ਸੰਗਤ ਮੰਡੀ, 24 ਅਕਤੂਬਰ (ਸੁਖਤੇਜ ਧਾਲੀਵਾਲ/ਅੰਮ੍ਰਿਤ ਸ਼ਰਮਾ)- 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਬਠਿੰਡਾ ਦਿਹਾਤੀ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪਿੰਡ ਘੁੱਦਾ ਵਿਖੇ ਪਾਰਟੀ ਦੇ ਬੀ.ਸੀ. ਵਿੰਗ ਵਲੋਂ ਰੈਲੀ ਕੀਤੀ ਗਈ, ਜਿਸ ਵਿਚ ਵਿੰਗ ਦੇ ਸੂਬਾ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੇ ਸ਼ਿਰਕਤ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਹੀਰਾ ਸਿੰਘ ਗਾਬੜੀਆ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਕਿਸਾਨਾਂ, ਵਪਾਰੀਆਂ, ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਸਮੇਤ ਸਾਰੇ ਵਰਗਾਂ ਦੀ ਭਲਾਈ ਲਈ ਕਈ ਸਹੂਲਤਾਂ ਦਿੱਤੀਆਂ ਗਈਆਂ ਸਨ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਰਿਹਾ। ਉਨ੍ਹਾਂ ਸੂਬੇ ਵਿਚ ਨਸ਼ਿਆਂ ਦੇ ਮੁੱਦੇ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਤਬਾਹ ਕਰ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਨਸ਼ਿਆਂ ‘ਤੇ ਠੱਲ੍ਹ ਪਾਉਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਅਤੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਜੱਸਾ ਨਰ ਸਿੰਘ ਕਾਲੋਨੀ ਨੇ ਹੀਰਾ ਸਿੰਘ ਗਾਬੜੀਆ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਓ.ਐੱਸ.ਡੀ. ਗੁਰਚਰਨ ਸਿੰਘ, ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਬਠਿੰਡਾ ਦਿਹਾਤੀ ਦੇ ਯੂਥ ਪ੍ਰਧਾਨ ਗੁਰਦੀਪ ਸਿੰਘ ਪਥਰਾਲਾ, ਬੀ.ਸੀ. ਵਿੰਗ ਬਠਿੰਡਾ ਦਿਹਾਤੀ ਦੇ ਪ੍ਰਧਾਨ ਜਥੇਦਾਰ ਭੋਲਾ ਸਿੰਘ ਜੰਗੀਰਾਣਾ, ਸਰਕਲ ਪ੍ਰਧਾਨ ਬੁੱਧ ਸਿੰਘ ਝੁੰਬਾ, ਰਾਮ ਸਿੰਘ ਕੋਟਸ਼ਮੀਰ, ਬਲਜਿੰਦਰ ਸਿੰਘ ਜੱਸੀ, ਨਛੱਤਰ ਸਿੰਘ ਫੁੱਲੋ ਮਿੱਠੀ, ਜਗਸੀਰ ਸਿੰਘ ਪਥਰਾਲਾ, ਜ਼ਿਲ੍ਹਾ ਯੂਥ ਪ੍ਰਧਾਨ ਕਮਲਦੀਪ ਸਿੰਘ ਸਿੱਧੂ ਸੰਗਤ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਇਕਬਾਲ ਸਿੰਘ ਗੁਰੂਸਰ ਸੈਣੇਵਾਲਾ, ਟਹਿਲ ਸਿੰਘ ਬੱਲੂ ਆਣਾ, ਨਿਰਮਲ ਸਿੰਘ ਕੋਟਸ਼ਮੀਰ,ਸਰਕਲ ਪ੍ਰਧਾਨ ਮੈਂਬਰ ਸਿੰਘ ਮਛਾਣਾ, ਜਥੇਦਾਰ ਰਛਪਾਲ ਸਿੰਘ ਮਾਨ, ਮਾਸਟਰ ਜਗਤਰਨ ਸਿੰਘ ਗਰੇਵਾਲ,ਗੁਰਜੰਟ ਸਿੰਘ ਨਰੂਆਣਾ, ਸੁਖਦੀਪ ਸਿੰਘ ਦੀਪਾ ਨਰੂਆਣਾ, ਖੇਤਾਂ ਸਿੰਘ ਬੰਬੀਹਾ, ਫ਼ਤਿਹ ਸਿੰਘ ਬਾਂਡੀ , ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।
2027 ਦੀਆਂ ਚੋਣਾਂ ਲਈ ਅਕਾਲੀ ਦਲ ਨੇ ਬਠਿੰਡਾ ਦਿਹਾਤੀ ’ਚ ਸਰਗਰਮੀਆਂ ਤੇਜ਼ ਕੀਤੀਆਂ
ਸੰਗਤ ਮੰਡੀ, 24 ਅਕਤੂਬਰ (ਸੁਖਤੇਜ ਧਾਲੀਵਾਲ/ਅੰਮ੍ਰਿਤ ਸ਼ਰਮਾ)- 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਬਠਿੰਡਾ ਦਿਹਾਤੀ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪਿੰਡ ਘੁੱਦਾ ਵਿਖੇ ਪਾਰਟੀ ਦੇ ਬੀ.
ਅਜੀਤ ਡੈਸਕ
25-10-2026