22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਵਿਦਿਆਰਥਣਾਂ ਨੂੰ ਉੱਦਮਤਾ ਅਤੇ ਸਵੈ-ਰੋਜ਼ਗਾਰ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਤਲਵੰਡੀ ਸਾਬੋ, 22 ਅਕਤੂਬਰ (ਰਵਜੋਤ ਸਿੰਘ ਰਾਹੀ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਸਹਿਯੋਗ, ਸਕੱਤਰ ਵਿਦਿਆ ਇੰਜੀ ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਉੱਦਮਤਾ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਪ੍ਰਤੀ ਜਾਗਰੂਕ ਕਰਨ ਲਈ ‘ਇੰਟਰਪ੍ਰੇਨਿਓਰਸ਼ਿਪ ਅਵੇਅਰਨੈੱਸ ਪ੍ਰੋਗਰਾਮ’ ਕਰਵਾਇਆ ਗਿਆ।

Ad Position 21
No active advertisement
ਮੁੱਖ ਬੁਲਾਰੇ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਅਧਿਕਾਰੀ। 23-10-2026
ਤਲਵੰਡੀ ਸਾਬੋ, 22 ਅਕਤੂਬਰ (ਰਵਜੋਤ ਸਿੰਘ ਰਾਹੀ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਸਹਿਯੋਗ, ਸਕੱਤਰ ਵਿਦਿਆ ਇੰਜੀ ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਉੱਦਮਤਾ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਪ੍ਰਤੀ ਜਾਗਰੂਕ ਕਰਨ ਲਈ ‘ਇੰਟਰਪ੍ਰੇਨਿਓਰਸ਼ਿਪ ਅਵੇਅਰਨੈੱਸ ਪ੍ਰੋਗਰਾਮ’ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਬੀ.ਕਾਮ., ਬੀ.ਸੀ.ਏ., ਬੀ.ਐੱਸ.ਸੀ. ਅਤੇ ਬੀ.ਏ. ਭਾਗ ਪਹਿਲਾ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਪ੍ਰਬੰਧਕਾਂ ਦੱਸਿਆ ਕਿ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਅੰਦਰ ਉੱਦਮੀ ਸੋਚ ਵਿਕਸਿਤ ਕਰਨਾ, ਉਨ੍ਹਾਂ ਨੂੰ ਆਪਣੇ ਕਾਰੋਬਾਰ ਦੀ ਸ਼ੁਰੂਆਤ ਕਰਨ ਲਈ ਪ੍ਰੇਰਿਤ ਕਰਨਾ ਅਤੇ ਸਟਾਰਟ-ਅੱਪ, ਸਵੈ-ਰੋਜ਼ਗਾਰ ਤੇ ਕਾਰੋਬਾਰੀ ਖੇਤਰ ਵਿਚ ਉਪਲਬਧ ਸੰਭਾਵਨਾਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ ਵਲੋਂ ਮੁੱਖ ਬੁਲਾਰੇ ਵਜੋਂ ਪਹੁੰਚੇ ਡਾ. ਅਭਿਸ਼ੇਕ ਸ਼ਰਮਾ ਨੇ ਵਿਦਿਆਰਥਣਾਂ ਨਾਲ ਉੱਦਮਤਾ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਕਾਰੋਬਾਰ ਸ਼ੁਰੂ ਕਰਨ ਦੀਆਂ ਬੁਨਿਆਦੀ ਤਕਨੀਕਾਂ, ਨਵੇਂ ਕਾਰੋਬਾਰੀ ਵਿਚਾਰਾਂ ਦੀ ਚੋਣ, ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਬੰਧਿਤ ਯੋਜਨਾਵਾਂ ਅਤੇ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੇ ਸੰਭਾਵਿਤ ਮੌਕਿਆਂ ਬਾਰੇ ਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਡੀ.ਬੀ.ਈ.ਈ. ਦੇ ਕਰਮਚਾਰੀ ਵਿਸ਼ਾਲ ਦਾ ਵਿਸ਼ੇਸ਼ ਸਹਿਯੋਗ ਰਿਹਾ। ਕਾਲਜ ਦੇ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥਣਾਂ ਨੂੰ ਰਵਾਇਤੀ ਸਿੱਖਿਆ ਦੇ ਨਾਲ-ਨਾਲ ਵਿਹਾਰਕ ਗਿਆਨ ਪ੍ਰਦਾਨ ਕਰਦੇ ਹਨ। ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥਣਾਂ ਨੇ ਉੱਦਮਤਾ ਅਤੇ ਕਾਰੋਬਾਰ ਸ਼ੁਰੂ ਕਰਨ ਨਾਲ ਸਬੰਧਿਤ ਆਪਣੇ ਸਵਾਲਾਂ ਦੇ ਜਵਾਬ ਲਏ। ਇਸ ਮੌਕੇ ਪ੍ਰੋ.ਸ਼ਾਲਿਨੀ ਸਹਿਗਲ, ਪ੍ਰੋ. ਰਾਜਨਦੀਪ ਕੌਰ, ਡਾ.ਸਰਬਜੀਤ ਕੌਰ, ਪ੍ਰੋ.ਮਨਦੀਪ ਕੌਰ ਅਤੇ ਪ੍ਰੋ.ਅਰਸ਼ਦੀਪ ਕੌਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੜੇਮਾਰੀ ਪੀੜਤ ਕਿਸਾਨਾਂ ਲਈ ਕਾਂਗੜ ਨੇ ਦਿੱਤੀ 5 ਲੱਖ ਰੁਪਏ ਦੀ ਸਹਾਇਤਾ ਅਗਲੀ ਖ਼ਬਰ ਧਾਰਮਿਕ ਸਮਾਗਮ ਸਾਡੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਦਾ ਅਨਿੱਖੜਵਾਂ ਅੰਗ- ਡਾ: ਬਾਂਸਲ ਬਗਰਾੜੀ
Ad Position 24