23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

‘ਖੇਡਾਂ ਵਤਨ ਪੰਜਾਬ ਦੀਆਂ’ ’ਚ ਮਾਤਾ ਸੁੰਦਰੀ ਗਰਲਜ਼ ਕਾਲਜ ਦੀਆਂ ਖਿਡਾਰਨਾਂ ਨੇ ਮੁੱਕੇਬਾਜ਼ੀ ’ਚ ਜਿੱਤੇ 7 ਤਗਮੇ

ਬਠਿੰਡਾ, 22 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਢੱਡੇ ਦੀ ਇਕਾਈ ਮਾਤਾ ਸੁੰਦਰੀ ਗਰਲਜ਼ ਕਾਲਜ, ਢੱਡੇ ਦੀਆਂ ਖਿਡਾਰਨਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਮੁੱਕੇਬਾਜ਼ੀ ਮੁਕਾਬਲਿਆਂ ਵਿਚ 7 ਤਗਮੇ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ, ਐਮ.

Ad Position 21
No active advertisement
‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਤਗਮੇ ਜਿੱਤਣ ਵਾਲੀਆਂ ਖਿਡਾਰਨਾਂ ਦੇ ਨਾਮ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੀ ਮੈਨੇਜਮੈਂਟ ਤੇ ਸਟਾਫ਼। 23-10-2026
ਬਠਿੰਡਾ, 22 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਢੱਡੇ ਦੀ ਇਕਾਈ ਮਾਤਾ ਸੁੰਦਰੀ ਗਰਲਜ਼ ਕਾਲਜ, ਢੱਡੇ ਦੀਆਂ ਖਿਡਾਰਨਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਮੁੱਕੇਬਾਜ਼ੀ ਮੁਕਾਬਲਿਆਂ ਵਿਚ 7 ਤਗਮੇ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ, ਐਮ.ਡੀ. ਗੁਰਬਿੰਦਰ ਸਿੰਘ ਬੱਲੀ ਅਤੇ ਡਾਇਰੈਕਟਰ ਐਡਮਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਖਿਡਾਰਨਾਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੂੰ ਵੱਖ-ਵੱਖ ਖੇਡਾਂ ਵਿਚ ਭਾਗ ਲੈਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ, ਤਾਂ ਜੋ ਉਨ੍ਹਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਦਾ ਵਿਕਾਸ ਹੋ ਸਕੇ। ਪ੍ਰਿੰਸੀਪਲ ਪ੍ਰੋ. ਰਾਜ ਸਿੰਘ ਬਾਘਾ ਨੇ ਖਿਡਾਰਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥਣਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਉੱਚ ਪੱਧਰ ‘ਤੇ ਆਪਣੀ ਯੋਗਤਾ ਦਾ ਪ੍ਰਦਰਸ਼ਨ ਕਰਨ ਲਈ ਸੰਸਥਾ ਵਲੋਂ ਲੋੜੀਂਦੀਆਂ ਸਹੂਲਤਾਂ ਅਤੇ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ, ਜਿਨ੍ਹਾਂ ਸਦਕੇ ਖਿਡਾਰਨਾਂ ਆਪਣਾ ਤੇ ਸੰਸਥਾ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਸੰਸਥਾ ਦੇ ਖੇਡ ਵਿਭਾਗ ਦੇ ਮੁਖੀ ਪ੍ਰੋ. ਜਸਵਿੰਦਰ ਸਿੰਘ ਨੇ ਖਿਡਾਰਨਾਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਕੇਬਾਜ਼ੀ ਮੁਕਾਬਲਿਆਂ ਵਿਚ ਹਰਮਨਜੋਤ ਕੌਰ ਨੇ 75 ਕਿਲੋਗ੍ਰਾਮ, ਅਰਸ਼ਦੀਪ ਕੌਰ ਨੇ 60 ਕਿਲੋਗ੍ਰਾਮ ਅਤੇ ਸਿਮਰਜੀਤ ਕੌਰ ਨੇ 70 ਕਿਲੋਗ੍ਰਾਮ ਭਾਰ ਵਰਗ ਵਿਚ ਸੋਨੇ ਦੇ ਤਗਮੇ ਜਿੱਤੇ। ਇਸੇ ਤਰ੍ਹਾਂ ਪਰਮਵੀਰ ਕੌਰ ਨੇ 65 ਕਿਲੋਗ੍ਰਾਮ ਅਤੇ ਕਰਨਪ੍ਰੀਤ ਕੌਰ ਨੇ 57 ਕਿਲੋਗ੍ਰਾਮ ਭਾਰ ਵਰਗ ਵਿਚ ਚਾਂਦੀ ਦੇ ਤਗਮੇ ਹਾਸਲ ਕੀਤੇ। ਮੈਨੀਕਾ ਦੇਵੀ ਨੇ 51 ਕਿਲੋਗ੍ਰਾਮ ਅਤੇ ਜੈਸਮੀਨ ਕੌਰ ਨੇ 60 ਕਿਲੋਗ੍ਰਾਮ ਭਾਰ ਵਰਗ ਵਿਚ ਕਾਂਸੇ ਦੇ ਤਗਮੇ ਜਿੱਤੇ। ਇਸ ਪ੍ਰਾਪਤੀ ਵਿਚ ਪ੍ਰੋ. ਕਰਨਵੀਰ ਸਿੰਘ ਅਤੇ ਮੈਡਮ ਸਤਵੀਰ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ। ਖੇਡ ਵਿਭਾਗ ਦੇ ਇਸ ਉਪਰਾਲੇ ਅਤੇ ਖਿਡਾਰਨਾਂ ਦੀ ਸ਼ਾਨਦਾਰ ਸਫਲਤਾ ਦੀ ਸ਼ਲਾਘਾ ਕਰਦਿਆਂ ਸੰਸਥਾ ਦੇ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ, ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ ਅਤੇ ਪ੍ਰਿੰਸੀਪਲ ਕੰਵਰਦੀਪ ਸਿੰਘ ਗਿੱਲ ਨੇ ਸਮੂਹ ਸਟਾਫ਼ ਅਤੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤਲਵੰਡੀ ਸਾਬੋ ਨੇ ਕਿਸਾਨ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਸੰਬੰਧੀ ਕੀਤੀ ਵਿਸ਼ੇਸ਼ ਬੈਠਕ
Ad Position 24