21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਿਹਤ ਵਿਭਾਗ ਦੇ ਆਊਟ ਸੋਰਸ ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਹਸਪਤਾਲ ‘ਚ ਫੈਲੀ ਗੰਦਗੀ

ਬਠਿੰਡਾ, 21 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਿਹਤ ਵਿਭਾਗ ਦੇ ਆਊਟ ਸੋਰਸ ਮੁਲਾਜ਼ਮ ਅਤੇ ਸਫ਼ਾਈ ਕਾਮੇ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਅਣਮਿਥੇ ਸਮੇਂ ਲਈ ਹੜਤਾਲ ਸੱਤਵੇਂ ਦਿਨ ਵੀ ਜਾਰੀ ਹੈ। ਜਿਸ ਕਾਰਨ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ‘ਚ ਸਫ਼ਾਈ ਨਾ ਹੋਣ ਕਾਰਨ ਲਗਾਤਾਰ ਗੰਦਗੀ ਫੈਲਣ ਲੱਗੀ ਹੈ।

Ad Position 21
No active advertisement
ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰਦੇ ਹੋਏ ਸਿਹਤ ਵਿਭਾਗ ਦੇ ਆਊਟ ਸੋਰਸ ਸਫ਼ਾਈ ਕਾਮੇ। ਤਸਵੀਰ: ਲਵਲੀ 22-10-2026
ਬਠਿੰਡਾ, 21 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਿਹਤ ਵਿਭਾਗ ਦੇ ਆਊਟ ਸੋਰਸ ਮੁਲਾਜ਼ਮ ਅਤੇ ਸਫ਼ਾਈ ਕਾਮੇ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਅਣਮਿਥੇ ਸਮੇਂ ਲਈ ਹੜਤਾਲ ਸੱਤਵੇਂ ਦਿਨ ਵੀ ਜਾਰੀ ਹੈ। ਜਿਸ ਕਾਰਨ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ‘ਚ ਸਫ਼ਾਈ ਨਾ ਹੋਣ ਕਾਰਨ ਲਗਾਤਾਰ ਗੰਦਗੀ ਫੈਲਣ ਲੱਗੀ ਹੈ। ਹਸਪਤਾਲ ‘ਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਸਮੂਹ ਆਊਟ ਸੋਰਸ ਮੁਲਾਜ਼ਮਾਂ ਵਲੋਂ ਸਫ਼ਾਈ ਸੇਵਕ ਮੁਲਾਜ਼ਮਾਂ ਦਾ ਠੇਕਾ ਨਿੱਜੀ ਕੰਪਨੀ ਅਪੈਕਸ ਸ਼ੀਲਡ ਨੂੰ ਦੇਣ ਦੇ ਵਿਰੋਧ ਵਜੋਂ ਸਿਵਲ ਸਰਜਨ ਦਫ਼ਤਰ ਬਠਿੰਡਾ ਅੱਗੇ ਪਿਛਲੇ ਸੱਤ ਦਿਨਾਂ ਤੋਂ ਧਰਨਾ ਜਾਰੀ ਹੈ। ਆਊਟ ਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਬਠਿੰਡਾ ਵਲੋਂ ਸਿਵਲ ਹਸਪਤਾਲ ਬਠਿੰਡਾ ਤੋਂ ਲੈ ਕੇ ਭਰਵੀਂ ਰੋਸ ਰੈਲੀ ਡੀ.ਸੀ.ਦਫ਼ਤਰ ਤੱਕ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਸਿਹਤ ਡਾਇਰੈਕਟਰ ਤੇ ਅਫ਼ਸਰਸ਼ਾਹੀ ਵਲੋਂ ਕੀਤੀ ਜਾਂਦੀ ਕੱਚੇ ਮੁਲਾਜ਼ਮਾਂ ਦੀ ਅੰਨ੍ਹੀ ਲੁੱਟ ਬਾਰੇ ਜਾਗਰੂਕ ਕੀਤਾ। ਆਗੂਆਂ ਨੇ ਕਿਹਾ ਕਿ ਜਿੱਥੇ ਆਮ ਆਦਮੀ ਦੀ ਸਰਕਾਰ ਵਲੋਂ ਸਮੂਹ ਕੱਚੇ ਕਾਮੇ ਪੱਕੇ ਕਰਨ ਦੀ ਗੱਲ ਕੀਤੀ ਗਈ ਹੈ, ਉੱਥੇ ਹੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਸਿਵਲ ਸਰਜਨ ਬਠਿੰਡਾ ਅਤੇ ਡੀ.ਐੱਮ.ਸੀ ਬਠਿੰਡਾ ਦੀ ਮਿਲੀਭੁਗਤ ਨਾਲ ਅਪੈਕਸ ਸ਼ੀਲਡ ਕੰਪਨੀ ਨੂੰ ਸਫ਼ਾਈ ਸੇਵਕ ਮੁਲਾਜ਼ਮਾਂ ਦਾ ਠੇਕਾ ਜ਼ਿਲ੍ਹਾ ਪੱਧਰ ਉੱਪਰ ਦਿੱਤਾ ਗਿਆ ਹੈ। ਜਿਸ ਦੇ ਵਿਰੋਧ ਵਿਚ ਸਫ਼ਾਈ ਸੇਵਕ ਮੁਲਾਜ਼ਮਾਂ ਵਲੋਂ ਸਿਵਲ ਸਰਜਨ ਬਠਿੰਡਾ ਦੇ ਗੇਟ ਅੱਗੇ ਸੱਤਵੇਂ ਦਿਨ ਵੀ ਧਰਨਾ ਜਾਰੀ ਰੱਖਿਆ। ਉਨ੍ਹਾਂ ਕਿਹਾ ਕਿ ਵੱਡੇ-ਵੱਡੇ ਵਾਅਦੇ ਕਰਨ ਵਾਲੀ ਆਮ ਆਦਮੀ ਦੀ ਸਰਕਾਰ ਜੋ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗੱਲ ਕਰਦੀ ਸੀ, ਉਹ ਹੀ ਸਰਕਾਰ ਇਨ੍ਹਾਂ ਮੁਲਾਜ਼ਮਾਂ ਨੂੰ ਇੱਕ ਲੋਟੂ ਕੰਪਨੀ ਅਪੈਕਸ ਸ਼ੀਲਡ ਦੇ ਹਵਾਲੇ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮਲੂਕਾ ਦੀ ਅਗਵਾਈ ‘ਚ ਭਾਜਪਾ ਜ਼ਿਲ੍ਹਾ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਅਗਲੀ ਖ਼ਬਰ ਸਾਲਾਂ ਤੋਂ ਜੰਜਰ ਬਣੀ ਸੜਕ ਦਾ ਨਿਰਮਾਣ ਨਾ ਹੋਣ ਕਰ ਕੇ ਪਿੰਡ ਵਾਸੀਆਂ ਵਲੋਂ ਅਣਮਿਥੇ ਸਮੇਂ ਦਾ ਧਰਨਾ
Ad Position 24