22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਏ.ਡੀ.ਸੀ. ਵਲੋਂ ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਦੀ ਅਪੀਲ

ਮਾਨਸਾ , 22 ਅਕਤੂਬਰ ( ਸ . ਰਿ .)

Ad Position 21
No active advertisement
ਅਜੀਤ ਡੈਸਕ 23-10-2026
ਮਾਨਸਾ , 22 ਅਕਤੂਬਰ ( ਸ . ਰਿ .)- ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ( ਜ ) ਪੂਨਮ ਸਿੰਘ ਨੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਨਾਲ ਮੀਟਿੰਗ ਕਰ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ । ਉਨ੍ਹਾਂ ਕਿਹਾ ਕਿ ਮੰਡੀਆਂ ’ ਚ ਝੋਨੇ ਦੀ ਖ਼ਰੀਦ ਸੰਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਨਹੀਂ ਆਵੇਗੀ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ’ ਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਨਾਲੋ - ਨਾਲ ਖ਼ਰੀਦ ਯਕੀਨੀ ਬਣਾਈ ਜਾ ਸਕੇ । ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ’ ਚ 41 ਹਜ਼ਾਰ 274 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ , ਜਿਸ ’ ਚੋਂ 36 ਹਜ਼ਾਰ 4 ਮੀਟਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਜਦਕਿ ਕਿਸਾਨਾਂ ਨੂੰ 73 ਕਰੋੜ ਰੁਪਏ ਦੀ ਅਦਾਇਗੀ ਵੀ ਹੋ ਚੁੱਕੀ ਹੈ । ਇਸ ਮੌਕੇ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ , ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾ ਸਮੇਤ ਵੱਖ - ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ । ਅੱਜ ਬਿਜਲੀ ਸਪਲਾਈ ਬੰਦ ਰਹੇਗੀ ਮਾਨਸਾ , 22 ਅਕਤੂਬਰ ( ਸ . ਰਿ .)- 66 ਕੇ . ਵੀ . ਗਰਿੱਡ ਮੂਸਾ ਦੀ ਜ਼ਰੂਰੀ ਮੁਰੰਮਤ ਕਾਰਨ 66 ਕੇ . ਵੀ . ਗਰਿੱਡ ਮੂਸਾ ਤੋਂ ਚੱਲਦੇ ਸਾਰੇ ਏ . ਪੀ . ਫੀਡਰ ਅਤੇ ਅਰਬਨ / ਯੂ . ਪੀ . ਐਸ . ਫੀਡਰਾਂ ਦੀ ਬਿਜਲੀ ਸਪਲਾਈ 23 ਅਕਤੂਬਰ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ । ਇੰਜ . ਅੰਮ੍ਰਿਤਪਾਲ ਗੋਇਲ ਸਹਾਇਕ ਕਾਰਜਕਾਰੀ ਇੰਜੀਨੀਅਰ ਵੰਡ ਉਪ ਮੰਡਲ ਅਰਧ - ਸ਼ਹਿਰੀ ਮਾਨਸਾ ਨੇ ਦੱਸਿਆ ਕਿ ਇਸ ਨਾਲ ਪਿੰਡ ਮੂਸਾ , ਮਾਨਬੀਬੜੀਆਂ ਤੇ ਕਰਮਗੜ੍ਹ ਔਤਾਂਵਾਲੀ ਦੇ ਖੇਤਰ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ ।
Ad Position 22
No active advertisement
ਪਿਛਲੀ ਖ਼ਬਰ ਉੜੀਆ ਬਸਤੀ ਦੇ ਪੁਲ ਨਿਰਮਾਣ ’ਚ ਹੋਈ ਦੇਰੀ ’ਤੇ ਮਨੁੱਖੀ ਅਧਿਕਾਰ ਕਮਿਸ਼ਨ ਹੋਇਆ ਸਖ਼ਤ ਅਗਲੀ ਖ਼ਬਰ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਦੇ ਦੂਜੇ ਦਿਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
Ad Position 24