23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਨਸ਼ਾ ਤਸਕਰੀ ਰੋਕਣ ਲਈ ਕੀਤੇ ਉਪਰਾਲੇ ਜਨਤਕ ਕਰਨ ਕੇਂਦਰੀ ਗ੍ਰਹਿ ਮੰਤਰੀ- ਸਿੱਧੂ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਨਸ਼ਿਆਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਦੀ ਭੂਮਿਕਾ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਨਸ਼ਿਆਂ ਵਰਗੇ ਗੰਭੀਰ ਮਸਲੇ ’ਤੇ ਰਾਜਨੀਤੀ ਕਰਨ ਦੀ ਬਜਾਏ ਤਸਕਰੀ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਲੋਂ ਕਾਨੂੰਨਾਂ ਵਿਚ ਕੀਤੀਆਂ ਸੋਧਾਂ ਕਾਰਨ ਨਸ਼ਾ ਤਸਕਰਾਂ ਵਿਰੁੱਧ ਕਾਨੂੰਨੀ ਕਾਰਵਾਈ ਪ੍ਰਭਾਵਿਤ ਹੋਈ ਹੈ।

Ad Position 21
No active advertisement
ਅਜੀਤ ਡੈਸਕ 23-10-2026
ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਨਸ਼ਿਆਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਦੀ ਭੂਮਿਕਾ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਨਸ਼ਿਆਂ ਵਰਗੇ ਗੰਭੀਰ ਮਸਲੇ ’ਤੇ ਰਾਜਨੀਤੀ ਕਰਨ ਦੀ ਬਜਾਏ ਤਸਕਰੀ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਲੋਂ ਕਾਨੂੰਨਾਂ ਵਿਚ ਕੀਤੀਆਂ ਸੋਧਾਂ ਕਾਰਨ ਨਸ਼ਾ ਤਸਕਰਾਂ ਵਿਰੁੱਧ ਕਾਨੂੰਨੀ ਕਾਰਵਾਈ ਪ੍ਰਭਾਵਿਤ ਹੋਈ ਹੈ। ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਮੈਡੀਕਲ ਵਰਤੋਂ ਵਾਲੀਆਂ ਕੁਝ ਨਸ਼ੀਲੀਆਂ ਦਵਾਈਆਂ ਨਾਲ ਸਬੰਧਿਤ ਕਾਨੂੰਨੀ ਵਿਵਸਥਾਵਾਂ ਵਿਚ ਤਬਦੀ ਲੀਆਂ ਤੋਂ ਬਾਅਦ ਕਈ ਮਾਮਲਿਆਂ ਵਿਚ ਦੋਸ਼ੀਆਂ ਨੂੰ ਥਾਣੇ ਪੱਧਰ ’ਤੇ ਜ਼ਮਾਨਤ ਮਿਲਣ ਦੇ ਮਾਮਲੇ ਸਾਹਮਣੇ ਆਉਂਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਨਸ਼ਾ ਤਸਕਰੀ ਦੇ ਧੰਦੇ ਨੂੰ ਰੋਕਣ ਵਿਚ ਮੁਸ਼ਕਿਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਕਾਨੂੰਨ ਦੀ ਪ੍ਰਭਾਵਸ਼ਾਲੀ ਪਾਲਣਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਤੋਂ ਮੰਗ ਕੀਤੀ ਕਿ ਕੇਂਦਰ ਵਿਚ ਪਿਛਲੇ 12 ਸਾਲਾਂ ਦੌਰਾਨ ਨਸ਼ਾ ਤਸਕਰੀ ਨੂੰ ਰੋਕਣ ਲਈ ਕੀਤੇ ਗਏ ਉਪਰਾਲਿਆਂ ਅਤੇ ਉਨ੍ਹਾਂ ਦੇ ਨਤੀਜਿਆਂ ਬਾਰੇ ਦੇਸ਼ ਦੀ ਜਨਤਾ ਨੂੰ ਜਾਣਕਾਰੀ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਦੇਸੀ ਕੱਟੇ ਸਮੇਤ ਇਕ ਕਾਬੂ ਅਗਲੀ ਖ਼ਬਰ ਵੀਰੂ ਧਨੋਆ ਸ਼੍ਰੋਮਣੀ ਅਕਾਲੀ ਦਲ (ਬ) ਵਿਦਿਆਰਥੀ ਵਿੰਗ ਦਾ ਹਲਕਾ ਪ੍ਰਧਾਨ ਨਿਯੁਕਤ
Ad Position 24