20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਟੂਰ ਦਾ ਫਫੜੇ ਭਾਈਕੇ ’ਚ ਨਿੱਘਾ ਸਵਾਗਤ

ਮਾਨਸਾ, 20 ਅਕਤੂਬਰ (ਰਾਵਿੰਦਰ ਸਿੰਘ ਰਵੀ)- ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਟੂਰ ਦਾ ਪਿੰਡ ਫਫੜੇ ਭਾਈਕੇ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਟਰਾਫ਼ੀ ਟੂਰ ਦਾ ਮੁੱਖ ਉਦੇਸ਼ ਪੰਜਾਬ ’ਚ ਹੋਣ ਜਾ ਰਹੇ ਵੱਕਾਰੀ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਪ੍ਰਤੀ ਖੇਡ ਪ੍ਰੇਮੀਆਂ ਵਿੱਚ ਉਤਸ਼ਾਹ ਪੈਦਾ ਕਰਨਾ ਅਤੇ ਨੌਜਵਾਨਾਂ ਨੂੰ ਹਾਕੀ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 21-10-2026
ਮਾਨਸਾ, 20 ਅਕਤੂਬਰ (ਰਾਵਿੰਦਰ ਸਿੰਘ ਰਵੀ)- ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਟੂਰ ਦਾ ਪਿੰਡ ਫਫੜੇ ਭਾਈਕੇ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਟਰਾਫ਼ੀ ਟੂਰ ਦਾ ਮੁੱਖ ਉਦੇਸ਼ ਪੰਜਾਬ ’ਚ ਹੋਣ ਜਾ ਰਹੇ ਵੱਕਾਰੀ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਪ੍ਰਤੀ ਖੇਡ ਪ੍ਰੇਮੀਆਂ ਵਿੱਚ ਉਤਸ਼ਾਹ ਪੈਦਾ ਕਰਨਾ ਅਤੇ ਨੌਜਵਾਨਾਂ ਨੂੰ ਹਾਕੀ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦਾ ਇਹ ਟੂਰ 26 ਅਕਤੂਬਰ ਨੂੰ ਜਲੰਧਰ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੇ ਇਸ ਵੱਕਾਰੀ ਟੂਰਨਾਮੈਂਟ ਦੇ ਮੁਕਾਬਲੇ ਜਲੰਧਰ ਅਤੇ ਐਸ. ਏ. ਐਸ. ਨਗਰ (ਮੋਹਾਲੀ) ਵਿਖੇ ਕਰਵਾਏ ਜਾਣਗੇ। ਜਲੰਧਰ ਵਿਖੇ 27 ਅਕਤੂਬਰ ਤੋਂ 2 ਨਵੰਬਰ ਤੱਕ 6 ਦੇਸ਼ਾਂ ਦੀਆਂ ਟੀਮਾਂ ਦੇ ਲੀਗ ਮੁਕਾਬਲੇ ਹੋਣਗੇ ਜਦਕਿ ਮੋਹਾਲੀ ਵਿਖੇ 4 ਨਵੰਬਰ ਨੂੰ ਦੋਵੇਂ ਸੈਮੀਫਾਈਨਲ ਅਤੇ 5 ਨਵੰਬਰ ਨੂੰ ਤੀਜੇ ਸਥਾਨ ਲਈ ਮੁਕਾਬਲਾ ਅਤੇ ਫਾਈਨਲ ਖੇਡਿਆ ਜਾਵੇਗਾ। ਇਸ ਟੂਰਨਾਮੈਂਟ ਵਿਚ ਭਾਰਤ, ਬੰਗਲਾਦੇਸ਼, ਜਾਪਾਨ, ਚੀਨ, ਦੱਖਣੀ ਕੋਰੀਆ ਅਤੇ ਮਲੇਸ਼ੀਆ ਦੀਆਂ ਟੀਮਾਂ ਹਿੱਸਾ ਲੈਣਗੀਆਂ। ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ‘ਆਪ’ ਆਗੂ ਡਾ. ਰਾਜੂ ਢੱਡੇ ਨੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ।
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਲਖਮੀਰ ਦਾਸ ਸਮਾਓਂ ਵਿਖੇ ਵਿਜੈ ਦਸਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜਿਲ੍ਹੇ ’ਚ ਪਟਾਕਿਆਂ ਨੂੰ ਬਣਾਉਣ, ਸਟੋਰ ਕਰਨ, ਖ਼ਰੀਦਣ, ਵੇਚਣ ਅਤੇ ਵਰਤੋਂ ’ਤੇ ਪਾਬੰਦੀ
Ad Position 24