23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤਲਵੰਡੀ ਸਾਬੋ ਨੇ ਕਿਸਾਨ ਸਿਖਲਾਈ ਕੈਂਪ ਲਗਾਇਆ

ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸਮੇਂ ਸਮੇਂ ’ਤੇ ਲਗਾਏ ਜਾਂਦੇ ਕਿਸਾਨ ਸਿਖਲਾਈ ਕੈਂਪਾਂ ਦੀ ਲੜੀ ਤਹਿਤ ਅੱਜ ਬਲਾਕ ਤਲਵੰਡੀ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਅਤੇ ਆਉਣ ਵਾਲੇ ਦਿਨਾਂ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਬਲਾਕ ਦਫ਼ਤਰ ਤਲਵੰਡੀ ਸਾਬੋ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਕਰਦਿਆਂ ਬਲਦੀਪ ਏ.

Ad Position 21
No active advertisement
ਕਿਸਾਨ ਸਿਖਲਾਈ ਕੈਂਪ ਦੌਰਾਨ ਸੰਬੋਧਨ ਕਰਦੇ ਖੇਤੀਬਾੜੀ ਅਧਿਕਾਰੀ। 23-10-2026
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸਮੇਂ ਸਮੇਂ ’ਤੇ ਲਗਾਏ ਜਾਂਦੇ ਕਿਸਾਨ ਸਿਖਲਾਈ ਕੈਂਪਾਂ ਦੀ ਲੜੀ ਤਹਿਤ ਅੱਜ ਬਲਾਕ ਤਲਵੰਡੀ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਅਤੇ ਆਉਣ ਵਾਲੇ ਦਿਨਾਂ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਬਲਾਕ ਦਫ਼ਤਰ ਤਲਵੰਡੀ ਸਾਬੋ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਕਰਦਿਆਂ ਬਲਦੀਪ ਏ.ਐਸ.ਆਈ ਵਲੋਂ ਕਿਸਾਨਾਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਮਿੱਟੀ ਪਾਣੀ ਦੀ ਪਰਖ ਦੀ ਮਹੱਤਤਾ ਅਤੇ ਨਮੂਨੇ ਲੈਣ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਡਾ.ਗੁਰਕੰਵਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵਲੋਂ ਕਿਸਾਨਾਂ ਨੂੰ ਕਣਕ ਦੀ ਫ਼ਸਲ ’ਤੇ ਖਾਦ ਦੀ ਸੁਚੱਜੀ ਵਰਤੋਂ, ਨਦੀਨਾਂ ਦੀ ਰੋਕਥਾਮ ਅਤੇ ਸੁੰਡੀ ਦੇ ਹਮਲੇ ਦੀ ਰੋਕਥਾਮ, ਸਰ੍ਹੋਂ ਦੀ ਕਾਸ਼ਤ ਦੀ ਤਕਨੀਕੀ ਜਾਣਕਾਰੀ ਦਿੱਤੀ ਗਈ। ਗੁਰਪਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵਲੋਂ ਕਣਕ ਦੀ ਫ਼ਸਲ ਦੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੀਬੀ ਚਪਾਤੀ ਵਰਾਇਟੀ ਕਿਸਾਨਾਂ ਨੂੰ ਆਪਣੇ ਘਰੇਲੂ ਉਤਪਾਦਨ ਲਈ ਬੀਜਣ ਲਈ ਪ੍ਰੇਰਿਆ। ਡਾ.ਸੰਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵਲੋਂ ਕਿਸਾਨਾਂ ਨੂੰ ਆਉਣ ਵਾਲੀ ਕਣਕ ਦੀ ਫ਼ਸਲ ਦੀ ઠ ਸੁਚੱਜੀ ਕਾਸ਼ਤ ਬੀਜ ਸੋਧਣ, ਪਰਾਲੀ ਵਾਲੇ ਖੇਤ ‘ਚ ਕਣਕ ਬੀਜਣ ਵਾਲੀ ਮਸ਼ੀਨਰੀ ਸੁਪਰ ਸੀਡਰ, ਸਮਰਾਟ ਸੀਡਰ, ਸਰਫੇਸ ਸੀਡਰ ਅਤੇ ਮਲਚਰ ਵਿਧੀ ਨਾਲ ਪਿਛਲੇ ਸਾਲ ਕਣਕ ਦੀ ਸਫਲ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਤਜਰਬੇ ਸਾਂਝੇ ਕੀਤੇ। ਕੈਂਪ ਦੇ ਵਿਸ਼ੇਸ਼ ਮਹਿਮਾਨ ਸ਼੍ਰੀਮਤੀ ਵੀਰਪਾਲ ਕੌਰ ਐੱਸ.ਡੀ.ਐੱਮ ਤਲਵੰਡੀ ਸਾਬੋ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਬੇਲਰ ਰਾਹੀ ਜਾ ਪਰਾਲੀ ਨੂੰ ਮਿੱਟੀ ‘ਚ ਮਿਲਾ ਕੇ ਕਣਕ ਦੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ। ਮੁੱਖ ਮਹਿਮਾਨ ਸ੍ਰੀਮਤੀ ਹਰਪ੍ਰੀਤਪਾਲ ਕੌਰ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਵਲੋਂ ਕਿਸਾਨਾਂ ਨੂੰ ਬਦਲ ਰਹੇ ਮੌਸਮ ਦੇ ਕਾਰਨ ਅਗੇਤੀ ਕਣਕ ਦੀ ਬਿਜਾਂਦ ਨਾ ਕਰਨ ਦੀ ਸਿਫ਼ਾਰਸ਼ ਕੀਤੀ ਗਈ। ਅੰਤ ਵਿਚ ਡਾ.ਮਨੋਜ ਕੁਮਾਰ ਖੇਤੀਬਾੜੀ ਅਫ਼ਸਰ ਵਲੋਂ ਕਿਸਾਨਾਂ ਨੂੰ ਪਰਾਲੀ ਗਾਲਣ ਲਈ ਪੂਸਾ ਡੀ ਕੰਮਪੋਜਰ ਦੀ ਵਰਤੋ ਦੀ ਵਿਧੀ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਪਿਛਲੇ ਸਾਲਾਂ ‘ਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮਨਜੀਤ ਸਿੰਘ ਕੋਟਫੱਤਾ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ ਹਲਕੇ ’ਚ ਗਤੀਵਿਧੀਆਂ ਵਧਾਈਆਂ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਮਾਤਾ ਸੁੰਦਰੀ ਗਰਲਜ਼ ਕਾਲਜ ਦੀਆਂ ਖਿਡਾਰਨਾਂ ਨੇ ਮੁੱਕੇਬਾਜ਼ੀ ’ਚ ਜਿੱਤੇ 7 ਤਗਮੇ
Ad Position 24