ਪ੍ਰਦਰਸ਼ਨ ਉਪਰੰਤ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਦੇ ਜਥੇਬੰਦੀਆਂ ਦੇ ਨੁਮਾਇੰਦੇ।
ਐਸ.ਆਈ.ਆਰ. ਰੱਦ ਕਰਨ, ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਸੰਬੰਧੀ ਜਮਹੂਰੀ ਕਿਸਾਨ ਸਭਾ ਨੇ ਪ੍ਰਦਰਸ਼ਨ ਉਪਰੰਤ ਸੌਂਪਿਆ ਮੰਗ ਪੱਤਰ
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਕੇਂਦਰ ਸਰਕਾਰ ਵਲੋਂ ਪਿਛਲੇ ਸਮੇਂ ‘ਚ ਕਰਵਾਈ ‘ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ.
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਕੇਂਦਰ ਸਰਕਾਰ ਵਲੋਂ ਪਿਛਲੇ ਸਮੇਂ ‘ਚ ਕਰਵਾਈ ‘ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)’ ਨੂੰ ਰੱਦ ਕਰਨ ਅਤੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਅੱਜ ਜਮਹੂਰੀ ਕਿਸਾਨ ਸਭਾ ਨੇ ਨਗਰ ਅੰਦਰ ਪ੍ਰਦਰਸ਼ਨ ਦੌਰਾਨ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਣ ਉਪਰੰਤ ਦੇਸ਼ ਦੀ ਰਾਸ਼ਟਰਪਤੀ ਦੇ ਨਾਂਅ ਇੱਕ ਮੰਗ ਪੱਤਰ ਤਹਿਸੀਲਦਾਰ ਤਲਵੰਡੀ ਸਾਬੋ ਨੂੰ ਸੌਂਪਿਆ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਕਰਵਾਈ ਐੱਸ.ਆਈ.ਆਰ. ’ਚ ਬਿਨਾਂ ਕਿਸੇ ਪਾਰਦਰਸ਼ਤਾ ਦੇ 13.41 ਕਰੋੜ ਅਸਲ ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿਚੋਂ ਗੈਰ-ਕਾਨੂੰਨੀ ਢੰਗ ਨਾਲ ਹਟਾ ਦਿੱਤੇ ਗਏ ਹਨ ਇਸ ਲਈ ਐੱਸ.ਆਈ.ਆਰ ਨੂੰ ਤੁਰੰਤ ਹਟਾਇਆ ਜਾਵੇ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾ ਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਜਮਹੂਰੀ ਕਿਸਾਨ ਸਭਾ ਆਗੂਆਂ ਨੇ ਦਿੱਲੀ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ, ਔਰਤਾਂ ਅਤੇ ਪੱਤਰਕਾਰਾਂ ਉੱਪਰ ਦਿੱਲੀ ਪੁਲਿਸ ਤੇ ਅਪਰਾਧੀ ਅਨਸਰਾਂ ਵੱਲੋਂ ਕੀਤੇ ਗਏ ਤਸ਼ੱਦਦ ਤੇ ਜਿਨਸੀ ਛੇੜਛਾੜ ਦੀਆਂ ਘਟਨਾਵਾਂ ਦੀ ਨਿਖੇਧੀ ਕੀਤੀ। ਪ੍ਰਦਰਸ਼ਨ ‘ਚ ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ, ਸਰਬ ਧਾਲੀਵਾਲ, ਬਲਾਕ ਪ੍ਰਧਾਨ ਸੁਰਜੀਤ ਸਿੰਘ ਤੋਂ ਇਲਾਵਾ ਖੇਤ ਮਜ਼ਦੂਰ ਸਭਾ ਦੇ ਮੱਖਣ ਸਿੰਘ ਗੁਰੂਸਰ, ਐਕਸ ਸਰਵਿਸ ਮੈਨ ਯੂਨੀਅਨ ਦੇ ਦਰਸ਼ਨ ਸਿੰਘ ਲਹਿਰੀ ਤੇ ਬਲਦੇਵ ਸਿੰਘ ਸੂਬੇਦਾਰ ਸ਼ਾਮਿਲ ਹੋਏ।