ਸਰਕਾਰੀ ਸਕੂਲ ਵਿਖੇ ਭੀਸ਼ ਕਲੱਬ ਨੇ ਕੁਇੱਜ਼ ਮੁਕਾਬਲੇ ਕਰਵਾਏ
ਭੁੱਚੋ ਮੰਡੀ, 23 ਅਕਤੂਬਰ (ਬਿੱਕਰ ਸਿੰਘ ਸਿੱਧੂ)- ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਤੇ ਜ਼ਿਲ੍ਹਾ ਅਫ਼ਸਰ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭਾਰਤ ਸਰਕਾਰ ਦੇ ਮੰਤਰਾਲੇ ਕੰਜ਼ਊਮਰ ਅਫੇਅਰ ਫੂਡ ਤੇ ਪਬਲਿਕ ਡਿਸਟਰੀਬਿਊਸ਼ਨ ਅਧੀਨ ਚੱਲ ਰਹੇ ਨੈਸ਼ਨਲ ਸਟੈਂਡਰਡ ਬਾਡੀ ਆਫ਼ ਇੰਡੀਆ ਦੇ ਬਿਊਰੋ ਆਫ਼ ਇੰਡੀਅਨ ਸਟੈਂਡਰਡ ਦੇ ਭੀਸ਼ ਕਲੱਬ ਵਲੋਂ ਪੀ. ਐਮ.
ਭੁੱਚੋ ਮੰਡੀ, 23 ਅਕਤੂਬਰ (ਬਿੱਕਰ ਸਿੰਘ ਸਿੱਧੂ)- ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਤੇ ਜ਼ਿਲ੍ਹਾ ਅਫ਼ਸਰ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭਾਰਤ ਸਰਕਾਰ ਦੇ ਮੰਤਰਾਲੇ ਕੰਜ਼ਊਮਰ ਅਫੇਅਰ ਫੂਡ ਤੇ ਪਬਲਿਕ ਡਿਸਟਰੀਬਿਊਸ਼ਨ ਅਧੀਨ ਚੱਲ ਰਹੇ ਨੈਸ਼ਨਲ ਸਟੈਂਡਰਡ ਬਾਡੀ ਆਫ਼ ਇੰਡੀਆ ਦੇ ਬਿਊਰੋ ਆਫ਼ ਇੰਡੀਅਨ ਸਟੈਂਡਰਡ ਦੇ ਭੀਸ਼ ਕਲੱਬ ਵਲੋਂ ਪੀ. ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ) ਦੇ ਸਕੂਲ ਮੁਖੀ ਦਵਿੰਦਰਪਾਲ ਬਾਵਾ ਦੀ ਰਹਿਨੁਮਾਈ ਹੇਠ ਅਤੇ ਭੀਸ਼ ਮੈਂਟਰ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦਾ ਕੁਇੱਜ਼ ਮੁਕਾਬਲਾ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਉਦਯੋਗਾਂ, ਵਪਾਰਿਕ ਅਦਾਰਿਆਂ, ਆਮ ਜਨਤਾ ਨੂੰ ਗੁਣਵਤਾ ਤੇ ਮਾਣਕੀ ਕਰਨ ਦੀ ਅਹਿਮੀਅਤ ਬਾਰੇ ਜਾਗਰੂਕ ਕਰਨਾ ਹੈ। ਭੀਸ਼ ਚੰਡੀਗੜ੍ਹ ਤੋਂ ਸਟੇਟ ਰਿਸੋਰਸ ਪਰਸਨ ਅਮਿਤ ਕੁਮਾਰ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਦਾ ਕੁਇੱਜ਼ ਮੁਕਾਬਲਾ ਕਰਵਾਇਆ ਗਿਆ। ਪਹਿਲੀਆਂ ਤਿੰਨ ਪੁਜ਼ੀਸ਼ਨਾਂ ਵਾਲੀਆਂ ਟੀਮਾਂ ਦੇ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਕੁਇੱਜ਼ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇਜਵਿੰਦਰ ਸਿੰਘ, ਅਰਪਨਾ ਕੌਂਸ਼ਲ, ਰਵਿੰਦਰ ਸਿੰਘ, ਅਮਨਦੀਪ ਸਿੰਘ, ਮਹਿੰਦਰਪਾਲ, ਮਨਦੀਪ ਸਿੰਘ, ਰਜਨੀ ਬਾਲਾ, ਜਸਵਿੰਦਰ ਸਿੰਘ ਅਧਿਆਪਕ ਹਾਜ਼ਰ ਸਨ।