23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸ਼੍ਰੋਮਣੀ ਅਕਾਲੀ ਦਲ (ਬ) ਨੇ ਐਸ. ਸੀ. ਭਾਈਚਾਰੇ ਦੀ ਭਲਾਈ ਲਈ ਮੀਲ ਪੱਥਰ ਕਾਇਮ ਕੀਤੇ-ਰਣੀਕੇ

ਨਥਾਣਾ, 22 ਅਕਤੂਬਰ (ਗੁਰਦਰਸ਼ਨ ਲੁੱਧੜ)-ਸਥਾਨਕ ਸਮਰਾਟ ਪੈਲੇਸ ਵਿਖੇ ਸ਼੍ਰੋਮਣੀ ਅਕਾਲੀ ਦਲ ਐਸ. ਸੀ.

Ad Position 21
No active advertisement
ਅਜੀਤ ਡੈਸਕ 23-10-2026
ਨਥਾਣਾ, 22 ਅਕਤੂਬਰ (ਗੁਰਦਰਸ਼ਨ ਲੁੱਧੜ)-ਸਥਾਨਕ ਸਮਰਾਟ ਪੈਲੇਸ ਵਿਖੇ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਵਲੋਂ ਕੀਤੀ ਗਈ ਹਲਕਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਆਪਣੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ ਲਈ ਵਿਸ਼ੇਸ਼ ਮੀਲ ਪੱਥਰ ਕਾਇਮ ਕੀਤੇ, ਜਿਵੇਂਕਿ ਗ਼ਰੀਬ ਧੀਆਂ ਦੇ ਵਿਆਹ ਲਈ ਸ਼ਗਨ ਸਕੀਮ,ਆਟਾ ਦਾਲ, ਵਿਦਿਆਰਥੀਆਂ ਲਈ ਵਜ਼ੀਫ਼ੇ ਅਤੇ ਬਿਨ੍ਹਾਂ ਵਿਤਕਰੇ ਬੁਢਾਪਾ ਪੈਨਸ਼ਨਾਂ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਦੀ 1997 ਵਿਚ ਪਹਿਲੀ ਵਾਰ ਪੰਜ ਸਾਲ ਰਾਜ ਕਰਨ ਵਾਲੀ ਸਰਕਾਰ ਨੇ ਕੀਤੀ ਸੀ, ਜਦੋਂਕਿ ਉਸ ਤੋਂ ਪਹਿਲਾਂ ਸਮੇਂ ਸਮੇਂ ਦੌਰਾਨ ਰਹੀਆਂ ਕਾਂਗਰਸ ਦੀਆਂ ਸਰਕਾਰਾਂ ਨੇ ਗ਼ਰੀਬ ਵਰਗਾਂ ਨੂੰ ਲਾਰਿਆਂ ਤੋਂ ਸਿਵਾਏ ਕੁਝ ਵੀ ਨਹੀਂ ਸੀ ਦਿੱਤਾ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਆਈ. ਏ. ਐਸ. ਦਰਬਾਰਾ ਸਿੰਘ ਗੁਰੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜਿੱਥੇ ਗ਼ਰੀਬ ਲੋਕਾਂ ਦੀ ਆਰਥਿਕ ਮਦਦ ਲਈ ਵੱਖ-ਵੱਖ ਭਲਾਈ ਸਕੀਮਾਂ ਅਮਲਾਂ ਵਿਚ ਲਿਆਂਦੀਆਂ, ਉੱਥੇ ਮਿਆਰੀ ਵਿੱਦਿਆ ਨੂੰ ਗ਼ਰੀਬ ਵਿਦਿਆਰਥੀਆਂ ਦੀ ਪਹੁੰਚ ਵਿਚ ਲਿਆਉਣ ਲਈ ਮੈਰੀਟੋਰੀਅਸ ਵਰਗੇ ਵਿਸ਼ੇਸ਼ ਸਕੂਲਾਂ ਦੀ ਸਥਾਪਨਾ ਕੀਤੀ। ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਨੇ ਭਰੋਸਾ ਦਿਵਾਇਆ ਕਿ ਪਾਰਟੀ ਦੀ ਸਰਕਾਰ ਆਉਣ ਉਪਰੰਤ ਐਸ. ਸੀ. ਵਰਗ ਤੋਂ ਖੋਹੀਆਂ ਗਈਆਂ ਸਾਰੀਆਂ ਸਹੂਲਤਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਧਾਕੇ ਇਕ ਲੱਖ ਰੁਪਏ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਸਵਰਨ ਸਿੰਘ ਪੂਹਲੀ, ਹਲਕਾ ਇੰਚਾਰਜ ਦਲਜੀਤ ਸਿੰਘ ਗੁਰੂ, ਹਲਕਾ ਪ੍ਰਧਾਨ ਹਰਪਾਲ ਸਿੰਘ ਕਲਿਆਣ, ਬੇਅੰਤ ਸਿੰਘ ਅਤੇ ਹੋਰਨਾਂ ਆਗੂਆਂ ਵਲੋਂ ਵੀ ਆਪਣੇ ਵਿਚਾਰ ਰੱਖੇ ਗਏ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ, ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਮਾਲਵਾ ਅਤੇ ਐਨ. ਆਰ. ਆਈ. ਆਗੂ ਹਰਨੇਕ ਸਿੰਘ ਸਿੱਧੂ ਨੇ ਐਸ. ਸੀ. ਵਿੰਗ ਦੇ ਸੀਨੀਅਰ ਆਗੂਆਂ ਦਾ ਨਗਰ ਨਥਾਣਾ ਵਿਖੇ ਪਹੁੰਚਣ ਤੇ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਸੰਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤਾ ਵਿਚਾਰ ਵਟਾਂਦਰਾ ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ 4 ਨਸ਼ਾ ਤਸਕਰ ਕਾਬੂ 9710 ਨਸ਼ੀਲੀਆਂ ਗੋਲੀਆਂ, 151 ਗ੍ਰਾਮ ਹੈਰੋਇਨ ਬਰਾਮਦ
Ad Position 24