20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਜ਼ਖਮੀ 2 ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਡੀ.ਸੀ. ਨੇ ਵਿੱਤੀ ਸਹਾਇਤਾ ਦੇ ਚੈੱਕ ਦਿੱਤੇ

ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮੌਕੇ ਗੋਲੀ ਲੱਗਣ ਕਰ ਕੇ ਜ਼ਖਮੀ ਹੋਏ 2 ਨੌਜਵਾਨਾਂ ਦੇ ਪਰਿਵਾਰਾਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਵਲੋਂ ਰੈੱਡ ਕਰਾਸ ਸੁਸਾਇਟੀ ਦੀ ਤਰਫ਼ੋਂ ਵਿੱਤੀ ਸਹਾਇਤਾ ਦੇ ਚੈੱਕ ਦਿੱਤੇ ਗਏ। ਉਨ੍ਹਾਂ ਡੀ.

Ad Position 21
No active advertisement
ਅਜੀਤ ਡੈਸਕ 21-10-2026
ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮੌਕੇ ਗੋਲੀ ਲੱਗਣ ਕਰ ਕੇ ਜ਼ਖਮੀ ਹੋਏ 2 ਨੌਜਵਾਨਾਂ ਦੇ ਪਰਿਵਾਰਾਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਵਲੋਂ ਰੈੱਡ ਕਰਾਸ ਸੁਸਾਇਟੀ ਦੀ ਤਰਫ਼ੋਂ ਵਿੱਤੀ ਸਹਾਇਤਾ ਦੇ ਚੈੱਕ ਦਿੱਤੇ ਗਏ। ਉਨ੍ਹਾਂ ਡੀ. ਐਮ. ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਹੈਪੀ ਦੇ ਪਿਤਾ ਕਸਤੂਰੀ ਲਾਲ ਨੂੰ 2 ਲੱਖ 50 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ ਅਤੇ ਬਲਤੇਜ ਸਿੰਘ ਦੇ ਪਰਿਵਾਰਿਕ ਮੈਂਬਰ ਨੂੰ ਵੀ ਮਾਲੀ ਮਦਦ ਵਜੋਂ 90 ਹਜ਼ਾਰ ਰੁਪਏ ਦਾ ਚੈੱਕ ਦਿੱਤਾ। ਡਿਪਟੀ ਕਮਿਸ਼ਨਰ ਨੇ ਵਿਸ਼ਵਾਸ ਦਿਵਾਇਆ ਕਿ ਜਿੱਥੇ ਪੰਜਾਬ ਸਰਕਾਰ ਵਲੋਂ ਚਾਰੇ ਜ਼ਖਮੀਆਂ ਦਾ ਮੁਫ਼ਤ ਡਾਕਟਰੀ ਇਲਾਜ ਕਰਵਾਇਆ ਜਾ ਰਿਹਾ ਹੈ, ਉੱਥੇ ਉਨ੍ਹਾਂ ਦੀ ਦੇਖਭਾਲ ਲਈ ਰੁਕਣ ਵਾਲੇ ਪਰਿਵਾਰਕ ਮੈਂਬਰਾਂ ਦੇ ਠਹਿਰਾਓ ਦਾ ਖਰਚਾ ਵੀ ਅਦਾ ਕੀਤਾ ਜਾ ਰਿਹਾ ਹੈ। ਚੈੱਕ ਭੇਟ ਕਰਨ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਅੱਜ ਮਾਨਸਾ ਧਰਨੇ ’ ਚ ਪਹੁੰਚਣਗੇ ਅਗਲੀ ਖ਼ਬਰ ਭਾਜਪਾ ਆਗੂ ਗ੍ਰਹਿ ਮੰਤਰੀ ਨੂੰ ਨਸ਼ਾ ਵਿਰੋਧੀ ਯਾਤਰਾ ਦੌਰਾਨ ਜਾਨ ਗਵਾਉਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਮਿਲਾਉਣਾ ਭੁੱ...
Ad Position 24