23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਨਸ਼ਿਆਂ ਵਿਰੁੱਧ ਸਾਂਝਾ ਹੰਭਲਾ ਮਾਰਿਆ ਜਾਵੇ- ਜਸਕਰਨ ਸਿੰਘ ਸਿਵੀਆਂ

ਸੰਗਤ ਮੰਡੀ, 23 ਅਕਤੂਬਰ (ਸੁਖਤੇਜ ਧਾਲੀਵਾਲ)–ਪ੍ਰੈੱਸ ਕਲੱਬ ਬਠਿੰਡਾ ਦਿਹਾਤੀ ਵਲੋਂ ਪਿੰਡ ਚੱਕ ਅਤਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਬੱਤੀ ਪੱਤੀ ਵਿਖੇ ਕਲੱਬ ਦੇ ਪ੍ਰਧਾਨ ਗੁਰਜੀਤ ਚੌਹਾਨ ਦੀ ਪ੍ਰਧਾਨਗੀ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉਘੇ ਕਵੀਸ਼ਰੀ ਜਥਿਆਂ ਨਛੱਤਰ ਸਿੰਘ ਮਹਿਮਾ ਸਰਜਾ ਅਤੇ ਭੁਪਿੰਦਰ ਸਿੰਘ ਬੀਬੀ ਵਾਲਾ ਨੇ ਧਾਰਮਿਕ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 24-10-2026
ਸੰਗਤ ਮੰਡੀ, 23 ਅਕਤੂਬਰ (ਸੁਖਤੇਜ ਧਾਲੀਵਾਲ)–ਪ੍ਰੈੱਸ ਕਲੱਬ ਬਠਿੰਡਾ ਦਿਹਾਤੀ ਵਲੋਂ ਪਿੰਡ ਚੱਕ ਅਤਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਬੱਤੀ ਪੱਤੀ ਵਿਖੇ ਕਲੱਬ ਦੇ ਪ੍ਰਧਾਨ ਗੁਰਜੀਤ ਚੌਹਾਨ ਦੀ ਪ੍ਰਧਾਨਗੀ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉਘੇ ਕਵੀਸ਼ਰੀ ਜਥਿਆਂ ਨਛੱਤਰ ਸਿੰਘ ਮਹਿਮਾ ਸਰਜਾ ਅਤੇ ਭੁਪਿੰਦਰ ਸਿੰਘ ਬੀਬੀ ਵਾਲਾ ਨੇ ਧਾਰਮਿਕ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਜਸਕਰਨ ਸਿੰਘ ਸਿਵੀਆਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਨੌਜਵਾਨਾਂ ਦਾ ਗੁਰਬਾਣੀ ਨਾਲ ਜੁੜਨਾ ਬੇਹੱਦ ਜ਼ਰੂਰੀ ਹੈ। ਗੁਰਬਾਣੀ ਮਨੁੱਖ ਨੂੰ ਸੱਚ ਦੇ ਮਾਰਗ ’ਤੇ ਚੱਲਣ, ਮਨ ’ਤੇ ਕਾਬੂ ਰੱਖਣ ਅਤੇ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦੀ ਹੈ। ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਿਸੇ ਇਕ ਵਿਅਕਤੀ ਜਾਂ ਸੰਸਥਾ ਦੇ ਯਤਨਾਂ ਨਾਲ ਨਹੀਂ ਜਿੱਤੀ ਜਾ ਸਕਦੀ, ਸਗੋਂ ਇਸ ਲਈ ਮਾਪਿਆਂ, ਧਾਰਮਿਕ ਸੰਸਥਾਵਾਂ, ਸਮਾਜ ਸੇਵੀ ਜਥੇਬੰਦੀਆਂ ਅਤੇ ਸਮੁੱਚੇ ਸਮਾਜ ਨੂੰ ਇਕਜੁੱਟ ਹੋਣਾ ਪਵੇਗਾ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਾ ਪੀੜਤਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਕਲੱਬ ਦੇ ਪ੍ਰਧਾਨ ਗੁਰਜੀਤ ਚੌਹਾਨ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੇਜਰ ਸਿੰਘ ਵਲੋਂ ਕਵੀਸ਼ਰੀ ਜਥਿਆਂ ਤੇ ਜਸਕਰਨ ਸਿੰਘ ਸਿਵੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਦੇ ਖ਼ਜ਼ਾਨਚੀ ਨਸ਼ੀਬ ਚੰਦ ਸ਼ਰਮਾ, ਜਸਵੀਰ ਕਟਾਰ ਸਿੰਘ ਵਾਲਾ, ਜਸਨਜੀਤ ਸਿੰਘ ਬਠਿੰਡਾ, ਸੁਖਮੰਦਰ ਸਿੰਘ ਗਰੇਵਾਲ, ਗੁਰਦੇਵ ਸਿੰਘ ਧਾਲੀਵਾਲ, ਜੱਗਾ ਸਿੰਘ ਅਤੇ ਪਿੰਡ ਦੀਆਂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਲੋਬਲ ਡਿਸਕਵਰੀ ਸਕੂਲ ਦਾ ਐਜੂਕੇਸ਼ਨ ਵਰਲਡ ਰੈਂਕਿੰਗ ’ਚ ਸ਼ਾਨਦਾਰ ਪ੍ਰਦਰਸ਼ਨ, ਪੰਜਾਬ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਗਲੀ ਖ਼ਬਰ ਨਯਨ ਜੋਤੀ ਚੈਰੀਟੇਬਲ ਸੁਸਾਇਟੀ ਦੀ ਸੇਵਾ ਮੁਹਿੰਮ ਜਾਰੀ
Ad Position 24