20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦੁਸਹਿਰੇ ਦੇ ਸਬੰਧ ’ਚ ਨਿਊ ਡਰਾਮੈਟਿਕ ਕਲੱਬ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਭੁੱਚੋ ਮੰਡੀ, 20 ਅਕਤੂਬਰ (ਬਿੱਕਰ ਸਿੰਘ ਸਿੱਧੂ)-ਦਸਹਿਰੇ ਦੇ ਪਵਿੱਤਰ ਤਿਉਹਾਰ ਦੇ ਸਬੰਧ ਵਿਚ ਸਥਾਨਕ ਨਿਊ ਡਰਾਮੈਟਿਕ ਕਲੱਬ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬੈਂਡ-ਵਾਜਿਆਂ ਅਤੇ ਸੁੰਦਰ ਮਨਮੋਹਕ ਝਾਕੀਆਂ ਨਾਲ ਸਜੀ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਪੰਚਾਇਤੀ ਸ਼ਿਵ ਮੰਦਰ ਤੋਂ ਆਰੰਭ ਹੋਈ ਇਹ ਸ਼ੋਭਾ ਯਾਤਰਾ ਮੰਡੀ ਦੇ ਵੱਖ-ਵੱਖ ਬਾਜ਼ਾਰਾਂ ਅਤੇ ਗਲੀਆਂ ਵਿਚੋਂ ਹੁੰਦੀ ਹੋਈ ਦਸਹਿਰਾ ਗਰਾਊਂਡ ਵਿਖੇ ਪਹੁੰਚ ਕੇ ਸਮਾਪਤ ਹੋਈ।

Ad Position 21
No active advertisement
ਅਜੀਤ ਡੈਸਕ 21-10-2026
ਭੁੱਚੋ ਮੰਡੀ, 20 ਅਕਤੂਬਰ (ਬਿੱਕਰ ਸਿੰਘ ਸਿੱਧੂ)-ਦਸਹਿਰੇ ਦੇ ਪਵਿੱਤਰ ਤਿਉਹਾਰ ਦੇ ਸਬੰਧ ਵਿਚ ਸਥਾਨਕ ਨਿਊ ਡਰਾਮੈਟਿਕ ਕਲੱਬ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬੈਂਡ-ਵਾਜਿਆਂ ਅਤੇ ਸੁੰਦਰ ਮਨਮੋਹਕ ਝਾਕੀਆਂ ਨਾਲ ਸਜੀ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਪੰਚਾਇਤੀ ਸ਼ਿਵ ਮੰਦਰ ਤੋਂ ਆਰੰਭ ਹੋਈ ਇਹ ਸ਼ੋਭਾ ਯਾਤਰਾ ਮੰਡੀ ਦੇ ਵੱਖ-ਵੱਖ ਬਾਜ਼ਾਰਾਂ ਅਤੇ ਗਲੀਆਂ ਵਿਚੋਂ ਹੁੰਦੀ ਹੋਈ ਦਸਹਿਰਾ ਗਰਾਊਂਡ ਵਿਖੇ ਪਹੁੰਚ ਕੇ ਸਮਾਪਤ ਹੋਈ। ਇਸ ਮੌਕੇ ਨਗਰ ਕੌਂਸਲ ਭੁੱਚੋ ਮੰਡੀ ਦੀ ਪ੍ਰਧਾਨ ਨੀਨਾ ਬਾਂਸਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੋਤ ਪ੍ਰਚੰਡ ਕਰਕੇ ਸ਼ੋਭਾ ਯਾਤਰਾ ਨੂੰ ਰਵਾਨਾ ਕੀਤਾ। ਸ਼ੋਭਾ ਯਾਤਰਾ ਦੌਰਾਨ ਕਲਾਕਾਰਾਂ ਵਲੋਂ ਭਗਵਾਨ ਰਾਮ ਪਰਿਵਾਰ, ਰਾਵਣ ਪਰਿਵਾਰ ਅਤੇ ਸ੍ਰੀ ਹਨੂੰਮਾਨ ਸਮੇਤ ਵੱਖ-ਵੱਖ ਧਾਰਮਿਕ ਪਾਤਰਾਂ ਦੀਆਂ ਸੁੰਦਰ ਤੇ ਮਨਮੋਹਕ ਝਾਕੀਆਂ ਪੇਸ਼ ਕੀਤੀਆਂ ਗਈਆਂ, ਜੋ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀਆਂ। ਬੈਂਡ-ਵਾਜਿਆਂ ਦੀਆਂ ਧੁਨਾਂ ਅਤੇ ਧਾਰਮਿਕ ਰੰਗ ਵਿਚ ਰੰਗੀ ਇਸ ਸ਼ੋਭਾ ਯਾਤਰਾ ਨੇ ਮੰਡੀ ਵਿਚ ਤਿਉਹਾਰ ਵਰਗਾ ਮਾਹੌਲ ਸਿਰਜ ਦਿੱਤਾ। ਸ਼ੋਭਾ ਯਾਤਰਾ ਵਿਚ ਸਜਾਈਆਂ ਗਈਆਂ ਮਨਮੋਹਕ ਝਾਕੀਆਂ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਸਪਤਾਲ ਘੁੱਦਾ ਦੇ ਡਾ. ਜੋਬਨਪ੍ਰੀਤ ਸਿੰਘ ਸਰਾਂ ਪੇਂਡੂ ਖੇਤਰ ’ਚ ਦੇ ਰਹੇ ਮਿਆਰੀ ਸਿਹਤ ਸੇਵਾਵਾਂ ਅਗਲੀ ਖ਼ਬਰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ
Ad Position 24