25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਟਰੱਕ ’ਤੇ ਤਿਰਪਾਲ ਬੰਨ੍ਹਦੇ ਸਮੇਂ ਹੇਠਾਂ ਡਿੱਗਣ ਕਾਰਨ ਬਜ਼ੁਰਗ ਚਾਲਕ ਦੀ ਮੌਤ

ਰਾਮਾਂ ਮੰਡੀ, 24 ਅਕਤੂਬਰ (ਤਰਸੇਮ ਸਿੰਗਲਾ)-ਬੀਤੀ ਰਾਤ ਇਕ ਬਜ਼ੁਰਗ ਮਹਿੰਦਰ ਸਿੰਘ (60) ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਬਾਘਾ ਦੀ ਪਿੰਡ ਤਰਖਾਣਵਾਲਾ ਰੋਡ ’ਤੇ ਸਥਿਤ ਪਨਗ੍ਰੇਨ ਦੇ ਮਾਲ ਗੋਦਾਮ ਵਿਚ ਟਰੱਕ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮਹਿੰਦਰ ਸਿੰਘ ਖ਼ੁਦ ਆਪਣੇ ਟਰੱਕ ਦਾ ਮਾਲਕ ਅਤੇ ਚਾਲਕ ਸੀ।

Ad Position 21
No active advertisement
ਅਜੀਤ ਡੈਸਕ 25-10-2026
ਰਾਮਾਂ ਮੰਡੀ, 24 ਅਕਤੂਬਰ (ਤਰਸੇਮ ਸਿੰਗਲਾ)-ਬੀਤੀ ਰਾਤ ਇਕ ਬਜ਼ੁਰਗ ਮਹਿੰਦਰ ਸਿੰਘ (60) ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਬਾਘਾ ਦੀ ਪਿੰਡ ਤਰਖਾਣਵਾਲਾ ਰੋਡ ’ਤੇ ਸਥਿਤ ਪਨਗ੍ਰੇਨ ਦੇ ਮਾਲ ਗੋਦਾਮ ਵਿਚ ਟਰੱਕ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮਹਿੰਦਰ ਸਿੰਘ ਖ਼ੁਦ ਆਪਣੇ ਟਰੱਕ ਦਾ ਮਾਲਕ ਅਤੇ ਚਾਲਕ ਸੀ। ਬੀਤੀ ਰਾਤ ਉਹ ਪਨਗ੍ਰੇਨ ਦੇ ਮਾਲ ਗੋਦਾਮ ਵਿਚ ਟਰੱਕ ਉੱਪਰ ਚੜ੍ਹ ਕੇ ਤਿਰਪਾਲ ਨੂੰ ਰੱਸੇ ਨਾਲ ਬੰਨ੍ਹ ਰਿਹਾ ਸੀ ਕਿ ਅਚਾਨਕ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਹੇਠਾਂ ਡਿੱਗ ਪਿਆ, ਨਾਲ ਦੇ ਸਾਥੀਆਂ ਵਲੋਂ ਉਸ ਨੂੰ ਇਲਾਜ ਲਈ ਤੁਰੰਤ ਬੈਨੀ ਸੁਪਰਸਪੈਸ਼ਲਿਟੀ ਹਸਪਤਾਲ ਰਾਮਾਂ ਲਿਆਂਦਾ ਗਿਆ। ਜਿੱਥੇ ਡਾਕਟਰ ਕੁੰਥੂ ਜੈਨ ਵਲੋਂ ਉਸ ਨੂੰ ਅੱਗੇ ਰੈਫ਼ਰ ਕਰ ਦਿੱਤਾ ਗਿਆ। ਰਾਮਾਂ ਸਹਾਰਾ ਐਂਬੂਲੈਂਸ ਦੇ ਚਾਲਕ ਬੂਟਾ ਸਿੰਘ ਨੇ ਬੈਨੀ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਪਹੁੰਚ ਕੇ ਜ਼ਖ਼ਮੀ ਮਹਿੰਦਰ ਸਿੰਘ ਨੂੰ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਕਾਰਨ ਪਿੰਡ ਬਾਘਾ ਵਿਚ ਅਤੇ ਗ੍ਰਾਮ ਪੰਚਾਇਤ ਸੋਗ ਦੀ ਲਹਿਰ ਹੈ। ਰਿਫ਼ਾਇਨਰੀ ਪੁਲਿਸ ਚੌਂਕੀ ਦੇ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਹਿੰਦਰ ਸਿੰਘ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਚੌਂਕੀ ਵਿਚ 174 ਦੀ ਕਾਰਵਾਈ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ ਲਈ ਅਕਾਲੀ ਦਲ ਨੇ ਬਠਿੰਡਾ ਦਿਹਾਤੀ ’ਚ ਸਰਗਰਮੀਆਂ ਤੇਜ਼ ਕੀਤੀਆਂ ਅਗਲੀ ਖ਼ਬਰ ਬੇਮੌਸਮੇ ਮੀਂਹ ਅਤੇ ਗੜਿਆਂ ਨੇ ਕਿਸਾਨਾਂ ਦੇ ਸਾਹ ਸੂਤੇ ਪੱਕੀਆਂ ਫ਼ਸਲਾਂ ਖ਼ਰਾਬ ਹੋਣ ਦਾ ਖ਼ਦਸ਼ਾ
Ad Position 24