ਵੀਰੂ ਧਨੋਆ ਸ਼੍ਰੋਮਣੀ ਅਕਾਲੀ ਦਲ (ਬ) ਵਿਦਿਆਰਥੀ ਵਿੰਗ ਦਾ ਹਲਕਾ ਪ੍ਰਧਾਨ ਨਿਯੁਕਤ
ਭਗਤਾ ਭਾਈਕਾ, 22 ਅਗਸਤ (ਸੁਖਪਾਲ ਸਿੰਘ ਸੋਨੀ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਸਿਆਸੀ ਸਰਗਰਮੀਆਂ ਅਰੰਭ ਹੋ ਚੁੱਕੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਆਪਣੀ ਆਪਣੀ ਸਥਿਤੀ ਮਜ਼ਬੂਤ ਕਰਨ ਦੇ ਹੀਲੇ ਵਸੀਲੇ ਸ਼ੁਰੂ ਕਰ ਦਿੱਤੇ ਹਨ ।
ਭਗਤਾ ਭਾਈਕਾ, 22 ਅਗਸਤ (ਸੁਖਪਾਲ ਸਿੰਘ ਸੋਨੀ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਸਿਆਸੀ ਸਰਗਰਮੀਆਂ ਅਰੰਭ ਹੋ ਚੁੱਕੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਆਪਣੀ ਆਪਣੀ ਸਥਿਤੀ ਮਜ਼ਬੂਤ ਕਰਨ ਦੇ ਹੀਲੇ ਵਸੀਲੇ ਸ਼ੁਰੂ ਕਰ ਦਿੱਤੇ ਹਨ । ਇਸੇ ਤਰ੍ਹਾਂ ਹੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਸਾਬਕਾ ਮੰਤਰੀ ਅਤੇ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਸਿਕੰਦਰ ਸਿੰਘ ਮਲੂਕਾ ਨੇ ਨਗਰ ਕੋਠਾ ਗੁਰੂ ਤੋਂ ਮਿਹਨਤੀ ਨੌਜਵਾਨ ਆਗੂ ਵੀਰੂ ਧਨੋਆ ਕੋਠਾ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ ਓ ਆਈ ਦਾ ਹਲਕਾ ਰਾਮਪੁਰਾ ਫੂਲ ਦਾ ਪ੍ਰਧਾਨ ਨਿਯੁਕਤ ਕੀਤਾ ਹੈ ।