23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੇਂਡੂ ਸਾਹਿਤ ਸਭਾ ਬਾਲਿਆਂਵਾਲੀ ਵਲੋਂ ਸਨਮਾਨ ਸਮਾਰੋਹ 27 ਨੂੰ

ਬਾਲਿਆਂਵਾਲੀ, 22 ਅਕਤੂਬਰ (ਕੁਲਦੀਪ ਮਤਵਾਲਾ)-ਪੇਂਡੂ ਸਾਹਿਤ ਸਭਾ ਰਜਿ: ਬਾਲਿਆਂਵਾਲੀ ਵਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ’ਚੋਂ ਜੋ ਵਿਦਿਆਰਥੀਆਂ ਨੇ ਪੰਜਾਬੀ ਵਿਸ਼ੇ ’ਚੋਂ ਇਲਾਕੇ ਦੇ ਸਤਾਰ੍ਹਾਂ ਪਿੰਡਾਂ ਦੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਿਚੋਂ ਸਭ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ , ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਜਿਨ੍ਹਾਂ ਨੇ ਬੱਚਿਆਂ ਨੂੰ ਪੰਜਾਬੀ ਵਿਸ਼ਾ ਪੜ੍ਹਾਇਆ ਹੈ, ਉਨ੍ਹਾਂ ਨੂੰ 27 ਅਕਤੂਬਰ ਦਿਨ ਮੰਗਲਵਾਰ ਨੂੰ ਸਨਮਾਨ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਰੋਹ ’ਚ ਐਡਵੋਕੇਟ ਹਰਦੀਪ ਸਿੰਘ ਸਰਾਂ, ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਬਠਿੰਡਾ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 23-10-2026
ਬਾਲਿਆਂਵਾਲੀ, 22 ਅਕਤੂਬਰ (ਕੁਲਦੀਪ ਮਤਵਾਲਾ)-ਪੇਂਡੂ ਸਾਹਿਤ ਸਭਾ ਰਜਿ: ਬਾਲਿਆਂਵਾਲੀ ਵਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ’ਚੋਂ ਜੋ ਵਿਦਿਆਰਥੀਆਂ ਨੇ ਪੰਜਾਬੀ ਵਿਸ਼ੇ ’ਚੋਂ ਇਲਾਕੇ ਦੇ ਸਤਾਰ੍ਹਾਂ ਪਿੰਡਾਂ ਦੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਿਚੋਂ ਸਭ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ , ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਜਿਨ੍ਹਾਂ ਨੇ ਬੱਚਿਆਂ ਨੂੰ ਪੰਜਾਬੀ ਵਿਸ਼ਾ ਪੜ੍ਹਾਇਆ ਹੈ, ਉਨ੍ਹਾਂ ਨੂੰ 27 ਅਕਤੂਬਰ ਦਿਨ ਮੰਗਲਵਾਰ ਨੂੰ ਸਨਮਾਨ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਰੋਹ ’ਚ ਐਡਵੋਕੇਟ ਹਰਦੀਪ ਸਿੰਘ ਸਰਾਂ, ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਬਠਿੰਡਾ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰ ਰਹੇ ਹਨ। ਜਿਹੜੇ ਬੱਚਿਆਂ ਅਤੇ ਅਧਿਆਪਕਾਂ ਦਾ ਸਨਮਾਨ ਕੀਤਾ ਜਾਣਾ ਹੈ। ਪੇਂਡੂ ਸਾਹਿਤ ਸਭਾ ਵਲੋਂ ਉਨ੍ਹਾਂ ਨੂੰ ਸਨਮਾਨ ਸਮਾਰੋਹ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਸਕੂਲ ਦੇ ਵਿਹੜੇ ’ਚ ਦੁਸਹਿਰਾ ਮਨਾਇਆ ਅਗਲੀ ਖ਼ਬਰ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ’ਚ ਦੇਸ਼ ਦੀ ਨੁਮਾਇੰਦਗੀ ਕਰੇਗੀ ਸਿਮਰਨ ਕੰਬੋਜ
Ad Position 24