸਾੜਿਆ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਡਾਇਰੈਕਟਰ ਮਨਦੀਪ ਸਿੰਘ ਮਾਨ, ਚੇਅਰਪਰਸਨ ਕਿਰਨਦੀਪ ਕੌਰ ਅਤੇ ਬਲਵਿੰਦਰ ਸਿੰਘ ਨੇ ਬੱਚਿਆਂ ਤੇ ਅਧਿਆਪਕਾਂ ਨੂੰ ਦੁਸਹਿਰੇ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮੁਰੰਮਤ ਅਧੀਨ ਮੁੱਖ ਸੜਕ ’ਤੇ ਚਿਤਾਵਨੀ ਬੋਰਡ ਨਾ ਲਾਉਣ ਵਿਰੁੱਧ ਸ਼ਿਕਾਇਤ ਅਗਲੀ ਖ਼ਬਰ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ, ਸਬ ਡਵੀਜ਼ਨ ਬਠਿੰਡਾ ਦੀ ਨਵੀਂ ਕਮੇਟੀ ਦਾ ਗਠਨ
Ad Position 24