25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬੇਮੌਸਮੇ ਮੀਂਹ ਅਤੇ ਗੜਿਆਂ ਨੇ ਕਿਸਾਨਾਂ ਦੇ ਸਾਹ ਸੂਤੇ ਪੱਕੀਆਂ ਫ਼ਸਲਾਂ ਖ਼ਰਾਬ ਹੋਣ ਦਾ ਖ਼ਦਸ਼ਾ

ਸੰਗਤ ਮੰਡੀ, 24 ਅਕਤੂਬਰ (ਅੰਮ੍ਰਿਤ ਸ਼ਰਮਾ)- ਸੰਗਤ ਬਲਾਕ ਦੇ ਵੱਖ-ਵੱਖ ਇਲਾਕਿਆਂ ਵਿਚ ਪਏ ਬੇਮੌਸਮੀ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ। ਅਚਾਨਕ ਬਦਲੇ ਮੌਸਮ ਦੇ ਮਿਜ਼ਾਜ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਖੇਤਾਂ ਵਿਚ ਖੜ੍ਹੀਆਂ ਪੱਕੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ।

Ad Position 21
No active advertisement
ਮੀਂਹ ਦੌਰਾਨ ਧਰਤੀ ‘ਤੇ ਡਿੱਗੇ ਗੜਿਆਂ ਦਾ ਦ੍ਰਿਸ਼। ਤਸਵੀਰ: ਅੰਮ੍ਰਿਤਪਾਲ ਸ਼ਰਮਾ 25-10-2026
ਸੰਗਤ ਮੰਡੀ, 24 ਅਕਤੂਬਰ (ਅੰਮ੍ਰਿਤ ਸ਼ਰਮਾ)- ਸੰਗਤ ਬਲਾਕ ਦੇ ਵੱਖ-ਵੱਖ ਇਲਾਕਿਆਂ ਵਿਚ ਪਏ ਬੇਮੌਸਮੀ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ। ਅਚਾਨਕ ਬਦਲੇ ਮੌਸਮ ਦੇ ਮਿਜ਼ਾਜ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਖੇਤਾਂ ਵਿਚ ਖੜ੍ਹੀਆਂ ਪੱਕੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰ ਤੋਂ ਹੀ ਅਸਮਾਨ ਵਿਚ ਕਾਲੀਆਂ ਘਟਾਵਾਂ ਛਾ ਗਈਆਂ ਅਤੇ ਸ਼ਾਮ ਤੱਕ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਸ਼ੁਰੂ ਹੋ ਗਿਆ। ਸੰਗਤ ਮੰਡੀ ਸਮੇਤ ਕੁਝ ਥਾਵਾਂ ’ਤੇ ਮੀਂਹ ਦੇ ਨਾਲ ਗੜੇ ਵੀ ਡਿੱਗੇ, ਜਿਸ ਨਾਲ ਨਰਮੇ, ਝੋਨੇ ਅਤੇ ਸਬਜ਼ੀਆਂ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਪਿੰਡ ਫੁੱਲੋ ਮਿੱਠੀ ਦੇ ਕਿਸਾਨ ਜਗਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਖੇਤਾਂ ਵਿਚ ਨਰਮੇ ਦੀ ਚੁਗਾਈ ਦਾ ਕੰਮ ਜ਼ੋਰਾਂ ਤੇ ਚੱਲ ਰਿਹਾ ਹੈ ਅਤੇ ਝੋਨੇ ਦੀ ਫ਼ਸਲ ਵੀ ਪੱਕ ਕੇ ਤਿਆਰ ਹੈ ਪ੍ਰੰਤੂ ਇਸ ਬੇਮੌਸਮੀ ਮੀਂਹ ਕਾਰਨ ਖੇਤਾਂ ਵਿਚ ਪਾਣੀ ਭਰ ਗਿਆ ਹੈ, ਜਿਸ ਨਾਲ ਨਰਮਾ ਖ਼ਰਾਬ ਹੋ ਜਾਵੇਗਾ ਅਤੇ ਝੋਨੇ ਦੀ ਫ਼ਸਲ ਡਿੱਗ ਜਾਵੇਗੀ। ਇਸ ਤੋਂ ਇਲਾਵਾ ਮੰਡੀਆਂ ਵਿਚ ਪਏ ਝੋਨੇ ਦੇ ਢੇਰ ਵੀ ਭਿੱਜ ਗਏ ਹਨ, ਜਿਸ ਕਾਰਨ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦਾ ਡਰ ਸਤਾਉਣ ਲੱਗਾ ਹੈ। ਕਿਸਾਨ ਆਗੂ ਹਰਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਪਹਿਲਾਂ ਹੀ ਕਿਸਾਨ ਕਰਜ਼ੇ ਦੀ ਮਾਰ ਝੱਲ ਰਹੇ ਹਨ ਅਤੇ ਹੁਣ ਕੁਦਰਤ ਦੀ ਮਾਰ ਨੇ ਉਨ੍ਹਾਂ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਖੇਤਾਂ ਵਿਚ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਨਾਲ ਹੀ ਮੰਡੀਆਂ ਵਿਚ ਭਿੱਜੇ ਝੋਨੇ ਦੀ ਤੁਰੰਤ ਖ਼ਰੀਦ ਅਤੇ ਲਿਫ਼ਟਿੰਗ ਦੇ ਪ੍ਰਬੰਧ ਕੀਤੇ ਜਾਣ। ਦੂ ਜੇ ਪਾਸੇ ਮੌਸਮ ਵਿਭਾਗ ਵਲੋਂ ਅਗਲੇ 24 ਘੰਟਿਆਂ ਵਿਚ ਵੀ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਹੋਰ ਵਧ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਟਰੱਕ ’ਤੇ ਤਿਰਪਾਲ ਬੰਨ੍ਹਦੇ ਸਮੇਂ ਹੇਠਾਂ ਡਿੱਗਣ ਕਾਰਨ ਬਜ਼ੁਰਗ ਚਾਲਕ ਦੀ ਮੌਤ ਅਗਲੀ ਖ਼ਬਰ ਸਿਵਲ ਤੇ ਪੁਲਿਸ ਟੀਮਾਂ ਵਲੋਂ ਨਸ਼ਿਆਂ ਦੇ ਹੌਟਸਪੌਟ ਪਿੰਡਾਂ ਦੀ ਲਗਾਤਾਰ ਨਿਗਰਾਨੀ
Ad Position 24