23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੋਲਿੰਗ ਸਟੇਸ਼ਨਾਂ ਦੀ ਗਿਣਤੀ ਸੰਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤਾ ਵਿਚਾਰ ਵਟਾਂਦਰਾ

ਬਠਿੰਡਾ, 22 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਵਲੋਂ ਬੈਠਕ ਕੀਤੀ ਗਈ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ 1 ਜਨਵਰੀ 2027 ਦੇ ਅਧਾਰ ’ਤੇ ਸਪੈਸ਼ਲ ਸਮਰੀ ਰਿਵੀਜ਼ਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 23-10-2026
ਬਠਿੰਡਾ, 22 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਵਲੋਂ ਬੈਠਕ ਕੀਤੀ ਗਈ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ 1 ਜਨਵਰੀ 2027 ਦੇ ਅਧਾਰ ’ਤੇ ਸਪੈਸ਼ਲ ਸਮਰੀ ਰਿਵੀਜ਼ਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਹ ਨਿਰਧਾਰਤ ਸ਼ਡਿਊਲ ਮੀਟਿੰਗ ਵਿਚ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਸਾਂਝਾ ਕਰਨ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ ਦੀਆਂ ਗਿਣਤੀ ਵਧਾਉਣ ਦੀਆਂ ਤਜਵੀਜ਼ਾਂ ਸਬੰਧੀ ਵੀ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਤਰਕ ਸੰਗਤ ਕਰਨ ਤੋਂ ਬਾਅਦ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1204 ਤੋਂ ਘਟ ਕੇ 1200 ਰਹਿ ਗਈ ਹੈ ਅਤੇ ਜ਼ਿਲ੍ਹੇ ਵਿਚ ਸਥਾਪਿਤ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਦੀ ਗਿਣਤੀ ਵਿਚ ਕੋਈ ਤਬਦੀਲੀ ਨਹੀਂ ਹੋਈ ਹੈ। ਉਨ੍ਹਾਂ ਦੱਸਿਆ ਕਿ 92-ਬਠਿੰਡਾ ਸ਼ਹਿਰੀ ਵਿਧਾਨ ਸਭਾ ਹਲਕੇ ਦੇ 4 ਪੋਲਿੰਗ ਸਟੇਸ਼ਨ ਘੱਟ ਹੋਣ ਕਾਰਨ ਪੋਲਿੰਗ ਸਟੇਸ਼ਨਾਂ ਦੀ ਗਿਣਤੀ 249 ਤੋਂ ਘੱਟਕੇ 245 ਰਹਿ ਗਈ ਹੈ। ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਨੂੰ ਦੱਸਿਆ ਗਿਆ ਕਿ ਮਿਤੀ 24 ਅਕਤੂਬਰ 2026 (ਦਿਨ ਸ਼ਨੀਵਾਰ) ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਬੂਥ ਲੈਵਲ ਅਫ਼ਸਰਾਂ ਵਲੋਂ ਸ਼ਾਮ 3 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ 2 ਨਵੰਬਰ ਤੱਕ, ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 12 ਨਵੰਬਰ ਤੱਕ, ਦਾਅਵੇ/ਇਤਰਾਜ਼ ਪ੍ਰਾਪਤ ਕਰਨ ਦਾ ਸਮਾਂ 12 ਨਵੰਬਰ ਤੋਂ 11 ਦਸੰਬਰ ਤੱਕ, ਦਾਅਵੇ/ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ ਤੱਕ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2027 ਨੂੰ ਹੋਵੇਗੀ। ਇਸ ਮੌਕੇ ਚੋਣ ਤਹਿਸੀਲਦਾਰ ਹਰਜਿੰਦਰ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਨਾਗਰਿਕ ਵੋਟਰ ਸੂਚੀ ਵਿਚ ਆਪਣੇ ਵੇਰਵੇ ਚੈੱਕ ਕਰ ਸਕਦੇ ਹਨ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸੁਨੀਲ ਕੁਮਾਰ, ਪ੍ਰਗਟ ਸਿੰਘ, ਪਰਿੰਦਰ ਪੈਵੀ, ਬੀ.ਜੇ.ਪੀ. ਤੋਂ ਹਰਪ੍ਰੀਤ ਸਿੰਘ ਮਾਨ, ਬੀ.ਐਸ.ਪੀ. ਤੋਂ ਬਨਵਾਰੀ ਲਾਲ, ਜੋਗਿੰਦਰ ਸਿੰਘ, ਵਿਸ਼ਾਲ, ਐਸ.ਏ.ਡੀ. ਤੋਂ ਕੁਲਦੀਪ ਸਿੰਘ ਤੋਂ ਇਲਾਵਾ ਚੋਣ ਕਾਨੂੰਗੋ ਪਰਮਜੀਤ ਸਿੰਘ, ਕਾਨੂੰਗੋ ਸੁਰੇਸ਼ ਕੁਮਾਰ, ਪ੍ਰਗਰਾਮ ਇਕਬਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਕਰਨ ਦੇ ਆਦੀ 2 ਵਿਅਕਤੀ ਕਾਬੂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਐਸ. ਸੀ. ਭਾਈਚਾਰੇ ਦੀ ਭਲਾਈ ਲਈ ਮੀਲ ਪੱਥਰ ਕਾਇਮ ਕੀਤੇ-ਰਣੀਕੇ
Ad Position 24