23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਵਿਆਹੁਤਾ ਨੇ ਜਲਘਰ ਦੀ ਪਾਣੀ ਵਾਲੀ ਡਿੱਗੀ ’ਚ ਛਾਲ ਮਾਰ ਕੇ ਜੀਵਨ ਲੀਲ੍ਹਾ ਸਮਾਪਤ ਕੀਤੀ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)- ਬੀਤੀ ਸ਼ਾਮ ਰਾਮਾਂ ਮੰਡੀ ਦੀ ਇਕ ਵਿਆਹੁਤਾ ਵਲੋਂ ਇਕ ਨੌਜਵਾਨ ਦੀਆਂ ਨਾਜਾਇਜ਼ ਹਰਕਤਾਂ ਤੋਂ ਪ੍ਰੇਸ਼ਾਨ ਹੋ ਕੇ ਜਲਘਰ ਦੀ ਪਾਣੀ ਵਾਲੀ ਡਿੱਗੀ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਿਤ ਕਰ ਲਏ ਜਾਣ ਦਾ ਸਮਾਚਾਰ ਹੈ। ਇਸ ਮਾਮਲੇ ਵਿਚ ਥਾਣਾ ਰਾਮਾਂ ਦੀ ਪੁਲਿਸ ਵਲੋਂ ਇਕ ਨੌਜਵਾਨ ਖ਼ਿਲਾਫ਼ ਮੁਕੱਦਮਾ ਦਰਜ ਲਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 23-10-2026
ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)- ਬੀਤੀ ਸ਼ਾਮ ਰਾਮਾਂ ਮੰਡੀ ਦੀ ਇਕ ਵਿਆਹੁਤਾ ਵਲੋਂ ਇਕ ਨੌਜਵਾਨ ਦੀਆਂ ਨਾਜਾਇਜ਼ ਹਰਕਤਾਂ ਤੋਂ ਪ੍ਰੇਸ਼ਾਨ ਹੋ ਕੇ ਜਲਘਰ ਦੀ ਪਾਣੀ ਵਾਲੀ ਡਿੱਗੀ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਿਤ ਕਰ ਲਏ ਜਾਣ ਦਾ ਸਮਾਚਾਰ ਹੈ। ਇਸ ਮਾਮਲੇ ਵਿਚ ਥਾਣਾ ਰਾਮਾਂ ਦੀ ਪੁਲਿਸ ਵਲੋਂ ਇਕ ਨੌਜਵਾਨ ਖ਼ਿਲਾਫ਼ ਮੁਕੱਦਮਾ ਦਰਜ ਲਿਆ ਗਿਆ ਹੈ। ਰਾਮਾਂ ਪੁਲਿਸ ਨੂੰ ਦਿੱਤੇ ਬਿਆਨ ਵਿਚ ਮ੍ਰਿਤਕਾ ਦੇ ਪਤੀ ਅੰਕੁਸ਼ ਕੁਮਾਰ ਦੱਸਿਆ ਕਿ ਉਸ ਦਾ ਵਿਆਹ ਕਰੀਬ 9 ਸਾਲ ਪਹਿਲਾਂ ਮੌੜ ਮੰਡੀ ਵਾਸੀ ਰੰਜਨਾ ਰਾਣੀ ਨਾਲ ਹੋਇਆ ਸੀ, ਜਿਸ ਤੋਂ ਉਨ੍ਹਾਂ ਦੇ ਦੋ ਛੋਟੇ-ਛੋਟੇ ਬੱਚੇ ਵੀ ਹਨ। ਉਸ ਨੇ ਦੱਸਿਆ ਕਿ ਉਸ ਦੀ ਸੁਪਰ ਮਾਰਕੀਟ ਰਾਮਾਂ ਮੰਡੀ ਵਿਚ ਮਨਿਆਰੀ ਦੀ ਦੁਕਾਨ ਦੇ ਨੇੜੇ ਹੀ ਰੈਡੀਮੇਡ ਕੱਪੜਿਆਂ ਦੀ ਦੁਕਾਨ ਕਰਨ ਵਾਲੇ ਜਗਪਾਲ ਸਿੰਘ ਵਾਸੀ ਤਿਉਣਾ ਪੁਜਾਰੀਆ ਨਾਲ ਕਰੀਬ ਡੇਢ-ਦੋ ਸਾਲ ਪਹਿਲਾਂ ਉਸ ਦੀ ਪਤਨੀ ਦੀ ਗੱਲਬਾਤ ਸ਼ੁਰੂ ਹੋਈ ਸੀ, ਇਸ ਬਾਰੇ ਪਤਾ ਲੱਗਣ ‘ਤੇ ਉਸ ਨੇ ਆਪਣੀ ਪਤਨੀ ਨੂੰ ਉਕਤ ਵਿਅਕਤੀ ਨਾਲ ਗੱਲਬਾਤ ਕਰਨ ਤੋਂ ਰੋਕ ਦਿੱਤਾ ਸੀ। ਅੰਕੁਸ਼ ਕੁਮਾਰ ਨੇ ਦੋਸ਼ ਲਾਇਆ ਕਿ ਇਸ ਤੋਂ ਬਾਅਦ ਵੀ ਜਗਪਾਲ ਸਿੰਘ ਉਸ ਦੀ ਪਤਨੀ ਨੂੰ ਕਥਿਤ ਤੌਰ ‘ਤੇ ਤੰਗ-ਪ੍ਰੇਸ਼ਾਨ ਕਰਦਾ ਰਿਹਾ। ਉਸ ਵਲੋਂ ਕਈ ਵਾਰ ਸਮਝਾਉਣ ਦੇ ਬਾਵਜੂਦ ਵੀ ਉਕਤ ਦੋਸ਼ੀ ਵਿਅਕਤੀ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ। ਬਿਆਨ ਅਨੁਸਾਰ, ਪ੍ਰੇਸ਼ਾਨ ਹੋ ਕੇ 21 ਅਕਤੂਬਰ ਦੀ ਸ਼ਾਮ ਕਰੀਬ 6 ਵਜੇ ਉਸ ਦੀ ਪਤਨੀ ਘਰੋਂ ਚਲੀ ਗਈ। ਪਰਿਵਾਰ ਵਲੋਂ ਭਾਲ ਕਰਨ ਦੌਰਾਨ ਸ਼ਾਮ ਕਰੀਬ 6.40 ਵਜੇ ਉਸ ਦੀ ਲਾਸ਼ ਵਾਟਰ ਵਰਕਸ ਦੀ ਪਾਣੀ ਵਾਲੀ ਡਿੱਗੀ ਵਿਚੋਂ ਮਿਲੀ। ਸੂਚਨਾ ਮਿਲਣ ‘ਤੇ ਥਾਣਾ ਰਾਮਾਂ ਦੀ ਪੁਲਿਸ ਅਤੇ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰਜ਼ ਦੀ ਟੀਮ ਐਂਬੂਲੈਂਸ ਸਮੇਤ ਮੌਕੇ ‘ਤੇ ਪਹੁੰਚੀ। ਸੁਸਾਇਟੀ ਦੇ ਵਰਕਰਾਂ ਦੀ ਮਦਦ ਨਾਲ ਲਾਸ਼ ਨੂੰ ਪਾਣੀ ਵਿਚੋਂ ਬਾਹਰ ਕੱਢ ਕੇ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਦੀ ਮੋਰਚਰੀ ਵਿਚ ਰਖਵਾਇਆ ਗਿਆ। ਪੁਲਿਸ ਅਨੁਸਾਰ ਅੰਕੁਸ਼ ਕੁਮਾਰ ਦੇ ਬਿਆਨ ਦੇ ਆਧਾਰ ‘ਤੇ ਉਕਤ ਜਗਪਾਲ ਸਿੰਘ ਉਰਫ਼ ਪਾਲੀ ਖ਼ਿਲਾਫ਼ (ਬੀ.ਐਨ.ਐਸ.) ਦੀ ਧਾਰਾ 108 ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕਾ ਆਪਣੇ ਪਿੱਛੇ ਆਪਣਾ ਪਤੀ ਅਤੇ ਦੋ ਨਾਬਾਲਿਗ ਬੱਚੇ ਛੱਡ ਗਈ ਹੈ। ਪੁਲਿਸ ਵਲੋਂ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਉਸ ਦੇ ਨਿਵਾਸ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ 4 ਨਸ਼ਾ ਤਸਕਰ ਕਾਬੂ 9710 ਨਸ਼ੀਲੀਆਂ ਗੋਲੀਆਂ, 151 ਗ੍ਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਮੁਲਾਜ਼ਮਾਂ ਨੇ ਦੂਜੇ ਦਿਨ ਵੀ ਸਮੂਹਿਕ ਛੁੱਟੀ ਜਾਰੀ ਰੱਖਦਿਆਂ ਕੀਤਾ ਰੋਸ ਪ੍ਰਦਰਸ਼ਨ
Ad Position 24